ਸਾਡੇ ਨਾਲ ਸ਼ਾਮਲ

Follow us

13.9 C
Chandigarh
Friday, January 23, 2026
More
    Home ਇੱਕ ਨਜ਼ਰ ਦੇਸ਼ ‘ਚ ...

    ਦੇਸ਼ ‘ਚ ਕੋਰੋਨਾ ਦੇ ਰਿਕਾਰਡ 83 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਮਿਲੇ

    Corona India

    68 ਹਜ਼ਾਰ ਤੋਂ ਵੱਧ ਮਰੀਜ਼ ਹੋਏ ਠੀਕ
    24 ਘੰਟਿਆਂ ‘ਚ ਕੋਰੋਨਾ ਦੇ 83,883 ਮਰੀਜ਼ ਮਿਲੇ

    ਨਵੀਂ ਦਿੱਲੀ। ਦੇਸ਼ ‘ਚ ਕੋਰੋਨਾ ਮਹਾਂਮਾਰੀ ਦਾ ਕਹਿਰ ਰੁਕਣ ਦਾ ਨਾਂਅ ਨਹੀਂ ਲੈ ਰਿਹਾ ਹੈ ਤੇ ਪਿਛਲੇ 24 ਘੰਟਿਆਂ ਦੌਰਾਨ ਪਹਿਲੀ ਵਾਰ ਕੋਰੋਨਾ ਦੇ 83 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ, ਜਿਸ ਨਾਲ ਕੋਰੋਨਾ ਮਰੀਜ਼ਾਂ ਦੀ ਗਿਣਤੀ 38.53 ਲੱਖ ਤੋਂ ਪਾਰ ਪਹੁੰਚ ਗਈ ਹੈ। ਹਾਲਾਂਕਿ ਰਾਹਤ ਦੀ ਗੱਲ ਇਹ ਹੈ ਕਿ ਇਸ ਦੌਰਾਨ 68 ਹਜ਼ਾਰ ਤੋਂ ਵੱਧ ਮਰੀਜ਼ ਠੀਕ ਹੋਏ ਹਨ।

    Corona

    ਕੇਂਦਰੀ ਸਿਹਤ ਤੇ ਪਰਿਵਾਰ ਕਲਿਆਣ ਮੰਤਰਾਲੇ ਵੱਲੋਂ ਵੀਰਵਾਰ ਨੂੰ ਜਾਰੀ ਅੰਕੜਿਆਂ ਅਨੁਸਾਰ ਪਿਛਲੇ 24 ਘੰਟਿਆਂ ‘ਚ ਕੋਰੋਨਾ ਦੇ ਰਿਕਾਰਡ 83,883 ਨਵੇਂ ਮਾਮਲਿਆਂ ਦੇ ਨਾਲ ਕੋਰੋਨਾ ਦਾ ਅੰਕੜਾ 38,53,407 ਹੋ ਗਿਆ। ਕੋਰੋਨਾ ਪੀੜਤਾਂ ਦੀ ਗਿਣਤੀ ‘ਚ ਹੋਇਆ ਇਹ ਵਾਧਾ ਵਿਸ਼ਵ ਦੇ ਕਿਸੇ ਵੀ ਦੇਸ਼ ‘ਚ ਇੱਕ ਦਿਨ ‘ਚ ਦਰਜ ਕੀਤਾ ਗਿਆ। ਸਭ ਤੋਂ ਵੱਡਾ ਅੰਕੜਾ ਹੈ।

    1,043 ਵਿਅਕਤੀਆਂ ਦੀ ਮੌਤ

    ਇਸ ਤੋਂ ਪਹਿਲਾਂ ਵੀ 78,761 ਦਾ ਸਭ ਤੋਂ ਵੱਡਾ ਵਾਧਾ ਭਾਰਤ ‘ਚ ਹੀ 29 ਅਗਸਤ ਨੂੰ ਹੋਇਆ ਸੀ। ਪਿਛਲੇ 24 ਘੰਟਿਆਂ ਦੌਰਾਨ 68,584 ਮਰੀਜ਼ ਠੀਕ ਹੋਏ ਹਨ, ਜਿਸ ਨਾਲ ਕੋਰੋਨਾ ਤੋਂ ਠੀਕ ਹੋਣ ਵਾਲਿਆਂ ਦੀ ਗਿਣਤੀ 29,70,493 ਹੋ ਗਈ ਹੈ। ਠੀਕ ਹੋਣ ਵਾਲਿਆਂ ਦੀ ਤੁਲਨਾ ‘ਚ ਕੋਰੋਨਾ ਦੇ ਨਵੇਂ ਮਾਮਲੇ ਵਧੇਰੇ ਹੋਣ ਨਾਲ ਸਰਗਰਮ ਮਾਮਲੇ 14,256 ਵਧ ਕੇ 8,15,538 ਹੋ ਗਏ ਹਨ। ਦੇਸ਼ ਦੇ ਸਿਰਫ਼ 11 ਸੂਬਿਆਂ ਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ‘ਚ ਇਸ ਦੌਰਾਨ ਮਰੀਜ਼ਾਂ ਦੀ ਗਿਣਤੀ ਘੱਟ ਹੋਈ ਹੈ ਤੇ ਇਸ ਮਿਆਦ ‘ਚ 1,043 ਵਿਅਕਤੀਆਂ ਦੀ ਮੌਤ ਹੋਣ ਨਾਲ ਮ੍ਰਿਤਕਾਂ ਦਾ ਅੰਕੜਾ 67,376 ਹੋ ਗਿਆ ਹੈ। ਦੇਸ਼ ‘ਚ ਸਰਗਰਮ ਮਾਮਲੇ 21.16 ਫੀਸਦੀ ਤੇ ਠੀਕ ਹੋਣ ਵਾਲਿਆਂ ਦੀ ਦਰ 77.09 ਫੀਸਦੀ ਹੈ ਤੇ ਮ੍ਰਿਤਕਾਂ ਦੀ ਦਰ 1.75 ਫੀਸਦੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ.