ਸਾਡੇ ਨਾਲ ਸ਼ਾਮਲ

Follow us

18.7 C
Chandigarh
Wednesday, February 25, 2026
More
    Home Breaking News ਪੁਲਵਾਮਾ ਮੁਕਾਬ...

    ਪੁਲਵਾਮਾ ਮੁਕਾਬਲੇ ’ਚ ਇੱਕ ਅੱਤਵਾਦੀ ਢੇਰ

    Terrorist attack, Five Terrorists killed

    ਅਭਿਆਨ ਹਾਲੇ ਜਾਰੀ ਹੈ 

    ਸ੍ਰੀਨਗਰ (ਏਜੰਸੀ)। ਦੱਖਣੀ ਕਸ਼ਮੀਰ ਦੇ ਪੁਲਵਾਮਾ ਜ਼ਿਲ੍ਹੇ ’ਚ ਸ਼ੁੱਕਰਵਾਰ ਨੂੰ ਸੁਰੱਖਿਆ ਬਲਾਂ ਦੇ ਨਾਲ ਹੋਏ ਮੁਕਾਬਲੇ ’ਚ ਇੱਕ ਅਣਪਛਾਤਾ ਅੱਤਵਾਦੀ ਮਾਰਿਆ ਗਿਆ ਪੁਲਿਸ ਬੁਲਾਰੇ ਨੇ ਅੱਜ ਦੱਸਿਆ ਕਿ ਅੱਤਵਾਦੀਆਂ ਦੀ ਮੌਜ਼ੂਦਗੀ ਦੀ ਖੂਫ਼ੀਆ ਸੂਚਨਾ ’ਤੇ ਕਾਰਵਾਈ ਕਰਦਿਆਂ ਕੌਮੀ ਰਾਈਫਲਸ (ਆਰਆਰ), ਜੰਮੂ ਕਸ਼ਮੀਰ ਪੁਲਿਸ ਦੇ ਵਿਸ਼ੇਸ਼ ਅਭਿਆਨ ਸਮੂਹ (ਐਸਓਜੀ) ਤੇ ਕੇਂਦਰੀ ਰਿਜ਼ਰਵ ਪੁਲਿਸ ਬਲ ਸੀਆਰਪੀਐਫ ਦੇ ਜਵਾਨਾਂ ਨੇ ਸਾਂਝੇ ਤੌਰ ’ਤੇ ਸ਼ੁੱਕਰਵਾਰ ਨੂੰ ਸਵੇਰੇ ਪੁਲਵਾਮਾ ਦੇ ਖੇਵ, ਪੰਪੋਰ ’ਚ ਘੇਰਾਬੰਦੀ ਤੇ ਤਲਾਸ਼ੀ ਮੁਹਿੰਮ ਸ਼ੁਰੂ ਕੀਤੀ।

    ਉਨ੍ਹਾਂ ਦੱਸਿਆ ਕਿ ਜਦੋਂ ਸੁਰੱਖਿਆ ਬਲ ਕਿਸੇ ਵਿਸ਼ੇਸ਼ ਇਲਾਕੇ ਵੱਲ ਵਧ ਰਹੇ ਸਨ ਤਾਂ ਉੱਥੇ ਲੁਕੇ ਅੱਤਵਾਦੀਆਂ ਨੇ ਉਨ੍ਹਾਂ ’ਤੇ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ ਸੁਰੱਖਿਆ ਬਲਾਂ ਨੇ ਜਵਾਬੀ ਕਾਰਵਾਈ ਤੋਂ ਬਾਅਦ ਮੁਕਾਬਲੇ ’ਚ ਇੱਕ ਅੱਤਵਾਦੀ ਮਾਰਿਆ ਗਿਆ ਉਨ੍ਹਾਂ ਕਿਹਾ ਕਿ ਅਭਿਆਨ ਹਾਲੇ ਜਾਰੀ ਹੈ ਇਸ ਦੌਰਾਨ ਕਾਨੂੰਨ ਵਿਵਸਥਾ ਵੀ ਬਣਾਈ ਰੱਖਣ ਲਈ ਆਸ-ਪਾਸ ਦੇ ਇਲਾਕਿਆਂ ’ਚ ਵਾਧੂ ਸੁਰੱਖਿਆ ਬਲਾਂ ਨੂੰ ਤਾਇਨਾਤ ਕੀਤਾ ਗਿਆ ਹੈ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagramlinkedin , YouTube‘ਤੇ ਫਾਲੋ ਕਰੋ