ਚੰਡੀਗੜ੍ਹ PGI ਦੇ ਐਡਵਾਂਸਡ ਆਈ ਸੈਂਟਰ ‘ਚ ਲੱਗੀ ਭਿਆਨਕ ਅੱਗ, ਮੱਚੀ ਹਾਹਾਕਾਰ

Chandigarh PGI

(ਸੱਚ ਕਹੂੰ ਨਿਊਜ਼) ਚੰਡੀਗੜ੍ਹ। ਚੰਡੀਗੜ੍ਹ ਪੀਜੀਆਈ ਦੇ ਐਡਵਾਂਸਡ ਆਈ ਸੈਂਟਰ ਵਿੱਚ ਭਿਆਨਕ ਅੱਗ ਲੱਗ ਗਈ। ਕੇਂਦਰ ਦੇ ਬੇਸਮੈਂਟ ਵਿੱਚ ਇਕਦਮ ਅਚਾਨਕ ਅੱਗ ਲੱਗ ਗਈ। ਅੱਗ ਐਨੀ ਭਿਆਨਕ ਸੀ ਮੌਕੇ ਅੱਗ ਬੁਝਾਉਣ ਲਈ ਤੁਰੰਤ ਫਾਇਰ ਬ੍ਰਿਗੇਡ ਨੂੰ ਬੁਲਾਇਆ ਗਿਆ। ਫਾਇਰ ਬ੍ਰਿਗੇਡ ਦੀ ਜੱਦੋ-ਜਹਿਦ ਤੋਂ ਬਾਅਦ ਆਖਰ ਅੱਗ ’ਤੇ ਕਾਬੂ ਪਾਇਆ ਗਿਆ ਪਰ ਉਦੋਂ ਤੱਕ ਹਸਪਤਾਲ ਦਾ ਲੱਖਾਂ ਦਾ ਨੁਕਸਾਨ ਹੋ ਗਿਆ। ਅੱਗ ਲੱਗਣ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ। (Chandigarh PGI)

ਇਹ ਵੀ ਪੜ੍ਹੋ : ਮਨਪ੍ਰੀਤ ਸਿੰਘ ਬਾਦਲ ਨੂੰ ਹਾਈਕਰੋਟ ਤੋਂ ਮਿਲੀ ਜਮਾਨਤ

ਅੱਗ ਲੱਗਣ ਕਾਰਨ ਮਰੀਜ਼ਾਂ ਨੂੰ ਵੀ ਕਾਫੀ ਪ੍ਰੇਸ਼ਾਨੀ ਦਾ ਸਾਹਮਣਾ ਕਰਨਾ ਪਿਆ। ਹੁਣ ਐਡਵਾਂਸਡ ਆਈ ਸੈਂਟਰ ਵਿਖੇ ਓਪੀਡੀ ਸੇਵਾਵਾਂ ਬਹਾਲ ਕਰ ਦਿੱਤੀਆਂ ਗਈਆਂ ਹਨ, ਜਦੋਂ ਕਿ ਅੱਜ ਹੋਣ ਵਾਲੇ ਸਾਰੇ ਆਪ੍ਰੇਸ਼ਨ ਰੱਦ ਕਰ ਦਿੱਤੇ ਗਏ ਹਨ। ਮਰੀਜ਼ਾਂ ਨੂੰ ਹੁਣ ਅਪਰੇਸ਼ਨ ਲਈ ਅਗਲੀ ਤਰੀਕ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here