Fire News: ਘਰ ਨੂੰ ਲੱਗੀ ਅਚਾਨਕ ਭਿਆਨਕ ਅੱਗ, ਮੌਕੇ ’ਤੇ ਪਹੁੰਚੀ ਫਾਇਰ ਬਿਗ੍ਰੇਡ

Fire News
ਅਬੋਹਰ: ਘਰ ਨੂੰ ਲੱਗੀ ਅੱਗ ਦਾ ਦ੍ਰਿਸ਼ ਅਤੇ ਪੀੜਤ ਪਰਿਵਾਰ ਅੱਗ ਬਾਰੇ ਜਾਣਕਾਰੀ ਦਿੰਦੇ ਹੋਏ। 

ਫਾਇਰ ਬਿਗਰੇਡ ਨੇ ਪਾਇਆ ਕਾਬੂ, ਕਾਰਨ ਦਾ ਨਹੀਂ ਚੱਲਿਆ ਪਤਾ | Fire News 

Fire News: (ਮੇਵਾ ਸਿੰਘ) ਅਬੋਹਰ। ਅਬੋਹਰ ਦੇ ਪਿੰਡ ਸੀਡ ਫਾਰਮ ਵਿੱਚ ਇੱਕ ਘਰ ਵਿਚ ਅਚਾਨਕ ਭਿਆਨਕ ਅੱਗ ਲੱਗ ਗਈ। ਹਾਲਾਂਕਿ ਇਸ ਦੌਰਾਨ ਕੋਈ ਜਾਨੀ ਨੁਕਸਾਨ ਨਹੀਂ ਹੋਇਆ ਪਰੰਤੂ ਘਰ ਦਾ ਕਾਫੀ ਘਰੇਲੂ ਸਮਾਨ ਸੜ ਗਿਆ। ਜਾਣਕਾਰੀ ਅਨੁਸਾਰ ਸੋਨੀਆ ਰਾਣੀ ਪਤਨੀ ਰਾਜਵਿੰਦਰ ਕੌਰ ਨੇ ਦੱਸਿਆ ਕਿ ਉਹ ਦਿਹਾੜੀ ਮਜ਼ਦੂਰੀ ਦਾ ਕੰਮ ਕਰਦੀ ਹੈ। ਅੱਜ ਜਦੋਂ ਉਹ ਅਤੇ ਉਸਦੇ ਬੱਚੇ ਇੱਕ ਗੁਆਂਢੀ ਦੇ ਘਰ ਗਏ ਹੋਏ ਸਨ ਤਾਂ ਦੂਸਰੇ ਗੁਆਂਢੀਆਂ ਨੇ ਉਸਨੂੰ ਦੱਸਿਆ ਕਿ ਉਸਦੇ ਘਰ ਵਿੱਚੋਂ ਧੂੰਆਂ ਨਿਕਲ ਰਿਹਾ ਹੈ। ਜਦੋਂ ਉਹ ਮੌਕੇ ’ਤੇ ਪਹੁੰਚੇ ਤਾਂ ਅੱਗ ਬਲ ਰਹੀ ਸੀ।

ਇਹ ਵੀ ਪੜ੍ਹੋ: Punjab Kisan: ਪੰਜਾਬ ਕਿਸਾਨ ਯੂਨੀਅਨ ਵੱਲੋਂ ਸਰਕਾਰ ਦੇ ਜ਼ੁਲਮ ਵਿਰੁੱਧ ਸੰਘਰਸ਼ ਵਿੱਢਣ ਦਾ ਐਲਾਨ

ਅੱਗ ਇੰਨੀ ਫੈਲ ਗਈ ਕਿ ਘਰ ’ਚ ਰੱਖੀਆਂ ਦੋ ਖਾਟੀਆਂ, ਨੇੜੇ ਖੜੀ ਇਕ ਮੋਟਰਸਾਈਕਲ ਅਤੇ ਹੋਰ ਘਰੇਲੂ ਸਮਾਨ ਵੀ ਸੜ ਕੇ ਸੁਆਹ ਹੋ ਗਿਆ। ਉਸ ਨੇ ਤੁਰੰਤ ਫਾਇਰ ਬ੍ਰਿਗੇਡ ਨੂੰ ਸੂਚਿਤ ਕੀਤਾ। ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਨੇ ਪੰਜ ਮਿੰਟਾਂ ਵਿੱਚ ਮੌਕੇ ’ਤੇ ਪਹੁੰਚ ਕੇ ਬੜੀ ਮੁਸ਼ੱਕਤ ਨਾਲ ਅੱਗ ’ਤੇ ਕਾਬੂ ਪਾਇਆ। ਇਸ ਅੱਗ ਨਾਲ ਉਸ ਦਾ ਹਜ਼ਾਰਾਂ ਰੁਪਏ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ। ਗਰੀਬ ਪਰਿਵਾਰ ਨੇ ਪ੍ਰਸ਼ਾਸਨ ਤੋਂ ਮੁਆਵਜ਼ੇ ਦੀ ਮੰਗ ਕੀਤੀ ਹੈ।