ਮਲੇਰਕੋਟਲਾ, (ਗੁਰਤੇਜ ਜੋਸੀ)। ਮਲੇਰਕੋਟਲਾ ਦੇ ਜ਼ਿਲ੍ਹਾ ਪੁਲਿਸ ਮੁਖੀ ਪੁਲਿਸ ਮੁਖੀ ਅਵਨੀਤ ਕੌਰ ਸਿੱਧੂ ਵੱਲੋਂ ਜ਼ਿਲ੍ਹੇ ਦੀ ਪੂਰੀ ਪੁਲਿਸ ਫੋਰਸ ਦੀਆਂ ਵੱਖ-ਵੱਖ ਟੀਮਾਂ ਬਣਾ ਕੇ ਵੱਖ-ਵੱਖ ਇਲਾਕਿਆਂ ਵਿਚ ਤਲਾਸ਼ੀ ਅਭਿਆਨ ਚਲਾਇਆ ਗਿਆ। ਇਨ੍ਹਾਂ ਟੀਮਾਂ ਦੀ ਅਗਵਾਈ ਖ਼ੁਦ ਐੱਸ.ਐੱਸ.ਪੀ. ਅਵਨੀਤ ਕੌਰ ਸਿੱਧੂ ਨੇ ਕੀਤੀ, ਜਿਨ੍ਹਾਂ ਦੇ ਨਾਲ ਸੀਨੀਅਰ ਪੁਲਿਸ ਅਧਿਕਾਰੀ ਵੀ ਮੌਜੂਦ ਰਹੇ।
ਇਹ ਵੀ ਪੜ੍ਹੋ : ਮੂਸੇਵਾਲਾ ਹੱਤਿਆਕਾਂਡ ’ਚ ਇੱਕ ਨੇਤਾ ਰਡਾਰ ’ਤੇ, ਕਿਸੇ ਵੇਲੇ ਵੀ ਹੋ ਸਕਦੀ ਹੈ ਗ੍ਰਿਫ਼ਤਾਰੀ
ਜਿਕਰਯੋਗ ਹੈ ਕਿ ਸੂਬਾ ਸਰਕਾਰ ਨਸ਼ੇ ਵੇਚਣ ਵਾਲਿਆਂ ਖਿਲਾਫ ਸਖਤ ਐਕਸ਼ਨ ਲੈ ਰਹੀ ਹੈ। ਜਿਸ ਦੇ ਤਹਿਤ ਪੁਲਿਸ ਅਧਿਕਾਰੀ ਨਸ਼ਾ ਤਸ਼ਕਰਾਂ ਨੂੰ ਫੜ੍ਹਨ ਲਈ ਲਗਾਤਾਰ ਛਾਪੇਮਾਰੀ ਕਰ ਰਹੇ ਹਨ ਤੇ ਨਸ਼ਾ ਤਸ਼ਕਰਾਂ ’ਤੇ ਪੂਰੀ ਨਜ਼ਰ ਰੱਖੀ ਜਾ ਰਹੀ ਹੈ। ਸੂਬੇ ’ਚ ਨਸ਼ੇ ਕਾਰਨ ਆਏ ਦਿਨ ਨੌਜਵਾਨ ਬੇਵਕਤੀ ਮੌਤ ਮਰ ਰਹੇ ਹਨ। ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣ ਲਈ ਮਾਨ ਸਰਕਾਰ ਨੇ ਅਹਿਮ ਕਦਮ ਚੁੱਕੇ ਹਨ ਤੇ ਪੁਲਿਸ ਅਧਿਕਾਰੀਆਂ ਨੂੰ ਸਖਤ ਨਿਰਦੇਸ਼ ਦਿੱਤੇ ਹਨ ਕਿ ਨਸ਼ਾ ਤਸਕਰਾਂ ਖਿਲਾਫ ਸਖਤ ਤੋਂ ਸਖਤ ਕਾਰਵਾਈ ਕੀਤੀ ਜਾਵੇ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ