ਜਾਨੀ ਨੁਕਸਾਨ ਹੋਣ ਤੋਂ ਬਚਾਅ
Road Accident: (ਗੁਰਤੇਜ ਜੋਸ਼ੀ) ਮਾਲੇਰਕੋਟਲ। ਜ਼ਿਲ੍ਹਾ ਮਾਲੇਰਕੋਟਲਾ ਦੇ ਅਮਰਗੜ੍ਹ ਦੇ ਨੇੜਲੇ ਪਿੰਡ ਰਾਮਪੁਰ ਛੰਨਾ ਸਥਿਤ ਨਨਕਾਣਾ ਸਾਹਿਬ ਪਬਲਿਕ ਸਕੂਲ ਦੀ ਟੂਰ ’ਤੇ ਗਈ ਬੱਸ ਹਾਦਸੇ ਦਾ ਸ਼ਿਕਾਰ ਹੋ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ।
ਇਹ ਵੀ ਪੜ੍ਹੋ: Farmers Protest: ਮੰਡੀਆਂ ’ਚ ਰੁਲ ਰਹੀ ਝੋਨੇ ਦੀ ਫਸਲ ਦੀ ਖਰੀਦ ਸ਼ੁਰੂ ਕਰਵਾਉਣ ਲਈ ਕਿਸਾਨਾਂ ਨੇ ਕੀਤਾ ਰੋਡ ਜਾਮ

ਮਿਲੀ ਜਾਣਕਾਰੀ ਮੁਤਾਬਕ ਡਰਾਈਵਰ ਵੱਲੋਂ ਬੱਸ ਨੂੰ ਤੇਜ਼ ਰਫਤਾਰ ਨਾਲ ਚਲਾਉਣ ਕਾਰਨ ਇਹ ਹਾਦਸਾ ਵਾਪਰਿਆ। ਬੱਚਿਆਂ ਸਣੇ 48 ਲੋਕ ਬੱਸ ‘ਚ ਸਵਾਰ ਸਨ। ਜਿੰਨਾ ਵਿੱਚੋ ਪੰਦਰਾਂ ਬੱਚੇ ਜ਼ਖ਼ਮੀ ਹੋ ਗਏ ਹਨ। ਇਸ ਗੱਲ ਦਾ ਪਤਾ ਲੱਗਦਿਆਂ ਹੀ ਬੱਚਿਆਂ ਦੇ ਪਰਿਵਾਰਕ ਮੈਂਬਰ ਹਸਪਤਾਲ ਲਈ ਰਵਾਨਾ ਹੋਏ। ਇਹ ਹਾਦਸਾ ਪੰਚਕੂਲਾ ਦੇ ਟਿੱਕਰਤਾਲ ਨੇੜੇ ਵਾਪਰਿਆ। ਜ਼ਖਮੀ ਬੱਚਿਆਂ ਨੂੰ ਹਾਦਸੇ ਦਾ ਸ਼ਿਕਾਰ ਹੋਈ ਬੱਸ ਵਿਚੋਂ ਬਾਹਰ ਕੱਢਿਆ ਗਿਆ ਅਤੇ ਸੈਕਟਰ 6 ਦੇ ਹਸਪਤਾਲ ਵਿੱਚ ਦਾਖਲ ਕਰਵਾਇਆ । ਪੁਲਿਸ ਪ੍ਰਸ਼ਾਸਨ ਅਤੇ ਸਕੂਲ ਪ੍ਰਿੰਸੀਪਲ ਵੱਲੋਂ ਦਿੱਤੀ ਜਾਣਕਾਰੀ ਅਨੁਸਾਰ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਸਿਰਫ ਮਾਮੂਲੀ ਸੱਟਾਂ ਹੀ ਲੱਗੀਆਂ ਹਨ, ਅਸੀਂ ਸਾਰਿਆਂ ਨੂੰ ਲੈ ਕੇ ਵਾਪਿਸ ਆ ਰਹੇ ਹਾਂ। Road Accident