ਹੁਣ ਦਿੱਲੀ ’ਚ ਬੱਚਿਆਂ ਨੂੰ ਕੋਵਿਡ-19 ਤੋਂ ਬਚਾਉਣ ਲਈ ਬਣੇਗੀ ਸਪੈਸ਼ਲ ਟਾਸਕ ਫੋਰਸ

ਮਹਾਂਮਾਰੀ ਨਾਲ ਜੰਗ ; ਤੀਜੀ ਲਹਿਰ ਨਾਲ ਨਜਿੱਠਣ ਲਈ ਕੇਜਰੀਵਾਲ ਸਰਕਾਰ ਦੀ ਵੱਡੀ ਤਿਆਰੀ

ਨਵੀਂ ਦਿੱਲੀ। ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਬੱਚਿਆਂ ਨੂੰ ਕੋਵਿਡ-19 ਦੀ ਸੰਭਾਵਿਤ ਤੀਜੀ ਲਹਿਰ ਤੋਂ ਬਚਾਉਣ ਲਈ ਸਪੈਸ਼ਲ ਟਾਸਕ ਫੋਰਸ ਦਾ ਗਠਨ ਕਰੇਗੀ।

ਕੇਜਰੀਵਾਲ ਨੇ ਕਿਹਾ ਕਿ ਅਧਿਕਾਰੀਆਂ ਨਾਲ ਬੈਠਕ ’ਚ ਇਹ ਫੈਸਲਾ ਲਿਆ ਗਿਆ ਇਸ ਤੋਂ ਪਹਿਲਾਂ ਮੰਗਲਵਾਰ ਨੂੰ ਦਿੱਲੀ ਸਰਕਾਰ ਨੇ ਐਲਾਨ ਕੀਤਾ ਸੀ ਕਿ ਕੋਵਿਡ-19 ਦੇ ਕਾਰਨ ਮਾਤਾ-ਪਿਤਾ ਨੂੰ ਗੁਆਉਣ ਵਾਲੇ ਬੱਚਿਆਂ ਨੂੰ 25 ਸਾਲ ਦੀ ਉਮਰ ਤੱਕ ਹਰ ਮਹੀਨੇ 2500 ਰੁਪਏ ਦਿੱਤੇ ਜਾਣਗੇ ਤੇ ਇਨ੍ਹਾਂ ਨੂੰ ਮੁਫ਼ਤ ਸਿੱਖਿਆ ਦਿੱਤੀ ਜਾਵੇਗੀ ।

ਉਨ੍ਹਾਂ ਅੱਜ ਟਵਿੱਟਰ ’ਤੇ ਲਿਖਿਆ, ‘ਜੇਕਰ ਕੋਰੋਨਾ ਦੀ ਤੀਜੀ ਲਹਿਰ ਆਉਂਦੀ ਹੈ ਤਾਂ ਉਸ ਨਾਲ ਲੜਨ ਲਈ ਸਾਨੂੰ ਪਹਿਲਾਂ ਤੋਂ ਤਿਆਰ ਰਹਿਣਾ ਪਵੇਗਾ ਅੱਜ ਅਧਿਕਾਰੀਆਂ ਦੇ ਨਾਲ ਬੈਠਕ ’ਚ ਕੁਝ ਮਹੱਤਵਪੂਰਨ ਫੇਸਲੇ ਲਏ ਤੀਜੀ ਲਹਿਰ ਤੋਂ ਬੱਚਿਆਂ ਨੂੰ ਬਚਾਉਣ ਲਈ ਵਿਸ਼ੇਸ਼ ਟਾਸਕ ਫੋਰਸ ਬਣਾਉਣਗੇ ਲੋੜੀਂਦੇ ਬੈੱਡ, ਆਕਸੀਜਨ ਤੇ ਜ਼ਰੂਰੀ ਦਵਾਵਈਆਂ ਦਾ ਪਹਿਲਾਂ ਨਾਲੋਂ ਬਿਹਤਰ ਪ੍ਰਬੰਧ ਹੋਵੇਗਾ।

ਬੈਠਕ ’ਚ ਲਏ ਗਏ ਮਹੱਤਵਪੂਰਨ ਫੈਸਲੇ

  • ਕੋਰੋਨਾ ਦੀ ਤੀਜੀ ਲਹਿਰ ਤੋਂ ਬੱਚਿਆਂ ਨੂੰ ਬਚਾਉਣ ਲਈ ਦਿੱਲੀ ’ਚ ਵਿਸ਼ੇਸ਼ ਟਾਸਕ ਫੋਰਸ ਦਾ ਗਠਨ ਕੀਤਾ ਜਾਵੇਗਾ।
  • ਬੈੱਡ, ਆਕਸੀਜਨ ਤੇ ਦਵਾਈਆਂ ਦੀ ਪਹਿਲਾਂ ਤਿਆਰੀਆਂ ਲਈ ਅਧਿਕਾਰੀਆਂ ਦੀ ਟੀਮ ਬਣਾਈ ਜਾਵੇਗੀ।
  • ਆਕਸੀਜਨ ਸਪਲਾਈ ਤੇ ਉਸਦੀ ਉਪਲੱਬਤਾ ਸਬੰਧੀ ਪਹਿਲ ਦੇ ਅਧਾਰ ’ਤੇ ਕੰਮ ਹੋਵੇਗਾ।

ਬੱਚਿਆਂ ’ਤੇ ਵੈਕਸੀਨ ਟਰਾਇਲ ਦੀ ਇਜ਼ਾਜਤ ਖਿਲਾਫ਼ ਪਟੀਸ਼ਨ ’ਤੇ ਹਾਈਕੋਰਟ ਨੇ ਕੇਂਦਰ ਤੇ ਭਾਰਤ ਬਾਇਓਟੇਕ ਤੋਂ ਮੰਗਿਆ ਜਵਾਬ

ਦਿੱਲੀ ਹਾਈਕੋਰਟ ਨੇ ਦੋ ਤੋਂ 18 ਸਾਲਾਂ ਦੀ ਉਮਰ ਦੇ ਬੱਚਿਆਂ ’ਤੇ ਕੋਵੈਕਸੀਨ ਦੇ ਦੂਜੇ ਤੇ ਤੀਜੇ ਗੇੜ ਦੇ ਕਲੀਨੀਕਲ ਟਰਾਇਲ ਨੂੰ ਇਜ਼ਾਜਤ ਦਿੱਤੇ ਜਾਣ ਖਿਲਾਫ਼ ਦਾਖਲ ਪਟੀਸ਼ਨ ’ਤੇ ਸੁਣਵਾਈ ਕਰਦਿਆਂ ਕੇਂਦਰ ਸਰਕਾਰ ਤੇ ਭਾਰਤੀ ਬਾਇਓਟੇਕ ਤੋਂ ਜਵਾਬ ਮੰਗਿਆ ਹੈ।

ਸਿੰਗਾਪੁਰ ਦੇ ਨਾਲ ਫਲਾਈਟਸ ਬੰਦ ਕਰਨ ਦੀ ਮੰਗ ਕਰ ਚੁੱਕੇ ਹਨ ਕੇਜਰੀਵਾਲ

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਰਵਿੰਦ ਕੇਜਰੀਵਾਲ ਨੇ ਸਰਕਾਰ ਨੂੰ ਅਪੀਲ ਕੀਤੀ ਸੀ ਕਿ ਸਿੰਗਾਪੁਰ ਦੇ ਨਾਲ ਸਾਰੀਆਂ ਹਵਾਈ ਸੇਵਾਵਾਂ ਨੂੰ ਤੁਰੰਤ ਰੱਦ ਕਰ ਦਿੱਤਾ ਜਾਵੇ ਕਿਉਂਕਿ ਉੱਥੇ ਸਾਹਮਣੇ ਆਇਆ ਕੋਰੋਨਾ ਵਾਇਰਸ ਦਾ ਇੱਕ ਨਵਾਂ ਵੈਰੀਅੰਟ ਬੱਚਿਆਂ ਲਈ ਬਹੁਤ ਖਤਰਨਾਕ ਦੱਸਿਆ ਜਾ ਰਿਹਾ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter ‘ਤੇ ਫਾਲੋ ਕਰੋ।