Heroine: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਡਾ. ਪ੍ਰਗਿਆ ਜੈਨ ਐਸ.ਐਸ.ਪੀ ਫ਼ਰੀਦਕੋਟ ਦੇ ਨਿਰਦੇਸ਼ਾਂ ਅਧੀਨ ਚਲ ਰਹੀ ਨਸ਼ਾ ਵਿਰੋਧੀ ਮੁਹਿੰਮ ‘ਯੁੱਧ ਨਸ਼ਿਆਂ ਵਿਰੁੱਧ’ ਤਹਿਤ ਨਸ਼ਾ ਤਸਕਰਾ ਖਿਲਾਫ ਸਖਤ ਕਾਰਵਾਈ ਕੀਤੀ ਜਾ ਰਹੀ ਹੈ। ਇਸੇ ਤਹਿਤ ਜੋਗੇਸ਼ਵਰ ਸਿੰਘ ਗੋਰਾਇਆ ਐਸ.ਪੀ (ਇੰਨਵੈਸਟੀਗੇਸ਼ਨ) ਫਰੀਦਕੋਟ ਦੀ ਰਹਿਨੁਮਾਈ ਹੇਠ ਫ਼ਰੀਦਕੋਟ ਪੁਲਿਸ ਵੱਲੋਂ ਨਾਕਾਬੰਦੀ ਦੌਰਾਨ ਚੈਕਿੰਗ ਦੌਰਾਨ 1 ਨਸ਼ਾ ਤਸਕਰ ਨੂੰ ਗ੍ਰਿਫ਼ਤਾਰ ਕਰਕੇ ਉਸ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ। ਗ੍ਰਿਫ਼ਤਾਰ ਵਿਅਕਤੀ ਦੀ ਪਹਿਚਾਣ ਸੁਖਦਰਸ਼ਨ ਸਿੰਘ ਉਰਫ ਦਰਸ਼ਨ ਪੁੱਤਰ ਮਲਕੀਤ ਸਿੰਘ ਵਜੋ ਹੋਈ ਹੈ, ਜੋ ਕਿ ਬਠਿੰਡਾ ਜ਼ਿਲ੍ਹਾ ਦੇ ਪਿੰਡ ਮਹਿਰਾਜ ਦਾ ਰਿਹਾਇਸ਼ੀ ਹੈ।
ਇਹ ਵੀ ਪੜ੍ਹੋ: Heroin Seizure: ਦੋ ਕਰੋੜ ਰੁਪਏ ਦੀ ਹੈਰੋਇਨ ਬਰਾਮਦ, ਇੱਕ ਔਰਤ ਸਮੇਤ ਦੋ ਤਸਕਰ ਗ੍ਰਿਫ਼ਤਾਰ
ਪੁਲਿਸ ਪਾਰਟੀ ਵੱਲੋਂ ਮੁਲਜ਼ਮ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਕੀਤੀ ਗਈ ਹੈ। ਜਾਣਕਾਰੀ ਮੁਤਾਬਿਕ 18 ਨਵੰਬਰ ਨੂੰ ਸਹਾਇਕ ਥਾਣੇਦਾਰ ਬਲਜਿੰਦਰ ਸਿੰਘ ਪੁਲਿਸ ਪਾਰਟੀ ਸਮੇਤ ਨਾਕਾਬੰਦੀ ਦੌਰਾਨ ਨੈਸ਼ਨਲ ਹਾਈਵੇਅ-54 ਟੀ-ਪੁਆਇੰਟ ਪਿੰਡ ਟਹਿਣਾ ਵਿਖੇ ਮੌਜੂਦ ਸੀ ਤਾਂ ਉਹਨਾ ਵੱਲੋਂ ਚੈਕਿੰਗ ਦੌਰਾਨ ਇੱਕ ਥਾਰ ਗੱਡੀ ਰੋਕੀ ਜਿਸ ਵਿੱਚ 02 ਵਿਅਕਤੀ ਸਵਾਰ ਸਨ, ਜਿਹਨਾ ਵਿੱਚੋਂ ਕੰਡਕਟਰ ਸੀਟ ’ਤੇ ਬੈਠੇ ਵਿਅਕਤੀ ਨੂੰ ਰੋਕ ਕੇ ਪੁਲਿਸ ਪਾਰਟੀ ਵੱਲੋਂ ਪੁੱਛਗਿੱਛ ਕੀਤੀ ਤਾਂ ਦੂਸਰਾ ਵਿਅਕਤੀ ਮੌਕਾ ’ਤੇ ਥਾਰ ਗੱਡੀ ਭਜਾ ਕੇ ਲੈ ਗਿਆ। ਜਿਸ ਉਪਰੰਤ ਥਾਣਾ ਸਦਰ ਫ਼ਰੀਦਕੋਟ ਤੋ ਸਹਾਇਕ ਥਾਣੇਦਾਰ ਕਰਮਜੀਤ ਸਿੰਘ ਪੁਲਿਸ ਪਾਰਟੀ ਸਮੇਤ ਮੌਕਾ ’ਤੇ ਪੁੱਜੇ, ਜਿਹਨਾਂ ਵੱਲੋਂ ਕਾਬੂ ਮੁਲਜ਼ਮ ਸੁਖਦਰਸ਼ਨ ਸਿੰਘ ਉਰਫ ਦਰਸ਼ਨ ਦੀ ਤਲਾਸ਼ੀ ਕਰਨ ’ਤੇ ਉਸ ਕੋਲੋਂ 220 ਗ੍ਰਾਮ ਹੈਰੋਇਨ ਬਰਾਮਦ ਹੋਈ।














