Sirsa : ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ ਦੇ ਜਨਸੰਚਾਰ ਵਿਭਾਗ ਦੇ ਵਿਦਿਆਰਥੀ ਨੇ ਮਾਰੀ ਬਾਜੀ

Shah Satnam Ji Boys College

(ਸਰਸਾ) ਸਰਸਾ। ਸ਼ਾਹ ਸਤਿਨਾਮ ਜੀ ਬੁਆਇਜ਼ ਕਾਲਜ ਦੇ ਵਿਦਿਆਰਥੀ ਨੇ ਬੀਏ ਜੇਐੱਮਸੀ ਪਹਿਲੇ ਸਾਲ ’ਚ ਚੌਧਰੀ ਦੇਵੀਲਾਲ ਯੂਨੀਵਰਸਿਟੀ ਦੀ ਸੂਚੀ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਹੈ ਕਾਲਜ ਦੇ ਪਿ੍ਰੰਸੀਪਲ ਡਾ. ਦਿਲਾਵਰ ਸਿੰਘ ਇੰਸਾਂ ਨੇ ਵਿਦਿਆਰਥੀ ਨੂੰ ਵਧਾਈ ਦਿੱਤੀ ਤੇ ਉਸ ਨੂੰ ਪੁਰਸਕਾਰ ਦੇ ਕੇ ਸਨਮਾਨਿਤ ਕੀਤਾ ਵਿਦਿਆਰਥੀਆਂ ਨੇ ਆਪਣੀ ਸਫ਼ਲਤਾ ਦਾ ਸਿਹਰਾ ਪੂਜਨੀਕ ਗੁਰੂ ਸੰਤ ਡਾ. ਗੁਰਮੀਤ ਰਾਮ ਰਹੀਮ ਸਿੰਘ ਜੀ ਇੰਸਾਂ ਦੇ ਪਵਿੱਤਰ ਆਸ਼ੀਰਵਾਦ ਤੇ ਮਾਰਗਦਰਸ਼ਨ ਨੂੰ ਦਿੱਤਾ।

ਕਾਲਜ ਦੇ ਪ੍ਰਿੰਸੀਪਲ ਨੇ ਦੱਸਿਆ ਕਿ ਜਨਸੰਚਾਰ ਵਿਭਾਗ ਦੇ ਵਿਦਿਆਰਥੀ ਲਵਪ੍ਰੀਤ ਨੇ ਬੀਏ ਜੇਐੱਮਸੀ ਪਹਿਲੇ ਸਾਲ ’ਚ 525 ’ਚੋਂ 418 ਅੰਕ ਪ੍ਰਾਪਤ ਕਰਕੇ ਯੂਨੀਵਰਸਿਟੀ ਦੀ ਮੈਰਿਟ ਲਿਸਟ ’ਚ ਪਹਿਲਾ ਸਥਾਨ ਪ੍ਰਾਪਤ ਕੀਤਾ ਜਨਸੰਚਾਰ ਵਿਭਾਗ ਦੇ ਇੱਕ ਹੋਰ ਵਿਦਿਆਰਥੀ ਨੇ 525 ’ਚੋਂ 402 ਅੰਕ ਪ੍ਰਾਪਤ ਕਰਕੇ ਤੀਜਾ ਸਥਾਨ ਹਾਸਲ ਕੀਤਾ। ਕਾਲਜ ਦੇ ਪ੍ਰਿੰਸੀਪਲ ਨੇ ਸਟਾਫ਼ ਤੇ ਵਿਦਿਆਰਥੀਆਂ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਮਿਹਨਤ ਕਦੇ ਬੇਕਾਰ ਨਹੀਂ ਜਾਂਦੀ ਇਹ ਵਿਦਿਆਰਥੀਆਂ ਤੇ ਸਟਾਫ਼ ਤੀ ਮਿਹਨਤ ਦਾ ਨਤੀਜਾ ਹੈ।

ਉਨ੍ਹਾਂ ਕਿਹਾ ਕਿ ਇਹ ਸਭ ਪੂਜਨੀਕ ਗੁਰੂ ਜੀ ਦੀ ਪਵਿੱਤਰ ਪ੍ਰੇਰਨਾ ਨਾਲ ਹੀ ਸੰਭਵ ਹੋਇਆ ਹੈ ਜਨਸੰਚਾਰ ਵਿਭਾਗ ਦੇ ਵਿਭਾਗ ਇੰਚਾਰਜ਼ ਡਾ. ਅਨਿਲ ਬੈਨੀਵਾਲ ਨੇ ਦੱਸਿਆ ਕਿ ਬੀਤੇ ਸਾਲ ਵੀ ਕਾਲਜ ਦੇ ਜਨਸੰਚਾਰ ਵਿਭਾਗ ਦੇ ਦੋ ਵਿਦਿਆਰਥੀਆਂ ਵਿਕਾਸ ਸਹਾਰਨ ਤੇ ਰਾਜੇਸ਼ ਕੁਮਾਰ ਨੇ ਵੀ ਯੂਨੀਵਰਸਿਟੀ ਦੀ ਟਾਪ-10 ਸੂਚੀ ’ਚ ਸਥਾਨ ਪ੍ਰਾਪਤ ਕੀਤਾ ਸੀ । ਉਨ੍ਹਾਂ ਕਿਹਾ ਕਿ ਇਸ ਸਾਲ ਵੀ ਵਿਭਾਗ ਦੇ ਸਾਰੇ ਵਿਦਿਆਰਥੀਆਂ ਦਾ ਨਤੀਜਾ 100 ਫੀਸਦੀ ਰਿਹਾ ਇਸ ਮੌਕੇ ਕਾਲਜ ਸਟਾਫ਼ ’ਚੋਂ ਸਹਾਇਕ ਪ੍ਰੋ. ਸੁਮਿਤ ਸਿੰਗਲਾ, ਪਵਨ ਕੁਮਾਰ, ਅਨਿਲ ਮਹਤਾਨੀ, ਗੌਰਵ ਵਸੂਜਾ, ਰਜਿੰਦਰ ਸਿੰਘ, ਡਾ. ਇੰਦਰਜੀਤ, ਡਾ. ਰਮੇਸ਼ ਕੁਮਾਰ ਨੌਖਵਾਲ ਸਮੇਤ ਹੋਰ ਅਧਿਆਪਕਾਂ ਨੇ ਵਿਦਿਆਰਥੀਆਂ ਨੂੰ ਵਧਾਈ ਦਿੱਤੀ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।