ਸੋਨੀਪਤ (ਸੱਚ ਕਹੂੰ ਨਿਊਜ਼)। ਸੋਨੀਪਤ ਰਾਏ ਇੰਡਸਟਰੀਅਲ ਏਰੀਆ ‘ਚ ਇਕ ਫੈਕਟਰੀ ‘ਚ ਭਿਆਨਕ ਅੱਗ ਲੱਗ ਗਈ। ਫੈਕਟਰੀ ਵਿੱਚ ਕੰਮ ਕਰਦੇ ਕਰਮਚਾਰੀ ਇਸ ਵਿੱਚ ਫਸ ਗਏ। ਇਸ ਦੌਰਾਨ ਸਿਲੰਡਰ ‘ਚ ਧਮਾਕਾ ਹੋਇਆ ਅਤੇ ਪੂਰਾ ਇਲਾਕਾ ਹਿੱਲ ਗਿਆ। ਫੈਕਟਰੀ ਵਿੱਚ ਫਸੇ ਕਰਮਚਾਰੀਆਂ ਨੂੰ ਬਾਹਰ ਕੱਢ ਲਿਆ ਗਿਆ ਹੈ ਪਰ ਉਹ ਬੁਰੀ ਤਰ੍ਹਾਂ ਝੁਲਸ਼ ਗਏ ਹਨ। 5-6 ਮੁਲਾਜ਼ਮਾਂ ਨੂੰ ਸਿਵਲ ਹਸਪਤਾਲ ਲਿਆਂਦਾ ਗਿਆ ਹੈ। ਉਨ੍ਹਾਂ ਦੀ ਹਾਲਤ ਗੰਭੀਰ ਬਣੀ ਹੋਈ ਹੈ। (Haryana Fire News)
ਇਹ ਵੀ ਪੜ੍ਹੋ: ਕੇਂਦਰੀ ਵਿੱਤ ਮੰਤਰੀ ਨਿਰਮਲਾ ਸੀਤਾਰਮਨ ਲੁਧਿਆਣਾ ਪਹੁੰਚੇ
ਮੌਕੇ ‘ਤੇ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅੱਗ ‘ਤੇ ਕਾਬੂ ਪਾਉਣ ‘ਚ ਜੁਟੀਆਂ ਹੋਈਆਂ ਹਨ। ਮਿਲੀ ਜਾਣਕਾਰੀ ਅਨੁਸਾਰ ਅੱਜ ਸ਼ਾਮ 4 ਵਜੇ ਦੇ ਕਰੀਬ ਰਾਏ ਇੰਡਸਟਰੀਅਲ ਏਰੀਆ ਵਿੱਚ ਸਥਿਤ ਇੱਕ ਰਬੜ ਫੈਕਟਰੀ ਵਿੱਚ ਕਰਮਚਾਰੀ ਦੁਪਹਿਰ ਦਾ ਖਾਣਾ ਖਾਣ ਤੋਂ ਬਾਅਦ ਕੰਮ ਕਰ ਰਹੇ ਸਨ। ਇਹ ਰਬੜ ਨਾਲ ਭਰਿਆ ਹੋਣ ਕਾਰਨ ਅੱਗ ਇੰਨੀ ਤੇਜ਼ੀ ਨਾਲ ਫੈਲ ਗਈ ਕਿ ਉਥੇ ਕੰਮ ਕਰ ਰਹੇ ਸੱਤ-ਅੱਠ ਕਰਮਚਾਰੀ ਬਾਹਰ ਹੀ ਨਹੀਂ ਨਿਕਸ ਸਕੇ। ਇਸ ਦੌਰਾਨ ਫੈਕਟਰੀ ‘ਚ ਸਿਲੰਡਰ ‘ਚ ਧਮਾਕਾ ਹੋ ਗਿਆ। ਇਸ ਨਾਲ ਪੂਰਾ ਇਲਾਕਾ ਦਹਿਲ ਗਿਆ। (Haryana Fire News)
ਆਸ-ਪਾਸ ਦੀਆਂ ਫੈਕਟਰੀਆਂ ਵਿੱਚ ਕੰਮ ਕਰਦੇ ਲੋਕ ਮੱਦਦ ਲਈ ਪਹੁੰਚੇ। ਅੱਗ ਲੱਗਣ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀ ਟੀਮ ਵੀ ਮੌਕੇ ‘ਤੇ ਪਹੁੰਚ ਗਈ। ਕਾਫੀ ਮੁਸ਼ੱਕਤ ਤੋਂ ਬਾਅਦ ਅੰਦਰ ਫਸੇ ਮਜ਼ਦੂਰਾਂ ਨੂੰ ਬਾਹਰ ਕੱਢਿਆ ਗਿਆ ਅਤੇ 5-6 ਮਜ਼ਦੂਰਾਂ ਨੂੰ ਗੰਭੀਰ ਹਾਲਤ ਵਿੱਚ ਸੋਨੀਪਤ ਦੇ ਸਿਵਲ ਹਸਪਤਾਲ ਲਿਆਂਦਾ ਗਿਆ। ਇਨ੍ਹਾਂ ਵਿੱਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।