ਗਊਸ਼ਾਲਾ ਕਮੇਟੀ ਵੱਲੋਂ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਪਿੰਡ ਵਾਸੀਆਂ ਦਾ ਕੀਤਾ ਧੰਨਵਾਦ | Fire Incident
Fire Incident: (ਭੂਸ਼ਨ ਸਿੰਗਲਾ/ਦੁਰਗਾ ਸਿੰਗਲਾ) ਪਾਤੜਾਂ। ਪਾਤੜਾਂ ਨੇੜਲੇ ਪਿੰਡ ਦੁਗਾਲ ਕਲਾਂ ਦੀ ਸ੍ਰੀ ਰਾਮ ਗਊਸ਼ਾਲਾ ਵਿਖੇ ਤੂੜੀ ਦੇ ਵੱਡੇ ਗੁਦਾਮ ਵਿੱਚ ਪਈ ਤੂੜੀ ਨੂੰ ਅਚਾਨਕ ਅੱਗ ਲੱਗ ਗਈ ਜਿਸਦੀ ਜਾਣਕਾਰੀ ਮਿਲਦਿਆਂ ਹੀ ਬਲਾਕ ਪਾਤੜਾਂ ਦੀ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੈਂਕੜੇ ਸੇਵਾਦਾਰਾਂ ਨੇ ਮੌਕੇ ’ਤੇ ਪੁੱਜ ਕੇ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਅੱਗ ’ਤੇ ਕਾਬੂ ਪਾਇਆ ਅਤੇ ਵੱਡਾ ਨੁਕਸਾਨ ਹੋਣੋਂ ਬਚਾ ਲਿਆ।
ਇਹ ਵੀ ਪੜ੍ਹੋ: BBMB ਦੇ ਮੁੱਦੇ ’ਤੇ ਰਾਜਨੀਤੀ ਭਖੀ, ਆਪ ਦੇ ਵਿਧਾਇਕਾਂ ਨੇ ਕੈਪਟਨ ਅਮਰਿੰਦਰ ਸਿੰਘ ਦੇ ਘਰ ਨੇੜੇ ਸਾੜਿਆਂ ਕੇਂਦਰ ਸਰਕਾਰ ਦਾ.
ਇਸ ਮੌਕੇ ਗਊਸ਼ਾਲਾ ਕਮੇਟੀ ਦੇ ਮੈਂਬਰਾਂ ਨੇ ਦੱਸਿਆ ਕਿ ਅੱਜ ਸਵੇਰੇ ਤੜਕੇ ਗਊਸ਼ਾਲਾ ਦੇ ਤੂੜੀ ਦੇ ਗੁਦਾਮ ’ਚ ਅਚਾਨਕ ਧੂੰਆਂ ਨਿਕਲਦਾ ਦਿਖਾਈ ਦਿੱਤਾ ਜਿਸ ਦੀ ਸੂਚਨਾ ਪਿੰਡ ਵਾਸੀਆਂ ਅਤੇ ਹਰ ਮੁਸੀਬਤ ਦੀ ਘੜੀ ’ਚ ਲੋਕਾਂ ਦਾ ਸਾਥ ਦੇਣ ਵਾਲੀ ਡੇਰਾ ਸੱਚਾ ਸੌਦਾ ਦੀ ਸ਼ਾਹ ਸਤਿਨਾਮ ਜੀ ਗ੍ਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਨੂੰ ਦਿੱਤੀ ਜਿਸ ’ਤੇ ਸੇਵਾਦਾਰਾਂ ਅਤੇ ਪਿੰਡ ਵਾਸੀਆਂ ਨੇ ਵੱਡੀ ਗਿਣਤੀ ’ਚ ਗਊਸ਼ਾਲਾ ਪੁੱਜ ਕੇ ਬਹੁਤ ਛੇਤੀ ਅੱਗ ’ਤੇ ਕਾਬੂ ਪਾ ਕੇ ਵੱਡਾ ਨੁਕਸਾਨ ਹੋਣ ਤੋਂ ਬਚਾਅ ਕੀਤਾ।

ਉਨ੍ਹਾਂ ਕਿਹਾ ਕਿ ਜੇਕਰ ਸੇਵਾਦਾਰ ਸਮੇਂ ਸਿਰ ਪੁੱਜ ਕੇ ਇਸ ਅੱਗ ’ਤੇ ਕਾਬੂ ਨਾ ਪਾਉਂਦੇ ਤਾਂ ਗਊਆਂ ਲਈ ਇਕੱਠੀ ਕੀਤੀ ਹਜ਼ਾਰਾਂ ਟਨ ਤੂੜੀ ਸੜ ਕੇ ਸੁਆਹ ਹੋ ਜਾਣੀ ਸੀ। ਇਸ ਮੌਕੇ ਗਊਸ਼ਾਲਾ ਕਮੇਟੀ ਵੱਲੋਂ ਅੱਗ ਬੁਝਾਉਣ ਪੁੱਜੇ ਸ਼ਾਹ ਸਤਿਨਾਮ ਜੀ ਗਰੀਨ ਐਸ ਵੈਲਫੇਅਰ ਕਮੇਟੀ ਦੇ ਸੇਵਾਦਾਰਾਂ ਅਤੇ ਪਿੰਡ ਵਾਸੀਆਂ ਦਾ ਧੰਨਵਾਦ ਕੀਤਾ ਗਿਆ। Fire Incident