ਏਅਰਪੋਰਟ ’ਤੇ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ

Heart Attack

ਲੁਧਿਆਣਾ (ਜਸਵੀਰ ਸਿੰਘ ਗਹਿਲ)। ਜ਼ਿਲ੍ਹਾ ਲੁਧਿਆਣਾ ਦੇ ਸਾਹਨੇਵਾਲ ਵਿਖੇ ਸਥਿੱਤ ਏਅਰਪੋਰਟ ’ਤੇ ਤਾਇਨਾਤ ਇੱਕ ਪੁਲਿਸ ਮੁਲਾਜ਼ਮ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਹੋ ਗਈ। ਮ੍ਰਿਤਕ ਮੁਲਾਜ਼ਮ ਦੀ ਪਹਿਚਾਣ ਹੌਲਦਾਰ ਬਲਜੀਤ ਸਿੰਘ ਵਜੋਂ ਹੋਈ ਹੈ।  ਸਿਵਲ ਹਸਪਤਾਲ ਵਿਖੇ ਜਾਣਕਾਰੀ ਦਿੰਦਿਆਂ ਮ੍ਰਿਤਕ ਦੇ ਪੁੱਤਰ ਬਲਜਿੰਦਰ ਸਿੰਘ ਨੇ ਦੱਸਿਆ ਕਿ ਉਨ੍ਹਾਂ ਦੇ ਪਿਤਾ ਬਲਜੀਤ ਸਿੰਘ ਪੁਲਿਸ ਵਿਭਾਗ ਵਿੱਚ ਹੌਲਦਾਰ ਸਨ ਤੇ ਮੌਜੂਦਾ ਸਮੇਂ ਸਾਹਨੇਵਾਲ ਏਅਰਪੋਰਟ ’ਤੇ ਤਾਇਨਾਤ ਸਨ। ਜਿੰਨਾਂ ਦੀ ਸ਼ਨੀਵਾਰ ਦੀ ਰਾਤ ਨੂੰ 12 ਕੁ ਵਜੇ ਅਚਾਨਕ ਤਬੀਅਤ ਵਿਗੜ ਗਈ ਤੇ ਉਹ ਚੱਕਰ ਆਉਣ ਕਾਰਨ ਧਰਤੀ ’ਤੇ ਡਿੱਗ ਗਏ। (Heart Attack)

ਪਤਾ ਲੱਗਦਿਆਂ ਹੀ ਉਨ੍ਹਾਂ ਨੂੰ ਉਸਦੇ ਮੁਲਾਜ਼ਮ ਸਾਥੀਆਂ ਨੇ ਤੁਰੰਤ ਮੁੱਢਲੀ ਸਹਾਇਤਾ ਦੇ ਕੇ ਆਪਣੇ ਉੱਚ ਅਧਿਕਾਰੀਆਂ ਨੂੰ ਸੂਚਿਤ ਕੀਤਾ ਤੇ ਇਲਾਜ਼ ਲਈ ਹਸਪਤਾਲ ਪਹੁੰਚਾਇਆ ਪਰ ਜ਼ੇਰੇ ਇਲਾਜ਼ ਉਨ੍ਹਾਂ ਦੇ ਪਿਤਾ ਬਲਜੀਤ ਸਿੰਘ ਦਮ ਤੋੜ ਗਏ। ਬਲਜਿੰਦਰ ਸਿੰਘ ਨੇ ਦੱਸਿਆ ਕਿ ਜਿਸ ਸਮੇਂ ਉਨ੍ਹਾਂ ਦੇ ਪਿਤਾ ਦੀ ਹਾਲਤ ਵਿਗੜੀ ਉਹ ਡਿਊਟੀ ’ਤੇ ਤਾਇਨਾਤ ਸਨ। ਪੁਲਿਸ ਨੇ ਬਲਜੀਤ ਸਿੰਘ ਦੀ ਲਾਸ਼ ਨੂੰ ਸਿਵਲ ਹਸਪਤਾਲ ਦੇ ਮ੍ਰਿਤਕ ਦੇਹ ਸੰਭਾਲ ਘਰ ’ਚ ਰਖਵਾ ਦਿੱਤਾ ਹੈ। (Heart Attack)

Also Read : ਹੁਣ 5 ਸਾਲ ਤੱਕ ਮਿਲੇਗਾ ਮੁਫਤ ਰਾਸ਼ਨ! ਮੋਦੀ ਦੀ ਗਰੰਟੀ

LEAVE A REPLY

Please enter your comment!
Please enter your name here