Kotkapura News: ਕੋਟਕਪੂਰਾ (ਅਜੈ ਮਨਚੰਦਾ)। ਕੋਟਕਪੂਰਾ ਦੇ ਰੇਲਵੇ ਰੋਡ ’ਤੇ ਅੱਧੀ ਰਾਤ ਤੋਂ ਬਾਅਦ ਸ਼ਾਰਟ ਸਰਕਟ ਦੇ ਕਾਰਨ ਇੱਕ ਬੈਕਰੀ ਦੀ ਦੁਕਾਨ ਨੂੰ ਭਿਆਨਕ ਅੱਗ ਲੱਗ ਗਈ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗ੍ਰੇਡ ਦੀਆਂ ਗੱਡੀਆਂ ਮੌਕੇ ‘ਤੇ ਪੁੱਜੀਆਂ ਜਿਨ੍ਹਾਂ ਨੇ ਦੁਕਾਨ ਦੇ ਸ਼ਟਰ ਭੰਨ੍ਹ ਕੇ ਕਾਫੀ ਮਿਹਨਤ ਦੇ ਨਾਲ ਇਸ ਅੱਗ ਤੇ ਕਾਬੂ ਪਾਇਆ ਪਰ ਉਦੋਂ ਤੱਕ ਦੁਕਾਨਦਾਰ ਦਾ ਲੱਖਾਂ ਰੁਪਏ ਦਾ ਨੁਕਸਾਨ ਹੋ ਚੁੱਕਿਆ ਸੀ।
ਜਾਣਕਾਰੀ ਦੇ ਮੁਤਾਬਕ ਰੇਲਵੇ ਰੋਡ ’ਤੇ ਸਥਿਤ ਹਿਮਾਲਿਆ ਬੈਕਰੀ ਚਲਾਉਣ ਵਾਲੇ ਭੁਪਿੰਦਰ ਕੁਮਾਰ ਆਪਣੇ ਪਰਿਵਾਰ ਸਮੇਤ ਦੁਕਾਨ ਦੇ ਉੱਪਰ ਹੀ ਰਹਿੰਦੇ ਹਨ ਅਤੇ ਦੁਕਾਨ ਨੂੰ ਅੰਦਰੋਂ ਸ਼ਟਰ ਲਾਉਂਦੇ ਹਨ। ਅੱਧੀ ਰਾਤ ਤੋਂ ਬਾਅਦ ਤਕਰੀਬਨ ਦੋ ਢਾਈ ਵਜੇ ਦੁਕਾਨ ਵਿੱਚ ਸ਼ਾਰਟ ਸਰਕਟ ਦੇ ਕਾਰਨ ਅਚਾਨਕ ਅੱਗ ਲੱਗ ਗਈ ਦੁਕਾਨ ਵਿੱਚੋਂ ਧੂਆਂ ਨਿਕਲਦੇ ਵੇਖ ਪੀਸੀਆਰ ਅਤੇ ਚੌਂਕੀਦਾਰ ਨੇ ਦੁਕਾਨ ਦੇ ਮਾਲਕ ਨੂੰ ਉਠਾਇਆ ਅਤੇ ਫਾਇਰ ਬ੍ਰਿਗ੍ਰੇਡ ਨੂੰ ਸੂਚਿਤ ਕੀਤਾ। ਸੂਚਨਾ ਤੋਂ ਬਾਅਦ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਨੇ ਮੌਕੇ ’ਤੇ ਪਹੁੰਚ ਕੇ ਦੁਕਾਨ ਦੇ ਸ਼ਟਰ ਭੰਨ੍ਹ ਕੇ ਇਸ ਅੱਗ ’ਤੇ ਕਾਬੂ ਪਾਇਆ ਪਰ ਉਦੋਂ ਤੱਕ ਕਾਫੀ ਨੁਕਸਾਨ ਹੋ ਚੁੱਕਿਆ ਸੀ। Kotkapura News
Read Also : ਪੰਜਾਬ ਮੰਤਰੀ ਮੰਡਲ ’ਚ ਫੇਰਬਦਲ, ਸੰਜੀਵ ਅਰੋੜਾ ਨੂੰ ਇੱਕ ਹੋਰ ਵੱਡੀ ਜਿੰਮੇਵਾਰੀ
ਇਸ ਮਾਮਲੇ ਵਿੱਚ ਗੱਲਬਾਤ ਕਰਦੇ ਹੋਏ ਦੁਕਾਨ ਦੇ ਮਾਲਿਕ ਭੁਪਿੰਦਰ ਕੁਮਾਰ ਨੇ ਦੱਸਿਆ ਕਿ ਇਸ ਘਟਨਾ ਕਾਰਨ ਉਨਾਂ ਦਾ ਪੰਜ ਤੋਂ ਸੱਤ ਲੱਖ ਰੁਪਏ ਦਾ ਨੁਕਸਾਨ ਹੋ ਗਿਆ ਹੈ। ਉਨ੍ਹਾਂ ਕਿਹਾ ਕਿ ਫਾਇਰ ਬ੍ਰਿਗੇਡ ਦੀ ਮਿਹਨਤ ਦੇ ਕਾਰਨ ਹੀ ਇਸ ਅੱਗ ’ਤੇ ਕਾਬੂ ਪਾਇਆ ਜਾ ਸਕਿਆ ਅਤੇ ਹੋਰ ਨੁਕਸਾਨ ਤੋਂ ਬਚਾਅ ਰਹਿ ਗਿਆ। ਉਨ੍ਹਾਂ ਪ੍ਰਸ਼ਾਸਨ ਅਤੇ ਸਰਕਾਰ ਤੋਂ ਮੱਦਦ ਦੀ ਅਪੀਲ ਕੀਤੀ ਹੈ।