ਸਾਡੇ ਨਾਲ ਸ਼ਾਮਲ

Follow us

22.8 C
Chandigarh
Friday, February 13, 2026
More
    Home Breaking News ਚੰਡੀਗੜ੍ਹ ’ਚ ਵ...

    ਚੰਡੀਗੜ੍ਹ ’ਚ ਵਰਕਸ਼ਾਪ ਨੂੰ ਲੱਗੀ ਭਿਆਨਕ ਅੱਗ, 8-10 ਗੱਡੀਆਂ ਸੜ ਕੇ ਸੁਆਹ

    (ਸੱਚ ਕਹੂੰ ਨਿਊਜ਼) ਚੰਡੀਗੜ੍ਹ । ਚੰਡੀਗੜ੍ਹ ਦੇ ਇੰਡਸਟਰੀਅਲ ਏਰੀਆ ਫੇਜ਼ ਵਨ ਸਥਿਤ ਟੋਇਟਾ ਦੀ ਵਰਕਸ਼ਾਪ ਵਿੱਚ ਰਾਤ ਨੂੰ ਅਚਾਨਕ ਅੱਗ ਲੱਗ ਗਈ। ਕੁਝ ਹੀ ਮਿੰਟਾਂ ਵਿੱਚ ਅੱਗ ਨੇ ਪੂਰੀ ਵਰਕਸ਼ਾਪ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਅੱਗ ਤੇਜ਼ੀ ਨਾਲ ਫੈਲਣ ਕਾਰਨ ਵਰਕਸ਼ਾਪ ਵਿੱਚ ਮੁਰੰਮਤ ਲਈ ਆਈਆਂ ਕਰੀਬ 8-10 ਗੱਡੀਆਂ ਸੜ ਕੇ ਸੁਆਹ ਹੋ ਗਈਆਂ।

    ਅੱਗ ਲੱਗਣ ਦੀ ਘਟਨਾ ਸ਼ਾਮ ਕਰੀਬ ਪੌਣੇ ਸੱਤ ਵਜੇ ਵਾਪਰੀ। ਇਸ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਗੱਡੀਆਂ ਮੌਕੇ ‘ਤੇ ਪਹੁੰਚ ਗਈਆਂ। ਹਾਲਾਂਕਿ ਅੱਗ ‘ਤੇ ਅਜੇ ਵੀ ਪੂਰੀ ਤਰ੍ਹਾਂ ਕਾਬੂ ਨਹੀਂ ਪਾਇਆ ਜਾ ਸਕਿਆ ਹੈ। ਖੁਸ਼ਕਿਸਮਤੀ ਰਹੀ ਕਿ ਇਸ ਘਟਨਾ ਵਿੱਚ ਕੋਈ ਜਾਨੀ ਨੁਕਸਾਨ ਨਹੀਂ ਹੋਇਆ। ਫਾਇਰ ਬ੍ਰਿਗੇਡ ਮੁਤਾਬਕ ਅੱਗ ਲੱਗਣ ਦੇ ਕਾਰਨਾਂ ਦਾ ਅਜੇ ਤੱਕ ਪਤਾ ਨਹੀਂ ਲੱਗ ਸਕਿਆ ਹੈ।

    LEAVE A REPLY

    Please enter your comment!
    Please enter your name here