ਸਾਡੇ ਨਾਲ ਸ਼ਾਮਲ

Follow us

16 C
Chandigarh
Thursday, February 26, 2026
More
    Home Breaking News ਵਿੱਕੀ ਮਿੱਡੂਖੇ...

    ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਇੱਕ ਸ਼ੂਟਰ ਦੀ ਹੋਈ ਪਛਾਣ

    ਵਿੱਕੀ ਮਿੱਡੂਖੇੜਾ ਕਤਲ ਮਾਮਲੇ ’ਚ ਇੱਕ ਸ਼ੂਟਰ ਦੀ ਹੋਈ ਪਛਾਣ

    ਮੁਹਾਲੀ (ਸੱਚ ਕਹੂੰ ਨਿਊਜ਼) ਅਕਾਲੀ ਆਗੂ ਵਿੱਕੀ ਮਿੱਠੂਖੇੜਾ ਕਤਲ ਕੇਸ ’ਚ ਪੁਲਿਸ ਨੇ ਇੱਕ ਸ਼ੂਟਰ ਦੀ ਪਛਾਣ ਕੀਤੀ ਹੈ। ਸੂਤਰਾਂ ਅਨੁਸਾਰ ਘਟਨਾ ’ਚ ਕਾਤਲ ਖੱਬੇ ਹੱਥ ਨਾਲ ਗੋਲੀ ਚਲਾ ਰਿਹਾ ਹੈ, ਜੋ ਗੈਂਗਸਟਰ ਵਿਨੇ ਦਿਓੜਾ ਹੈ ਜੋ ਗੈਂਗਸਟਰ ਲਵ ਦਿਓੜਾ ਦਾ ਭਰਾ ਹੈ ਲਵ ਦਿਓੜਾ ਨੂੰ ਲਾਰੈਂਸ ਬਿਸ਼ਨੋਈ ਗੈਂਗ ਨੇ ਕਤਲ ਕਰ ਦਿੱਤਾ ਸੀ ।

    ਜ਼ਿਕਰਯੋਗ ਹੈ ਕਿ ਅਕਾਲੀ ਆਗੂ ਦਾ ਮੋਹਾਲੀ ਵਿੱਚ ਦਿਨ ਦਿਹਾੜੇ ਸੈਕਟਰ 71 ਦੇ ਕਮਿਊਨਿਟੀ ਸੈਂਟਰ ਦੇ ਨਜ਼ਦੀਕ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰਕੇ ਕਤਲ ਕਰ ਦਿੱਤਾ।  ਸ਼੍ਰੋਮਣੀ ਅਕਾਲੀ ਦਲ ਵਿਦਿਆਰਥੀ ਵਿੰਗ ਐਸਓਆਈ ਦੇ ਪੰਜਾਬ ਯੂਨੀਵਰਸਿਟੀ ਦੇ ਸਾਬਕਾ ਪ੍ਰਧਾਨ ਵਿੱਕੀ ਮਿੱਡੂਖੇੜਾ ਉਤੇ ਅਣਪਛਾਤੇ ਵਿਅਕਤੀਆਂ ਨੇ ਗੋਲੀਆਂ ਮਾਰ ਦਿੱਤੀਆਂ, ਜਿਸ ਨੂੰ ਜ਼ਖਮੀ ਹਾਲਤ ਵਿੱਚ ਹਸਪਤਾਲ ਲਿਜਾਇਆ ਗਿਆ ਜਿੱਥੇ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਵਿੱਕੀ ਮਿੱਡੂਖੇੜਾ ਅਕਾਲੀ ਦਲ ਦੀ ਟਿਕਟ ਉਤੇ ਵਾਰਡ ਨੰਬਰ 38 ਤੋਂ ਚੋਣ ਲੜਨ ਵਾਲੇ ਅਜੇਪਾਲ ਮਿੱਡੂਖੇੜਾ ਦੇ ਛੋਟੇ ਭਰਾ ਸਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ