ਦੇਸ਼ ‘ਚ ਕੋਰੋਨਾ ਦੇ 54,736 ਨਵੇਂ ਮਾਮਲੇ ਮਿਲੇ, 853 ਮਰੀਜ਼ਾਂ ਦੀ ਮੌਤ
ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਦੇ ਵਧਦੇ ਕਹਿਰ ਦੌਰਾਨ ਪਿਛਲੇ 24 ਘੰਟਿਆਂ ‘ਚ ਵੱਡੀ ਰਾਹਤ ਦੀ ਗੱਲ ਇਹ ਰਹੀ ਕਿ ਪਹਿਲੀ ਵਾਰ 51 ਹਜ਼ਾਰ ਤੋਂ ਵੱਧ ਲੋਕ ਠੀਕ ਹੋਏ ਹਨ ਹਾਲਾਂਕਿ ਇਸ ਦੌਰਾਨ 54,736 ਨਵੇਂ ਮਾਮਲੇ ਸਾਹਮਣੇ ਆਉਣ ਨਾਲ ਮਰੀਜ਼ਾਂ ਦੀ ਗਿਣਤੀ ਸਾਢੇ 17 ਲੱਖ ਤੋਂ ਪਾਰ ਹੋ ਗਈ ਹੈ।
ਜਿਨ੍ਹਾਂ ਚਾਰ ਸੂਬਿਆਂ ਮਹਾਂਰਾਸ਼ਟਰ, ਤਮਿਲਨਾਡੂ, ਦਿੱਲੀ ਤੇ ਆਂਧਰਾ ਪ੍ਰਦੇਸ਼ ‘ਚ ਕੋਰੋਨਾ ਦੇ ਸਭ ਤੋਂ ਜ਼ਿਆਦਾ ਮਾਮਲੇ ਹਨ। ਇਨ੍ਹਾਂ ਸਾਰਿਆਂ ‘ਚ ਇਸ ਦੌਰਾਨ ਠੀਕ ਹੋਣ ਵਾਲਿਆਂ ਦੀ ਗਿਣਤੀ ‘ਚ ਵੀ ਵਾਧਾ ਵੇਖਿਆ ਗਿਆ। ਆਂਧਰਾ ਪ੍ਰਦੇਸ਼ ‘ਚ ਸਭ ਤੋਂ ਜ਼ਿਆਦਾ, 12,750, ਮਹਾਂਰਾਸ਼ਟਰ ‘ਚ 10,725, ਤਮਿਲਨਾਡੂ ‘ਚ 7010 ਤੇ ਦਿੱਲੀ ‘ਚ 1201 ਮਰੀਜ਼ ਠੀਕ ਹੋਏ ਹਨ।
ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਐਤਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ 51,225 ਮਰੀਜ਼ ਠੀਕ ਹੋਏ ਹਨ। ਜਿਸ ਨਾਲ ਠੀਕ ਹੋਣ ਵਾਲੇ ਮਰੀਜ਼ਾਂ ਦੀ ਗਿਣਤੀ 11,45,630 ਹੋ ਗਈ ਹੈ। ਜ਼ਿਆਦਾਤਰ ਸੂਬਿਆਂ ‘ਚ ਠੀਕ ਹੋਣ ਵਾਲਿਆਂ ਦੀ ਗਿਣਤੀ ਵਧਣ ਨਾਲ ਸਰਗਰਮ ਮਾਮਲੇ ਸਿਰਫ਼ 2,627 ਵਧੇ ਹਨ, ਜਿਸ ਨਾਲ ਇਨ੍ਹਾਂ ਦੀ ਗਿਣਤੀ 5,67,730 ਹੋ ਗਈ ਹੈ। ਪਿਛਲੇ ਤਿੰਨ-ਚਾਰ ਦਿਨਾਂ ਤੋਂ ਰੋਜ਼ਾਨਾ 12 ਹਜ਼ਾਰ ਤੋਂ ਵੱਧ ਸਰਗਰਮ ਮਾਮਲੇ ਸਾਹਮਣੇ ਆ ਰਹੇ ਸਨ।
ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ 54,736 ਮਾਮਲੇ ਸਾਹਮਣੇ ਆਏ, ਜਿਸ ਨਾਲ ਮਰੀਜ਼ਾਂ ਦਾ ਅੰਕੜਾ 17,50,724 ਹੋ ਗਿਆ ਹੈ। ਇਸ ਦੌਰਾਨ 853 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦੀ ਗਿਣਤੀ 37,364 ਹੋ ਗਈ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ