ਸਾਡੇ ਨਾਲ ਸ਼ਾਮਲ

Follow us

11.3 C
Chandigarh
Friday, January 23, 2026
More
    Home Breaking News Faridkot News...

    Faridkot News: ਸੁਸਾਇਟੀ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ 21 ਤੋਂ 23 ਸਤੰਬਰ ਤੱਕ ਲਗਾਇਆ ਜਾਵੇਗਾ : ਗੁਰਜੀਤ ਹੈਰੀ ਢਿੱਲੋਂ

    Faridkot-News
    Faridkot News: ਸੁਸਾਇਟੀ ਵੱਲੋਂ ਵਿਸ਼ਾਲ ਖ਼ੂਨਦਾਨ ਕੈਂਪ 21 ਤੋਂ 23 ਸਤੰਬਰ ਤੱਕ ਲਗਾਇਆ ਜਾਵੇਗਾ : ਗੁਰਜੀਤ ਹੈਰੀ ਢਿੱਲੋਂ

    ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਦੀ ਇੱਕ ਵਿਸ਼ੇਸ਼ ਮੀਟਿੰਗ ਹੋਈ

    Faridkot News: (ਗੁਰਪ੍ਰੀਤ ਪੱਕਾ) ਫ਼ਰੀਦਕੋਟ। ਬਾਬਾ ਫ਼ਰੀਦ ਜੀ ਦੇ ਆਗਮਨ ਪੁਰਬ ਨੂੰ ਸਮਰਪਿਤ ਮਿਤੀ 21, 22 ਤੇ 23 ਸਤੰਬਰ ਨੂੰ ਸ. ਜਸਵਿੰਦਰ ਸਿੰਘ ਢਿੱਲੋਂ ਮੈਮੋਰੀਅਲ ਵੈਲਫ਼ੇਅਰ ਸੁਸਾਇਟੀ (ਰਜਿ.) ਪੰਜਾਬ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ ਵਿਸ਼ਾਲ ਖ਼ੂਨਦਾਨ ਕੈਂਪ ਲਗਾਇਆ ਜਾਵੇਗਾ। ਇਸ ਸਬੰਧੀ ਇੱਕ ਵਿਸ਼ੇਸ਼ ਮੀਟਿੰਗ ਸ਼ੇਖ ਫ਼ਰੀਦ ਵੋਕੇਸ਼ਨਲ ਸੈਂਟਰ, ਜੁਬਲੀ ਚੌਂਕ ਫ਼ਰੀਦਕੋਟ ਵਿਖੇ ਸੁਸਾਇਟੀ ਦੇ ਸੰਸਥਾਪਕ ਅਤੇ ਪ੍ਰਧਾਨ ਗੁਰਜੀਤ ਸਿੰਘ ਹੈਰੀ ਢਿੱਲੋਂ ਦੀ ਪ੍ਰਧਾਨਗੀ ਹੇਠ ਕੀਤੀ ਗਈ।

    ਇਸ ਮੌਕੇ ਉਨ੍ਹਾਂ ਨੇ ਦੱਸਿਆ ਕਿ ਇਸ ਵਿਸ਼ਾਲ ਖ਼ੂਨਦਾਨ ਕੈਂਪ ਪੰਜਾਬ ਸ਼ੋਸ਼ਲ ਸੁਸਾਇਟੀ, ਆਲ ਇੰਡੀਆ ਕਿਸਾਨ ਯੂਨੀਅਨ (ਏਕਤਾ) ਫ਼ਤਿਹ, ਇੰਡਿਕ ਆਰਟਸ ਵੈਲਫ਼ੇਅਰ ਕੌਂਸਲ,ਰੈੱਡ ਕਰਾਸ ਸੁਸਾਇਟੀ, ਸ਼ੇਖ ਫ਼ਰੀਦ ਵੈਲਫ਼ੇਅਰ ਕਲੱਬ ਫ਼ਰੀਦਕੋਟ, ਕਲਮਾਂ ਦੇ ਰੰਗ ਸਾਹਿਤ ਸਭਾ (ਰਜਿ.) ਫ਼ਰੀਦਕੋਟ ਆਦਿ ਦਾ ਵਿਸੇਸ਼ ਸਨਮਾਨ ਕੀਤਾ ਜਾਵੇਗਾ । 23 ਸਤੰਬਰ ਨੂੰ ਸਾਰੇ ਪੱਤਰਕਾਰ ਵੀਰਾਂ ਦਾ ਵਿਸ਼ੇਸ਼ ਸਨਮਾਨ ਕੀਤਾ ਜਾਵੇਗਾ। ਇਸ ਕੈਂਪ ਵਿੱਚ ਸਮਾਜਿਕ, ਧਾਰਮਿਕ, ਸਾਹਿਤਕ ,ਰਾਜਨੀਤਿਕਆਦਿ ਖੇਤਰ ਦੀਆਂ ਉੱਘੀਆਂ ਸਖ਼ਸ਼ੀਅਤਾਂ ਵੀ ਸ਼ਿਰਕਤ ਕਰਨਗੀਆਂ।

    ਇਹ ਵੀ ਪੜ੍ਹੋ: Sirhind News: ਵਿਧਾਇਕ ਰਾਏ ਨੇ ਲਿਆ ਸਰਹਿੰਦ ਚੋਅ ਦਾ ਜਾਇਜ਼ਾ, ਸ਼ਹਿਰ ਵਾਸੀ ਘਬਰਾਉਣ ਨਾ

    ਇਸ ਵਿਸ਼ਾਲ ਖ਼ੂਨਦਾਨ ਕੈਂਪ ਵਿੱਚ ਖ਼ੂਨਦਾਨੀਆਂ ਨੂੰ ਸਰਟੀਫਿਕੇਟ ਤੇ ਸਨਮਾਨ ਚਿੰਨ੍ਹ ਨਾਲ ਸਨਮਾਨਿਤ ਵੀ ਕੀਤਾ ਜਾਵੇਗਾ। ਇਸ ਮੀਟਿੰਗ ਦੌਰਾਨ ਸੁਸਾਇਟੀ ਦੇ ਅਹੁਦੇਦਾਰ ਪ੍ਰੋ. ਬੀਰ ਇੰਦਰ ਸਰਾਂ, ਗੁਰਬਿੰਦਰ ਸਿੰਘ ਸਿੱਖਾਂਵਾਲਾ, ਕੁਲਦੀਪ ਅਟਵਾਲ, ਜਸਵੀਰ ਸਿੰਘ ਵਰਿੰਗ, ਕੇ.ਪੀ. ਸਿੰਘ ਸਰਾਂ, ਸੰਨੀ, ਰਾਜ ਗਿੱਲ ਭਾਣਾ, ਜਗਜੀਤ ਸਿੰਘ, ਸੁਖਦੇਵ ਸਿੰਘ ਮੁੱਦਕੀ ਬੀਕਾਨੇਰ ਸਵੀਟ ਸ਼ਾਮਲ ਹੋਏ। ਗੁਰਜੀਤ ਸਿੰਘ ਹੈਰੀ ਢਿੱਲੋਂ ਨੇ ਅਪੀਲ ਕੀਤੀ ਕਿ ਜੇਕਰ ਕੋਈ ਵੀ ਵਿਅਕਤੀ ਜਾਂ ਸੰਸਥਾ ਇਸ ਖ਼ੂਨਦਾਨ ਕੈਂਪ ਵਿੱਚ ਕਿਸੇ ਵੀ ਤਰ੍ਹਾਂ ਦਾ ਸਹਿਯੋਗ ਕਰਨਾ ਚਾਹੁੰਦੇ ਹਨ ਤਾਂ ਉਹ 98786-52453 ‘ਤੇ ਸੰਪਰਕ ਕਰ ਸਕਦੇ ਹਨ। ਇਹ ਕੈਂਪ ਸ਼ੇਖ ਫਰੀਦ ਵੋਕੇਸ਼ਨਲ ਸੈਂਟਰ ਨੇੜੇ ਹੰਸ ਬੁੱਕ ਸ਼ਾਪ, ਕਾਲਜ ਰੋਡ ਫਰੀਦਕੋਟ ਲਗਾਇਆ ਜਾਵੇਗਾ। Faridkot News