ਦਿਨ ਦਿਹਾੜੇ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ, ਦੋ ਔਰਤਾਂ ਸਮੇਤ ਚਾਰ ਜਖਮੀ

Murder

(ਰਵੀ ਗੁਰਮਾ) ਸ਼ੇਰਪੁਰ। ਕਸਬੇ ਤੋਂ ਨੇੜਲੇ ਪਿੰਡ ਹੇੜੀਕੇ ਵਿਖੇ ਦਿਨ ਦਿਹਾੜੇ ਇੱਕ ਵਿਅਕਤੀ ਦਾ ਗੋਲੀਆਂ ਮਾਰ ਕੇ ਕਤਲ (Murder) ਕੀਤੇ ਜਾਣ ਦਾ ਸਮਾਚਾਰ ਹੈ। ਇਸ ਘਟਨਾ ਦੌਰਾਨ ਦੋ ਔਰਤਾਂ ਸਮੇਤ 4 ਵਿਅਕਤੀ ਜਖਮੀ ਹੋਏ ਹਨ। ਜਖਮੀਆਂ ਨੂੰ ਮੁੱਢਲੀ ਸਹਾਇਤਾ ਤੋਂ ਬਾਅਦ ਸਿਵਲ ਹਸਪਤਾਲ ਸੰਗਰੂਰ ਲਿਜਾਇਆ ਗਿਆ, ਜਿੱਥੇ ਦੋ ਵਿਅਕਤੀਆਂ ਦੀ ਨਾਜੁਕ ਹਾਲਤ ਦੇਖਦੇ ਹੋਏ ਪਟਿਆਲਾ ਲਈ ਰੈਫਰ ਕੀਤਾ ਗਿਆ ।

ਇਹ ਵੀ ਪੜ੍ਵੋ : 14 ਲੱਖ ਰੁਪਏ ਤੋਂ ਵੱਧ ਜਾਅਲੀ ਕਰੰਸੀ ਸਮੇਤ ਦੋ ਗ੍ਰਿਫ਼ਤਾਰ

ਮਿ੍ਰਤਕ ਦੀ ਪਹਿਚਾਣ ਅਮਨਦੀਪ ਸਿੰਘ ਉਰਫ ਰਿੰਕੂ ਵਜੋਂ ਹੋਈ ਹੈ। ਜਖਮੀਆਂ ’ਚ ਮਿ੍ਰਤਕ ਦੀ ਮਾਤਾ ਬਲਜੀਤ ਕੌਰ, ਭੈਣ ਰਮਨਦੀਪ ਕੌਰ ,ਗੋਬਿੰਦ ਸਿੰਘ ਤੇ ਚਮਕੀਲਾ ਸਿੰਘ ਸਾਮਿਲ ਹਨ। ਪੁਲਿਸ ਵੱਲੋਂ ਮੌਕੇ ’ਤੇ ਪਹੁੰਚਕੇ ਘਟਨਾ ਸਥਾਨ ਦਾ ਜਾਇਜਾ ਲਿਆ ਗਿਆ ਅਤੇ ਜ਼ਖਮੀਆਂ ਨੂੰ ਹਸਪਤਾਲ ਪਹੁੰਚਾਇਆ। ਜਾਣਕਾਰੀ ਦਿੰਦਿਆਂ ਐਸ.ਪੀ.ਡੀ ਪਲਵਿੰਦਰ ਸਿੰਘ ਚੀਮਾ ਨੇ ਘਟਨਾ ਦੀ ਪੁਸ਼ਟੀ ਕਰਦੇ ਹੋਏ ਕਿਹਾ ਕਿ ਚਸਮਦੀਦਾਂ ਅਨੁਸਾਰ ਅਣਪਛਾਤੇ ਵਿਅਕਤੀ ਦੋ-ਤਿੰਨ ਗੱਡੀਆਂ ਵਿੱਚ ਸਵਾਰ ਹੋ ਕੇ ਆਏ ਸਨ ਜਿਨ੍ਹਾਂ ਨੇ ਘਟਨਾ ਨੂੰ ਅੰਜਾਮ ਦਿੱਤਾ ਹੈ।

ਉਨ੍ਹਾਂ ਕਿਹਾ ਕਿ ਮਿ੍ਰਤਕ ਅਮਨਦੀਪ ਸਿੰਘ ’ਤੇ ਵੀ ਤਿੰਨ /ਚਾਰ ਮੁਕੱਦਮੇ ਦਰਜ ਸਨ। ਸਾਰੇ ਪਹਿਲੂਆਂ ਨੂੰ ਧਿਆਨ ਵਿੱਚ ਰੱਖਕੇ ਜਾਂਚ ਕੀਤੀ ਜਾ ਰਹੀ ਹੈ। ਪਿੰਡ ਵਿੱਚ ਸੀਸੀਟੀਵੀ ਲੱਗੇ ਹੋਏ ਹਨ। ਜਲਦੀ ਹੀ ਮੁਲਜ਼ਮਾਂ ਦੀ ਪਹਿਚਾਣ ਕਰ ਲਈ ਜਾਵੇਗੀ। (Murder)

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ