ਵੱਡੀ ਮਾਤਰਾ ’ਚ ਪਈਆਂ ਰਿਕਾਰਡ ਦੀਆਂ ਫਾਈਲਾਂ ਸੜ ਕੇ ਸੁਆਹ
(ਸੱਚ ਕਹੂੰ ਨਿਊਜ਼) ਜਲੰਧਰ। ਦੇਸ਼ ਭਰ ’ਚ ਅੱਗ ਲੱਗਣ ਦੀਆਂ ਘਟਨਾਵਾਂ ’ਚ ਲਗਾਤਾਰ ਵਾਧਾ ਹੋ ਰਿਹਾ ਹੈ। ਜਲੰਧਰ ਦੇ ਜੀਐਸਟੀ ਦਫ਼ਤਰ ਦੀ ਪੰਜਵੀਂ ਮੰਜ਼ਿਲ ’ਤੇ ਅੱਗ ਲੱਗਣ ਕਾਰਨ ਦਫ਼ਤਰ ਦਾ ਰਿਕਾਰਡ ਸਡ਼ ਕੇ ਸੁਆਹ ਹੋ ਗਿਆ। ਅੱਗ ਲੱਗਣ ਦੀ ਸੂਚਨਾ ਫਾਇਰ ਬ੍ਰਿਗੇਡ ਨੂੰ ਦਿੱਤੀ ਗਈ। ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਕਰਡ਼ੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ ਗਿਆ। ਇਸ ਹਾਦਸੇ ’ਚ ਜਾਨੀ ਨੁਕਸਾਨ ਤੋਂ ਬਚਾਅ ਹੋ ਗਿਆ ਪਰ ਵੱਡੀ ਮਾਤਰਾ ’ਚ ਪਈਆਂ ਰਿਕਾਰਡ ਦੀਆਂ ਫਾਈਲਾਂ ਸੜ ਕੇ ਸੁਆਹ ਹੋ ਗਿਆ। ਜਿਸ ਦਾ ਵੱਡਾ ਨੁਕਸਾਨ ਲੋਕਾਂ ਨੂੰ ਹੋਵੇਗਾ। Jalandhar News
ਇਹ ਵੀ ਪੜ੍ਹੋ: ਕੁਵੈਤ ’ਚ ਵੱਡਾ ਹਾਦਸਾ : ਇਮਾਰਤ ‘ਚ ਲੱਗੀ ਅੱਗ, 41 ਮੌਤਾਂ ਤੇ 50 ਤੋਂ ਵੱਧ ਲੋਕ ਜ਼ਖਮੀ
ਜਾਣਕਾਰੀ ਅਨੁਸਾਰ ਕਰਮਚਾਰੀਆਂ ਨੇ ਅਚਾਨਕ ਭਵਨ ’ਚ ਧੂੰਆਂ ਉੱਠਦਾ ਨਜ਼ਰ ਆਇਆ, ਜਿਸ ਤੋਂ ਬਾਅਦ ਇਮਾਰਤ ’ਚ ਤਾਇਨਾਤ ਕਰਮਚਾਰੀਆਂ ਨੇ ਬਾਹਰ ਕੱਢ ਦਿੱਤਾ ਗਿਆ, ਜਿਸ ਤੋਂ ਬਾਅਦ ਅੱਗ ਨੇ ਭਿਆਨਕ ਰੂਪ ਧਾਰਨ ਕਰ ਲਿਆ। ਇਸ ਮੌਕੇ ਫਾਇਰ ਬ੍ਰਿਗਡ ਦੀਆਂ 10 ਗੱਡੀਆਂ ਪਹੁੰਚੀਆਂ, ਫਾਇਰ ਬ੍ਰਿਗੇਡ ਦੇ ਕਰਮਚਾਰੀਆਂ ਨੂੰ ਕਾਫੀ ਜੱਦੋ ਜ਼ਹਿਦ ਤੋਂ ਬਾਅਦ ਅੱਗ ’ਤੇ ਕਾਬੂ ਪਾਇਆ।