Road Accident: ਸੜਕ ਹਾਦਸੇ ਨੇ ਮਾਪਿਆਂ ਦਾ ਇੱਕਲੌਤਾ ਪੁੱਤ ਖੋਹਿਆ

Road Accident
Road Accident

Road Accident : (ਅਸ਼ੋਕ ਗਰਗ) ਬਠਿੰਡਾ। ਬਠਿੰਡਾ-ਡੱਬਵਾਲੀ ਨੈਸ਼ਨਲ ਹਾਈਵੇ ’ਤੇ ਸੰਗਤ ਕੈਂਚੀਆਂ ਨੇੜੇ ਬੀਤੇ ਕੱਲ੍ਹ ਵਾਪਰੇ ਸੜਕ ਹਾਦਸੇ ਵਿੱਚ ਜਖਮੀ ਹੋਏ ਨੌਜਵਾਨ ਨੇ ਦੇਰ ਰਾਤ ਦਮ ਤੋੜ ਦਿੱਤਾ। ਜਾਣਕਾਰੀ ਅਨੁਸਾਰ ਪਿੰਡ ਮਹਿਤਾ ਦਾ ਰਹਿਣ ਵਾਲਾ ਗੁਰਪ੍ਰੀਤ ਸਿੰਘ ਪੁੱਤਰ ਗੁਰਮੀਤ ਸਿੰਘ ਜੋ ਕਿ ਰਾਮਾਂ ਮੰਡੀ ਸਥਿਤ ਰਿਫਾਇਨਰੀ ਵਿੱਚ ਨੌਕਰੀ ਕਰਦਾ ਸੀ। ਬੀਤੇ ਕੱਲ੍ਹ ਉਹ ਆਪਣੀ ਡਿਊਟੀ ਕਰਕੇ ਮੋਟਰਸਾਈਲ ’ਤੇ ਆਪਣੇ ਘਰ ਵਾਪਸ ਜਾ ਰਿਹਾ ਸੀ।

ਇਹ ਵੀ ਪੜ੍ਹੋ: ਗੱਤਾ ਫੈਕਟਰੀ ਨੂੰ ਲੱਗੀ ਅੱਗ, ਨੇੜੇ ਗੈਸ ਏਜੰਸੀ ਹੋਣ ਕਾਰਨ ਸਹਿਮ ਦਾ ਮਾਹੌਲ

ਰਸਤੇ ਵਿੱਚ ਬਠਿੰਡਾ ਤੋਂ ਡੱਬਵਾਲੀ ਜਾਣ ਵਾਲੀ ਪੀਆਰਟੀਸੀ ਬੱਸ ਨਾਲ ਉਹ ਸੜਕ ਹਾਦਸੇ ਦਾ ਸ਼ਿਕਾਰ ਹੋ ਗਿਆ ਜਿਸ ਨੂੰ ਪ੍ਰਾਈਵੇਟ ਹਸਪਤਾਲ ਬਠਿੰਡਾ ਵਿਖੇ ਇਲਾਜ ਲਈ ਦਾਖਲ ਕਰਵਾਇਆ ਗਿਆ ਸੀ ਜੋ ਜ਼ਖਮਾਂ ਦੀ ਤਾਬ ਨਾ ਝੱਲਦਾ ਹੋਇਆ ਦਮ ਤੋੜ ਗਿਆ। ਮ੍ਰਿਤਕ ਮਾਪਿਆਂ ਦਾ ਇੱਕਲੌਤਾ ਪੁੱਤ ਸੀ ਜੋ ਗਰੀਬ ਪਰਿਵਾਰ ਨਾਲ ਸਬੰਧ ਰੱਖਦਾ ਸੀ। ਮ੍ਰਿਤਕ ਦਾ ਦੇਰ ਸ਼ਾਮ ਪਿੰਡ ਮਹਿਤਾ ਵਿਖੇ ਸਸਕਾਰ ਕਰ ਦਿੱਤਾ ਹੈ। ਥਾਣਾ ਸੰਗਤ ਪੁਲਿਸ ਦੇ ਸਹਾਇਕ ਥਾਣੇਦਾਰ ਕਸ਼ਮੀਰ ਸਿੰਘ ਨੇ ਦੱਸਿਆ ਕਿ ਮ੍ਰਿਤਕ ਗੁਰਪ੍ਰੀਤ ਸਿੰਘ ਦੇ ਪਿਤਾ ਗੁਰਮੀਤ ਸਿੰਘ ਦੇ ਬਿਆਨਾਂ ’ਤੇ ਪੀਆਰਟੀਸੀ ਬਠਿੰਡਾ ਡਿੱਪੂ ਦੇ ਬੱਸ ਡਰਾਇਵਰ ਤਰਸੇਮ ਸਿੰਘ ਵਾਸੀ ਪਿੰਡ ਮਾਨਾਂ ਥਾਣਾ ਲੰਬੀ ਵਿਰੁੱਧ ਮਾਮਲਾ ਦਰਜ ਕਰਕੇ ਅਗਲੀ ਪੁਲਿਸ ਕਾਰਵਾਈ ਸ਼ੁਰੂ ਕਰ ਦਿੱਤੀ ਹੈ। Road Accident