ਸਾਡੇ ਨਾਲ ਸ਼ਾਮਲ

Follow us

19.8 C
Chandigarh
Thursday, February 26, 2026
More
    Home Breaking News ਤੇਜ ਰਫ਼ਤਾਰ ਵਾਹ...

    ਤੇਜ ਰਫ਼ਤਾਰ ਵਾਹਨ ਨੇ ਵਿਅਕਤੀ ਨੂੰ ਮਾਰੀ ਟੱਕਰ, ਜਖ਼ਮੀ ਦੀ ਮੌਕੇ ’ਤੇ ਮੌਤ

    Road Accident
    Road Accident

    ਤੇਜ ਰਫ਼ਤਾਰ ਵਾਹਨ ਨੇ ਵਿਅਕਤੀ ਨੂੰ ਮਾਰੀ ਟੱਕਰ, ਜਖ਼ਮੀ ਦੀ ਮੌਕੇ ’ਤੇ ਮੌਤ

    ਲੁਧਿਆਣਾ। ਬੀਤੀ ਦੇਰ ਰਾਤ ਇੱਕ ਅਣਪਛਾਤੇ ਤੇਜ਼ ਰਫ਼ਤਾਰ ਡਰਾਈਵਰ ਨੇ ਇੱਕ ਵਿਅਕਤੀ ਨੂੰ ਟੱਕਰ ਮਾਰ ਦਿੱਤੀ। ਹਾਦਸੇ ’ਚ ਜ਼ਖਮੀ ਵਿਅਕਤੀ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਹ ਹਾਦਸਾ ਅੰਮ੍ਰਿਤਸਰ-ਨਵੀਂ ਦਿੱਲੀ ਹਾਈਵੇਅ ’ਤੇ ਥਾਣਾ ਬਸਤੀ ਜੋਧੇਵਾਲ ਦੇ ਇਲਾਕੇ ’ਚ ਵਾਪਰਿਆ। ਇਕ ਰਾਹਗੀਰ ਨੇ ਇਸ ਹਾਦਸੇ ’ਚ ਖੂਨ ਨਾਲ ਲੱਥਪੱਥ ਨੌਜਵਾਨ ਨੂੰ ਜ਼ਖਮੀ ਦੇਖਿਆ ਪਰ ਉਦੋਂ ਤੱਕ ਨੌਜਵਾਨ ਦੀ ਮੌਤ ਹੋ ਚੁੱਕੀ ਸੀ। ਰਾਹਗੀਰਾਂ ਨੇ ਪੁਲਿਸ ਕੰਟਰੋਲ ਰੂਮ ਨੂੰ ਸੂਚਨਾ ਦਿੱਤੀ। ਕੁਝ ਸਮੇਂ ਬਾਅਦ ਥਾਣਾ ਜੋਧੇਵਾਲ ਬਸਤੀ ਦੀ ਪੁਲਿਸ ਅਤੇ ਪੀ.ਸੀ.ਆਰ. ਪੁਲਿਸ ਨੇ ਆਸ-ਪਾਸ ਦੇ ਲੋਕਾਂ ਤੋਂ ਵੀ ਪੁੱਛ-ਪੜਤਾਲ ਕੀਤੀ, ਪਰ ਸੜਕ ’ਤੇ ਟੱਕਰ ਮਾਰਨ ਵਾਲੇ ਵਾਹਨ ਦੀ ਪਛਾਣ ਅਜੇ ਤੱਕ ਨਹੀਂ ਹੋ ਸਕੀ।

    ਇਸ ਦੇ ਨਾਲ ਹੀ ਮਰਨ ਵਾਲੇ ਵਿਅਕਤੀ ਦੀ ਪਛਾਣ ਨਹੀਂ ਹੋ ਸਕੀ ਹੈ। ਤਲਾਸ਼ੀ ਦੌਰਾਨ ਉਸ ਦੀ ਜੇਬ ਵਿੱਚੋਂ ਕੋਈ ਪਛਾਣ ਪੱਤਰ ਨਹੀਂ ਮਿਲਿਆ। ਪੁਲਿਸ ਮੁਤਾਬਕ ਮਰਨ ਵਾਲਾ ਵਿਅਕਤੀ ਪੈਦਲ ਆ ਰਿਹਾ ਸੀ। ਇਹ ਹਾਦਸਾ ਗਹਿਰੇ ਹਨੇਰੇ ਕਾਰਨ ਵਾਪਰਿਆ। ਹਨੇਰਾ ਹੋਣ ਕਾਰਨ ਡਰਾਈਵਰ ਪੈਦਲ ਜਾਂਦੇ ਵਿਅਕਤੀ ਨੂੰ ਨਹੀਂ ਦੇਖ ਸਕਿਆ ਅਤੇ ਉਸ ਨੂੰ ਟੱਕਰ ਮਾਰ ਕੇ ਉੱਥੋਂ ਚਲਾ ਗਿਆ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

    LEAVE A REPLY

    Please enter your comment!
    Please enter your name here