ਤਰਨਤਾਰਨ ’ਚ ਤੇਜ਼ਧਾਰ ਹਥਿਆਰਾਂ ਨਾਲ ਵਿਅਕਤੀ ਦਾ ਕਤਲ

Crime News
Murder: ਕਿਰਚ ਮਾਰ ਕੇ ਨੌਜਵਾਨ ਦਾ ਕੀਤਾ ਬੇਰਹਿਮੀ ਨਾਲ ਕਤਲ

Tarn Taran News: ਤਰਨਤਾਰਨ। ਤਰਨਤਾਰਨ ’ਚ ਵੱਡੀ ਵਾਰਦਾਤ ਸਾਹਮਣੇ ਆਈ। ਤਰਨਤਾਰਨ ਦੇ ਪੱਟੀ ’ਚ ਨਿਹੰਗਾਂ ਨੇ ਇੱਕ ਵਿਅਕਤੀ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਮੌਤ ਦੇ ਘਾਟ ਉਤਾਰ ਦਿੱਤਾ। ਜਾਣਕਾਰੀ ਅਨੁਸਾਰ ਨਿਹੰਗ ਤੇਜ਼ਧਾਰ ਹਥਿਆਰਾਂ ਨਾਲ ਮ੍ਰਿਤਕ ਸ਼ਮੀ ਕੁਮਾਰ ਦੇ ਘਰ ’ਚ ਦਾਖਲ ਹੋਏ ਅਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕੀਤਾ। ਇਸ ਦੌਰਾਨ ਸ਼ਮੀ ਕੁਮਾਰ ਦੀ ਮੌਤ ਹੋ ਗਈ ਤੇ ਹਮਲੇ ਦੌਰਾਨ ਮ੍ਰਿਤਕ ਸ਼ਮੀ ਕੁਮਰ ਦੇ ਪੁੱਤਰ ਦਾ ਵੀ ਗੁੱਟ ਵੱਢ ਦਿੱਤਾ। ਜਿਸ ਨੂੰ ਗੰਭੀਰ ਹਾਲਤ ’ਚ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ: Liv in Relationship: ਸਮਾਜਿਕ ਰਿਸ਼ਤਿਆਂ ’ਤੇ ਮੋਹਰ

ਵਾਰਦਾਤ ਨੂੰ ਅੰਜ਼ਾਮ ਦੇਣ ਤੋਂ ਬਾਅਦ ਹਮਲਵਾਰ ਫਰਾਰ ਹੋ ਗਏ। ਘਟਨਾ ਦੀ ਸੂਚਨਾ ਮਿਲਦੇ ਹੀ ਪੁਲਿਸ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ। ਪੈਸੇ ਦੇ ਲੈਣ-ਦੇਣ ਦਾ ਮਾਮਲਾ ਦੱਸਿਆ ਜਾ ਰਿਹਾ ਹੈ।