ਸਾਡੇ ਨਾਲ ਸ਼ਾਮਲ

Follow us

19.1 C
Chandigarh
Sunday, February 1, 2026
More
    Home Breaking News ਲੁਧਿਆਣਾ ਵਿਖੇ ...

    ਲੁਧਿਆਣਾ ਵਿਖੇ ਛੱਪਡ਼ ‘’ਚ ਲੱਗੀ ਭਿਆਨਕ ਅੱਗ

    6 ਫਾਇਰ ਬ੍ਰਿਗੇਡ ਦੀਆਂ ਗੱਡੀਆਂ ਪਹੁੰਚੀਆਂ

    (ਸੱਚ ਕਹੂੰ ਨਿਊਜ਼) ਲਧਿਆਣਾ। ਜ਼ਿਲ੍ਹਾ ’ਚ ਲੁਧਿਆਣਾ ਦੇ ਸਮਰਾਲਾ ਕਸਬੇ ਦੇ ਛੱਪਡ਼ ‘ਚ ਅਚਾਨਕ ਅੱਗ ਲੱਗ ਗਈ। ਅੱਗ ਦੀਆਂ ਲਪਟਾਂ ਵੇਖ ਕੇ ਆਸਪਾਸ ਦੇ ਲੋਕਾਂ ਨੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ ਪਰ ਅੱਗ ਜਿਆਦਾ ਭਿਆਨਕ ਹੋਣ ਕਾਰਨ ਨਹੀਂ ਬੁਝੀ। ਇਸ ਤੋਂ ਬਾਅਦ ਲੋਕਾਂ ਨੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿੱਤੀ। ਮੌਕੇ ‘ਤੇ ਪਹੁੰਚੀਆਂ 6 ਗੱਡੀਆਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ। ਅੱਗ ਇੰਨੀ ਭਿਆਨਕ ਸੀ ਕਿ ਇਸ ਦੀਆਂ ਲਪਟਾਂ ਕਈ ਕਿਲੋਮੀਟਰ ਦੂਰ ਤੱਕ ਦਿਖਾਈ ਦੇ ਰਹੀਆਂ ਸਨ।

    ਜੇਕਰ ਅੱਗ ’ਤੇ ਸਮੇਂ ਸਿਰ ਕਾਬੂ ਨਾ ਪਾਇਆ ਜਾਂਦਾ ਤਾਂ ਅੱਗ ਨੇੜਲੇ ਸਰਕਾਰੀ ਗੋਦਾਮ ਅਤੇ ਰਿਹਾਇਸ਼ੀ ਇਲਾਕਿਆਂ ਤੱਕ ਪਹੁੰਚ ਸਕਦੀ ਸੀ ਤੇ ਜਿਆਦਾ ਨੁਕਸਾਨ ਹੋ ਸਕਦਾ ਸੀ।  ਸੂਚਨਾ ਮਿਲਦੇ ਹੀ ਪੁਲਿਸ ਵੀ ਮੌਕੇ ‘ਤੇ ਪਹੁੰਚ ਗਈ।  ਕਰੀਬ 2 ਘੰਟੇ ਦੀ ਮੁਸ਼ੱਕਤ ਤੋਂ ਬਾਅਦ ਅੱਗ ‘ਤੇ ਕਾਬੂ ਪਾਇਆ ਗਿਆ। ਅਜੇ ਤੱਕ ਇਹ ਪਤਾ ਨਹੀ ਚੱਸ ਸਕਿਆ ਕਿ ਅੱਗ ਕਿਸ ਕਾਰਨ ਲੱਗੀ। ਪੁਲਿਸ ਆਸਪਾਸ ਲੱਗੇ ਸੀਸੀਟੀਵੀ ਕੈਮਰਿਆਂ ਨੂੰ ਫਰੋਲ ਰਹੀ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here