ਲੇਹ ‘ਚ ਸ਼ਹੀਦ ਹੋਏ ਜਵਾਨਾਂ ‘ਚ ਪੰਜਾਬ ਦਾ ਇੱਕ ਜਵਾਨ ਵੀ ਸ਼ਾਮਲ

Indian Soldier
ਲੇਹ ‘ਚ ਸ਼ਹੀਦ ਹੋਏ ਜਵਾਨਾਂ ‘ਚ ਪੰਜਾਬ ਦਾ ਇੱਕ ਜਵਾਨ ਵੀ ਸ਼ਾਮਲ

(ਅਜੈ ਮਨਚੰਦਾ) ਕੋਟਕਪੂਰਾ। ਲੱਦਾਖ ਦੇ ਲੇਹ ਜ਼ਿਲ੍ਹੇ ਵਿੱਚ ਭਾਰਤੀ ਫੌਜ ਦੀ ਗੱਡੀ ਡੂੰਘੀ ਖੱਡ ਵਿੱਚ ਡਿੱਗਣ ਕਾਰਨ ਫੌਜ ਦੇ 9 ਜਵਾਨ ਸ਼ਹੀਦ ਹੋ ਗਏ ਸਨ। ਇਨਾਂ ਸ਼ਹੀਦਾਂ ’ਚ ਇੱਕ ਜਵਾਨ (Indian Soldier) ਫਰੀਦਕੋਟ ਜ਼ਿਲ੍ਹੇ ਦੇ ਪਿੰਡ ਸਿਰਸਾੜੀ ਦਾ ਰਮੇਸ ਲਾਲ (41) ਪੁੱਤਰ ਸਵ. ਪ੍ਰੇਮ ਸਿੰਘ ਵੀ ਸ਼ਾਮਲ ਹੈ। ਲੇਹ ਜ਼ਿਲ੍ਹੇ ‘ਚ ਵਾਪਰੀ ਇਸ ਦਰਦਨਾਕ ਘਟਨਾ ਕਾਰਨ ਪਿੰਡ ਸਿਰਸਾੜੀ ਦੇ ਜਵਾਨ ਦੇ ਸ਼ਹੀਦ ਹੋਣ ਦੀ ਸੂਚਨਾ ਮਿਲਦਿਆਂ ਹੀ ਮ੍ਰਿਤਕ ਜਵਾਨ ਦੇ ਘਰ ‘ਚ ਸੋਗ ਦੀ ਲਹਿਰ ਦੌੜ ਗਈ ਹੈ, ਜਦੋਂਕਿ ਪੂਰੇ ਇਲਾਕੇ ‘ਚ ਸੋਗ ਦਾ ਮਾਹੌਲ ਹੈ।

ਇਹ ਵੀ ਪੜ੍ਹੋ : ਨਹਿਰ ‘ਚ ਡੁੱਬਣ ਕਾਰਨ ਨੌਜਵਾਨ ਦੀ ਮੌਤ

ਪ੍ਰਾਪਤ ਜਾਣਕਾਰੀ ਅਨੁਸਾਰ ਰਮੇਸ ਲਾਲ 24 ਸਾਲ ਪਹਿਲਾਂ ਫੌਜ ਵਿੱਚ ਭਰਤੀ ਹੋਇਆ ਸੀ। ਦੱਸ ਦੇਈਏ ਕਿ ਇਹ ਘਟਨਾ ਸ਼ਨਿੱਚਰਵਾਰ ਦੀ ਹੈ। ਅਧਿਕਾਰੀਆਂ ਨੇ ਦੱਸਿਆ ਕਿ ਹਾਦਸੇ ਵਾਲੀ ਥਾਂ ‘ਤੇ ਬਚਾਅ ਕਾਰਜ ਜਾਰੀ ਹੈ। 5 ਵਾਹਨਾਂ ਦੇ ਕਾਫਲੇ ‘ਚ ਸ਼ਾਮਲ ਬਦਕਿਸਮਤ ਵਾਹਨ ਹਾਦਸੇ ਦਾ ਸ਼ਿਕਾਰ ਹੋ ਗਿਆ। ਇਹ ਹਾਦਸਾ ਲੇਹ ਤੋਂ ਕਰੀਬ 150 ਕਿਲੋਮੀਟਰ ਦੂਰ ਕਿਯਾਰੀ ‘ਚ ਵਾਪਰਿਆ। ਇਹ ਸਥਾਨ ਨਿਓਮਾ ਦੇ ਨੇੜੇ ਹੈ ਜੋ ਚੀਨ ਦੀ ਸਰਹੱਦ ਦੇ ਨੇੜੇ ਹੈ। ਇਹ ਹਾਦਸਾ ਸ਼ਾਮ 4 ਤੋਂ 5 ਵਜੇ ਦਰਮਿਆਨ ਵਾਪਰਿਆ। ਜਾਣਕਾਰੀ ਮੁਤਾਬਿਕ ਕਾਰ ਸਿੰਧੂ ਨਦੀ ਦੀ ਖਾਈ ‘ਚ ਜਾ ਡਿੱਗੀ। ਲੇਹ ਤੋਂ ਕਿਯਾਰੀ ਤੱਕ ਸੜਕ ਸਿੰਧੂ ਨਦੀ ਦੇ ਕੰਢੇ ਨਾਲ ਚੱਲਦੀ ਹੈ।