ਕਿਸਾਨਾਂ ਨੂੰ ਆਪਣੀ ਫ਼ਸਲ ਦਾ ਲਗਾਤਾਰ ਨਿਰੀਖਣ ਕਰਨ ਦੀ ਸਲਾਹ | Crops
- ਖ਼ਬਰ ਦਾ ਅਸਰ, ਸੁੰਡੀ ਨੂੰ ਕੰਟਰੋਲ ਕਰਨ ਵਿੱਚ ਸਹਾਈ ਹੋਵੇਗੀ “ਸੱਚ ਕਹੂੰ” ਵਿੱਚ ਪ੍ਰਕਾਸ਼ਿਤ ਹੋਈ ਖ਼ਬਰ | Crops
ਸੁਨਾਮ ਊਧਮ ਸਿੰਘ ਵਾਲਾ (ਕਰਮ ਥਿੰਦ) ਪੰਜਾਬ ਸਰਕਾਰ ਦੀਆਂ ਹਦਾਇਤਾਂ ‘ਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਦੇ ਮਾਹਿਰਾਂ ਉਤੇ ਆਧਾਰਿਤ ਟੀਮ ਵੱਲੋਂ ਅੱਜ ਛਾਜਲੀ ਵਿਖੇ ਪ੍ਰਭਾਵਿਤ ਫ਼ਸਲ ਦਾ ਨਿਰੀਖਣ ਕੀਤਾ ਗਿਆ। ਇਸ ਟੀਮ ਵਿਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਸੀਨੀਅਰ ਕੀਟ ਵਿਗਿਆਨੀ ਡਾ. ਬੇਅੰਤ ਸਿੰਘ ਦੇ ਨਾਲ ਡਾ. ਹਰੀ ਰਾਮ ਸਹਾਰਨ, ਸੀਨੀਅਰ ਫਸਲ ਵਿਗਿਆਨੀ, ਮੁੱਖ ਖੇਤੀਬਾੜੀ ਅਫ਼ਸਰ ਡਾ. ਹਰਬੰਸ ਸਿੰਘ ਚਹਿਲ ਅਤੇ ਕੇ.ਵੀ.ਕੇ., ਸੰਗਰੂਰ ਦੇ ਡਿਪਟੀ ਡਾਇਰੈਕਟਰ ਡਾ. ਮਨਦੀਪ ਸਿੰਘ ਸ਼ਾਮਲ ਸਨ। ਇਸ ਟੀਮ ਨੇ ਪਿੰਡ ਵਿੱਚ ਮੌਜੂਦ ਕਿਸਾਨਾਂ ਨੂੰ ਇਸ ਦੇ ਢੁਕਵੇਂ ਹੱਲ ਦੱਸੇ।
Also Read : ਪੰਜ ਲੱਖ ਦਾ ਲਾਭ ਲੈਣ ਦਾ ਮੌਕਾ, ਹੋ ਗਈ ਸਕੀਮ ਜਾਰੀ, ਬੀਮਾ ਵੀ ਤੇ ਫ਼ਾਇਦਾ ਵੀ
ਟੀਮ ਦੇ ਦੌਰੇ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫਸਰ ਡਾ. ਹਰਬੰਸ ਸਿੰਘ ਚਹਿਲ ਨੇ ਦੱਸਿਆ ਕਿ ਇਸ ਸਾਲ ਕਣਕ ਦੀ ਵਧੇਰੇ ਬਿਜਾਈ ਨਵੰਬਰ ਦੇ ਪਹਿਲੇ ਪੰਦਰਵਾੜੇ ਵਿੱਚ ਕੀਤੀ ਗਈ ਹੈ ਜਿਸ ਨੂੰ ਕਿਸਾਨਾਂ ਵੱਲੋਂ ਹੁਣ ਪਹਿਲਾ ਪਾਣੀ ਲਗਾਇਆ ਜਾ ਰਿਹਾ ਹੈ ਅਤੇ ਫਸਲ ਚੰਗੀ ਹਾਲਤ ਵਿੱਚ ਹੈ ਪਰੰਤੂ ਕੁਝ ਰਕਬੇ, ਜਿਨ੍ਹਾਂ ਦੀ ਬਿਜਾਈ ਅਕਤੂਬਰ ਵਿੱਚ ਹੋਈ ਹੈ, ਉੱਪਰ ਗੁਲਾਬੀ ਸੁੰਡੀ ਦਾ ਹਮਲਾ ਵੇਖਣ ਨੂੰ ਮਿਲਿਆ ਹੈ। ਉਨ੍ਹਾਂ ਦੱਸਿਆ ਕਿ ਡਾਇਰੈਕਟਰ ਖੇਤੀਬਾੜੀ, ਪੰਜਾਬ ਵੱਲੋਂ ਦਿੱਤੇ ਦਿਸ਼ਾ ਨਿਰਦੇਸ਼ਾਂ ਤਹਿਤ ਕਿਸਾਨਾਂ ਨੂੰ ਗੁਲਾਬੀ ਸੁੰਡੀ ਦੇ ਹਮਲੇ ਸਬੰਧੀ ਜਾਗਰੁਕ ਕਰਨ ਲਈ ਵਿਭਾਗ ਦੇ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਦੀ ਪ੍ਰਭਾਵਿਤ ਫ਼ਸਲ ਦਾ ਸਰਵੇਖਣ ਕੀਤਾ ਜਾ ਰਿਹਾ ਹੈ।
ਤੱਤਾਂ ਦੀ ਘਾਟ, ਸਿੰਚਾਈ ਲਈ ਜ਼ਿਆਦਾ ਪਾਣੀ ਦੀ ਵਰਤੋਂ, ਉੱਲੀ ਰੋਗ, ਗੈਰ ਸਿਫਾਰਿਸ਼ਸੁਦਾ ਕੀਟਨਾਸ਼ਕਾਂ ਦੀ ਵਰਤੋਂ ਨਾਲ ਵੀ ਪੀਲੀ ਪੈ ਸਕਦੀ ਹੈ ਫ਼ਸਲ : ਮਾਹਿਰ
ਉਨ੍ਹਾਂ ਦੱਸਿਆ ਕਿ ਜ਼ਿਲ੍ਹਾ ਸੰਗਰੂਰ ਅੰਦਰ ਹੁਣ ਤੱਕ ਲਗਭਗ 100 ਏਕੜ ਰਕਬੇ ਉੱਪਰ ਗੁਲਾਬੀ ਸੁੰਡੀ ਦਾ ਹਮਲਾ ਪਾਇਆ ਗਿਆ ਹੈ ਜਿਨ੍ਹਾਂ ਵਿੱਚੋਂ ਸਿਰਫ਼ 15 ਏਕੜ ਰਕਬੇ ਉੱਪਰ ਹੀ ਹਮਲਾ ਆਰਥਕ ਕਗਾਰ ਪੱਧਰ ਤੋਂ ਵਧੇਰੇ ਪਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਖੇਤੀ ਮਾਹਿਰਾਂ ਵੱਲੋਂ ਕਿਸਾਨਾਂ ਨੂੰ ਅਪੀਲ ਕੀਤੀ ਜਾ ਰਹੀ ਹੈ ਕਿ ਇਸ ਸਬੰਧੀ ਘਬਰਾਉਣ ਦੀ ਬਜਾਏ ਆਪਣੀ ਫਸਲ ਦਾ ਲਗਾਤਾਰ ਨਿਰੀਖਣ ਕੀਤਾ ਜਾਵੇ, ਜੇਕਰ ਕਣਕ ਦੀ ਫਸਲ ਵਿੱਚ ਸੁੰਡੀ ਦਾ ਹਮਲਾ ਦੇਖਣ ਨੂੰ ਮਿਲਦਾ ਹੈ ਤਾਂ ਤੁਰੰਤ ਵਿਭਾਗ ਨਾਲ ਤਾਲਮੇਲ ਕੀਤਾ ਜਾਵੇ ਤਾਂ ਜੋ ਸਮੇਂ ਸਿਰ ਇਸ ਦੀ ਰੋਕਥਾਮ ਲਈ ਯੂਨੀਵਰਸਿਟੀ ਵੱਲੋਂ ਸਿਫਾਰਿਸ਼ਸ਼ੁਦਾ ਕੀਟਨਾਸ਼ਕਾਂ ਦੀ ਇਸ ਉੱਪਰ ਸਪਰੇਅ ਕਰਕੇ ਇਸ ਉਤੇ ਕਾਬੂ ਪਾਇਆ ਜਾ ਸਕੇ।
ਉਨ੍ਹਾਂ ਇਹ ਵੀ ਦੱਸਿਆ ਕਿ ਇਸ ਸਮੇਂ ਕਣਕ ਦੇ ਪੀਲੇ ਪੈਣ ਦੇ ਕਈ ਕਾਰਨ ਹੋ ਸਕਦੇ ਹਨ, ਜਿਵੇਂ ਕਿ ਤੱਤਾਂ ਦੀ ਘਾਟ, ਸਿੰਚਾਈ ਲਈ ਜ਼ਿਆਦਾ ਪਾਣੀ ਦੀ ਵਰਤੋਂ, ਉੱਲੀ ਰੋਗ, ਗੈਰ ਸਿਫਾਰਿਸ਼ਸੁਦਾ ਕੀਟਨਾਸ਼ਕਾਂ ਦੀ ਵਰਤੋਂ ਆਦਿ ਜੋ ਕਿ ਫਸਲ ਦਾ ਚੰਗੀ ਤਰ੍ਹਾਂ ਮੁਆਇਨਾ ਕਰਨ ‘ਤੇ ਹੀ ਪਤਾ ਲਗਾਏ ਜਾ ਸਕਦੇ ਹਨ। ਉਨ੍ਹਾਂ ਦੱਸਿਆ ਕਿ ਗੁਲਾਬੀ ਸੁੰਡੀ ਦੇ ਹਮਲੇ ਵਾਲੇ ਖੇਤ ਵਿੱਚ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਵੱਲੋਂ ਗੁਲਾਬੀ ਸੁੰਡੀ ਦੀ ਰੋਕਥਾਮ ਲਈ ਕਣਕ ਦੀ ਫਸਲ ਨੂੰ ਪਾਣੀ ਦਿਨ ਸਮੇਂ ਲਗਾਉਣ ਦੀ ਸਿਫਾਰਸ਼ ਕੀਤੀ ਜਾਂਦੀ ਹੈ ਕਿਉਂਕਿ ਪੰਛੀ ਸੁੰਡੀ ਨੂੰ ਕੰਟਰੋਲ ਕਰਨ ਵਿੱਚ ਸਹਾਈ ਹੁੰਦੇ ਹਨ।
ਉਨ੍ਹਾਂ ਕਿਹਾ ਕਿ ਜੇਕਰ ਕਿਸੇ ਖੇਤ ਵਿੱਚ ਜ਼ਿਆਦਾ ਹਮਲਾ ਪਾਇਆ ਜਾਂਦਾ ਹੈ ਤਾਂ 1 ਲੀਟਰ ਕਲੋਰੋਪਾਈਰੋਫਾਸ 20% ਈਸੀ ਜਾਂ 7 ਕਿੱਲੋ ਫਿਪਰੋਨਿਲ 0.3% ਨੂੰ 20 ਕਿੱਲੋ ਮਿੱਟੀ ਵਿੱਚ ਰਲਾ ਕੇ ਪਹਿਲੇ ਪਾਣੀ ਤੋਂ ਪਹਿਲਾਂ ਛਿੜਕਾਅ ਕਰਕੇ ਇਸਨੂੰ ਕੰਟਰੋਲ ਕੀਤਾ ਜਾ ਸਕਦਾ ਹੈ। ਇਸ ਤੋਂ ਇਲਾਵਾ 50 ਮਿ.ਲੀ. ਕਲੋਰੈਂਟਰਾਨੀਲੀਪਰੋਲ 18.5% ਐਸਸੀ ਦਾ 80—100 ਲੀਟਰ ਪਾਣੀ ਵਿੱਚ ਘੋਲ ਬਣਾ ਕੇ ਸਪਰੇਅ ਵੀ ਕੀਤੀ ਜਾ ਸਕਦੀ ਹੈ।