ਟਰਾਂਸਫਾਰਮਰ ਨੂੰ ਲੱਗੀ ਅੱਗ, ਵੱਡਾ ਹਾਦਸਾ ਹੋਣੋਂ ਟਲਿਆ

Transformer Fire
ਸੁਨਾਮ: ਟਰਾਂਸਫਾਰਮਰ ਨੂੰ ਲੱਗੀ ਅੱਗ ਨੂੰ ਬਝਾਉਂਦਾ ਹੋਇਆ ਫਾਇਰ ਬ੍ਰਿਗੇਡ ਦਾ ਅਮਲਾ।

ਫਾਇਰ ਬ੍ਰਿਗੇਡ ਨੇ ਮੌਕੇ ’ਤੇ ਪਾਇਆ ਅੱਗ ’ਤੇ ਕਾਬੂ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਅੱਜ ਸਥਾਨਕ ਸ਼ਹਿਰ ਦੇ ਪੀਰਾਂ ਵਾਲਾ ਗੇਟ ਨੇੜੇ ਬਿਜਲੀ ਦੇ ਇਕ ਟਰਾਂਸਫਾਰਮਰ ਨੂੰ ਅੱਗ ਲੱਗਣ ਕਾਰਨ ਬਜ਼ਾਰ ‘ਚ ਹਫੜਾ ਦਫੜੀ ਮੱਚ ਗਈ। ਮਿਲੀ ਜਾਣਕਾਰੀ ਅਨੁਸਾਰ ਅੱਜ ਬਾਅਦ ਦੁਪਹਿਰ ਕਰੀਬ ਚਾਰ ਕੁ ਵਜੇ ਸ਼ਹਿਰ ਦੇ ਪੀਰਾਂ ਵਾਲਾ ਗੇਟ ਨੇੜੇ ਬਿਜਲੀ ਦੇ ਟਰਾਂਸਫਾਰਮਰ ਨੂੰ ਅਚਾਨਕ ਅੱਗ ਲੱਗ ਗਈ। (Transformer Fire)

ਇਹ ਵੀ ਪੜ੍ਹੋ: ਸ਼ਹੀਦ ਜਵਾਨ ਦੇ ਪਰਿਵਾਰ ਨਾਲ ਮੁੱਖ ਮੰਤਰੀ ਨੇ ਵੰਡਾਇਆ ਦੁੱਖ, ਇੱਕ ਕਰੋੜ ਦੀ ਸਹਾਇਤਾ ਰਾਸ਼ੀ ਦਾ ਚੈੱਕ ਵੀ ਦਿੱਤਾ

ਜਿਸ ਦੀ ਕੁਝ ਦੁਕਾਨਦਾਰਾਂ ਵੱਲੋਂ ਤੁਰੰਤ ਸਥਾਨਕ ਬਿਜਲੀ ਬੋਰਡ ਦੇ ਅਧਿਕਾਰੀਆਂ ਨੂੰ ਇਤਲਾਹ ਦਿੱਤੀ ਗਈ। ਜਿਸ ’ਤੇ ਬਿਜਲੀ ਬੋਰਡ ਦੇ ਮੁਲਾਜ਼ਮਾਂ ਵੱਲੋਂ ਬਿਜਲੀ ਦੀ ਸਪਲਾਈ ਬੰਦ ਕੀਤੀ ਗਈ। ਇਸ ਦੌਰਾਨ ਫਾਇਰ ਬ੍ਰਿਗੇਡ ਵੱਲੋਂ ਮੌਕੇ ’ਤੇ ਪਹੁੰਚ ਕੇ ਅੱਗ ‘ਤੇ ਕਾਬੂ ਪਾਇਆ ਗਿਆ। ਜੇਕਰ ਸਮੇਂ ਸਿਰ ਅੱਗ ’ਤੇ ਕਾਬੂ ਨਾ ਪਾਇਆ ਜਾਂਦਾ ਵੱਡਾ ਹਾਦਸਾ ਵਾਪਰ ਸਕਦਾ ਹੈ। ਜਦੋਂ ਇਸ ਘਟਨਾ ਸਬੰਧੀ ਪਾਵਰਕਾਮ ਸੁਨਾਮ ਸ਼ਹਿਰੀ ਦੇ ਐਸ ਡੀ ਓ ਚਮਕੌਰ ਸਿੰਘ ਨਾਲ ਗੱਲ ਕੀਤੀ ਤਾਂ ਉਨਾਂ ਕਿਹਾ ਕਿ ਪੈ ਰਹੀ ਅੱਤ ਦੀ ਗਰਮੀ ਅਤੇ ਬਿਜਲੀ ਦੀ ਖਪਤ ਜਿਆਦਾ ਹੋਣ ਕਾਰਨ ਅਜਿਹੀਆਂ ਘਟਨਾਵਾਂ ਵਾਪਰ ਰਹੀਆਂ ਹਨ। ਛੇਤੀ ਹੀ ਬਿਜਲੀ ਸਪਲਾਈ ਚਾਲੂ ਕਰ ਦਿੱਤੀ ਜਾਵੇਗੀ।

LEAVE A REPLY

Please enter your comment!
Please enter your name here