ਸਾਡੇ ਨਾਲ ਸ਼ਾਮਲ

Follow us

12.2 C
Chandigarh
Wednesday, January 21, 2026
More
    Home Breaking News ਕਪੂਰਥਲਾ ਜੇਲ੍ਹ...

    ਕਪੂਰਥਲਾ ਜੇਲ੍ਹ ‘ਚ ਕੈਦੀ ਨੇ ਕੀਤੀ ਖੁਦਕੁਸ਼ੀ

    Kapurthala Jail

    2 ਦਿਨ ਪਹਿਲਾਂ ਐਨਡੀਪੀਐਸ ਮਾਮਲੇ ਵਿੱਚ ਆਇਆ ਸੀ

    (ਸੱਚ ਕਹੂੰ ਨਿਊਜ਼) ਕਪੂਰਥਲਾ। ਕਪੂਰਥਲਾ ਦੀ ਮਾਡਰਨ ਜੇਲ੍ਹ ਵਿੱਚ ਇੱਕ ਕੈਦੀ ਵੱਲੋਂ ਖੁਦਕੁਸ਼ੀ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਕੈਦੀ ਨੇ ਜੇਲ੍ਹ ਦੇ ਬਾਥਰੂਮ ਵਿੱਚ ਪਰਨੇ ਨਾਲ ਫਾਹਿਆ ਲੈ ਲਿਆ। ਸੂਚਨਾ ਤੋਂ ਬਾਅਦ ਜੇਲ ਅਧਿਕਾਰੀ ਮੌਕੇ ‘ਤੇ ਪਹੁੰਚੇ ਅਤੇ ਘਟਨਾ ਦੀ ਸੂਚਨਾ ਪੁਲਸ ਨੂੰ ਦਿੱਤੀ ਗਈ। ਬਾਅਦ ‘ਚ ਮ੍ਰਿਤਕ ਦੀ ਲਾਸ਼ ਨੂੰ ਜੇਲ ਤੋਂ ਸਿਵਲ ਹਸਪਤਾਲ ਦੇ ਮੁਰਦਾਘਰ ‘ਚ ਰਖਵਾਇਆ ਗਿਆ। ਮਾਡਰਨ ਜੇਲ੍ਹ ਕਪੂਰਥਲਾ ਦੇ ਸੁਪਰਡੈਂਟ ਇਕਬਾਲ ਸਿੰਘ ਨੇ ਦੱਸਿਆ ਕਿ ਉਕਤ ਕੈਦੀ ਗੁਰਚਰਨ ਸਿੰਘ ਵਾਸੀ ਪਿੰਡ ਬੂਸੋਵਾਲ ਦੋ ਦਿਨ ਪਹਿਲਾਂ ਆਪਣੀ ਜੇਲ੍ਹ ਵਿੱਚ ਆਇਆ ਸੀ।

    ਜਾਣਕਾਰੀ ਅਨੁਸਾਰ ਹਵਾਲਾਤੀ ਗੁਰਚਰਨ ਸਿੰਘ ਪੁੱਤਰ ਹਾਕਮ ਸਿੰਘ ਖ਼ਿਲਾਫ਼ ਐਨਡੀਪੀਐਸ ਐਕਟ ਦਾ ਕੇਸ ਦਰਜ ਸੀ। ਦੇਰ ਰਾਤ ਉਸ ਨੇ ਬਾਥਰੂਮ ਜਾ ਕੇ ਫਾਹਾ ਲੈ ਲਿਆ। ਉਸ ਨੂੰ ਲਟਕਦਾ ਦੇਖ ਕੇ ਸਾਥੀ ਕੈਦੀਆਂ ਨੇ ਜੇਲ੍ਹ ਪ੍ਰਸ਼ਾਸਨ ਨੂੰ ਸੂਚਿਤ ਕੀਤਾ। ਜਦੋਂ ਜੇਲ੍ਹ ਅਧਿਕਾਰੀ ਮੌਕੇ ’ਤੇ ਪੁੱਜੇ ਤਾਂ ਉਸ ਦੀ ਮੌਤ ਹੋ ਚੁੱਕੀ ਸੀ। ਬਾਅਦ ਵਿੱਚ ਜੇਲ੍ਹ ਪ੍ਰਸ਼ਾਸਨ ਉਸ ਦੀ ਲਾਸ਼ ਨੂੰ ਸਿਵਲ ਹਸਪਤਾਲ ਲੈ ਗਿਆ। ਗੁਰਚਰਨ ਵੱਲੋਂ ਖ਼ੁਦਕੁਸ਼ੀ ਕਰਨ ਦੀ ਸੂਚਨਾ ਉਸ ਦੇ ਪਰਿਵਾਰਕ ਮੈਂਬਰਾਂ ਨੂੰ ਵੀ ਦੇ ਦਿੱਤੀ ਗਈ ਹੈ। ਉਨ੍ਹਾਂ ਦੇ ਆਉਣ ਤੋਂ ਬਾਅਦ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here