Malout News: ਡੀ.ਏ.ਵੀ. ਕਾਲਜ ਮਲੋਟ ਦੇ ਵਿਦਿਆਰਥੀ ਨੇ 5 ਹਜ਼ਾਰ ਮੀਟਰ ਦੌੜ ’ਚ ਮਾਰੀ ਬਾਜ਼ੀ

Malout News
Malout News: ਡੀ.ਏ.ਵੀ. ਕਾਲਜ ਮਲੋਟ ਦੇ ਵਿਦਿਆਰਥੀ ਨੇ 5 ਹਜ਼ਾਰ ਮੀਟਰ ਦੌੜ ’ਚ ਮਾਰੀ ਬਾਜ਼ੀ

ਪਹਿਲਾ ਸਥਾਨ ਹਾਸਲ ਕਰਕੇ ਮਾਪਿਆਂ ਅਤੇ ਕਾਲਜ ਦਾ ਨਾਂਅ ਰੋਸ਼ਨ ਕੀਤਾ

(ਮਨੋਜ) ਮਲੋਟ। Malout News: ਐਜੂਕੇਸ਼ਨ ਅਤੇ ਸਪੋਰਟਸ ਪ੍ਰਮੋਸ਼ਨ ਫਾਊਂਡੇਸ਼ਨ, ਪੰਜਾਬ ਵੱਲੋਂ ਰਾਜ ਪੱਧਰੀ ਐਥਲੈਟਿਕਸ ਮੁਕਾਬਲਿਆਂ ਦਾ ਆਯੋਜਨ ਮਲੋਟ ਦੇ ਸਟੇਡੀਅਮ ਵਿਖੇ ਕਰਵਾਇਆ ਗਿਆ। ਜਿਸ ਵਿਚ ਡੀ.ਏ.ਵੀ. ਕਾਲਜ ਮਲੋਟ ਦੇ ਭਾਗ ਤੀਜੇ ਦੇ ਵਿਦਿਆਰਥੀ ਪ੍ਰਥਮ ਖਟਕ ਨੇ 5 ਹਜ਼ਾਰ ਮੀਟਰ ਦੌੜ ਵਿੱਚ ਪਹਿਲਾ ਸਥਾਨ ਹਾਸਲ ਕਰਕੇ ਮਾਪਿਆਂ ਅਤੇ ਕਾਲਜ ਦਾ ਨਾਮ ਰੋਸ਼ਨ ਕੀਤਾ।

ਇਹ ਵੀ ਪੜ੍ਹੋ: Kisan News: ਕੰਬਾਇਨਾਂ ਨਾਲ ਸ਼ਾਮ 7 ਤੋਂ ਸਵੇਰ 8 ਵਜੇ ਤੱਕ ਝੋਨੇ ਦੀ ਕਟਾਈ ਕਰਨ ’ਤੇ ਪਾਬੰਦੀ ਦੇ ਹੁਕਮ

ਇਸ ਤੋਂ ਇਲਾਵਾ ਇਸ ਵਿਦਿਆਰਥੀ ਨੂੰ ਨੈਸ਼ਨਲ ਪੱਧਰ ਦੀਆਂ ਖੇਡਾਂ ਲਈ ਵੀ ਚੁਣਿਆ ਗਿਆ। ਇਸ ਮੌਕੇ ਕਾਲਜ ਦੇ ਪ੍ਰਿੰਸੀਪਲ ਸੁਭਾਸ਼ ਗੁਪਤਾ ਅਤੇ ਸਰੀਰਕ ਸਿੱਖਿਆ ਵਿਭਾਗ ਦੇ ਮੁਖੀ ਮੈਡਮ ਇਕਬਾਲ ਕੌਰ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਅਤੇ ਕਿਹਾ ਕਿ ਖੇਡਾਂ ਸਰਵਪੱਖੀ ਵਿਕਾਸ ਵਿਚ ਸਹਾਈ ਹੁੰਦੀਆਂ ਹਨ। ਵਿਦਿਆਰਥੀਆਂ ਨੂੰ ਪੜ੍ਹਾਈ ਦੇ ਨਾਲ-ਨਾਲ ਖੇਡਾਂ ਵਿੱਚ ਵੀ ਵੱਧ ਚੜ੍ਹ ਕੇ ਭਾਗ ਲੈਣਾ ਚਾਹੀਦਾ ਹੈ। ਇਸ ਮੌਕੇ ਸੁਦੇਸ਼ ਗਰੋਵਰ, ਡਾ. ਜਸਬੀਰ ਕੌਰ ਅਤੇ ਮੈਡਮ ਭੁਪਿੰਦਰ ਕੌਰ ਸਮੇਤ ਸਮੂਹ ਸਟਾਫ਼ ਨੇ ਵਧਾਈ ਦਿੱਤੀ।