ਕੁਪਵਾੜਾ ‘ਚ ਮੁਕਾਬਲੇ ‘ਚ ਇੱਕ ਅੱਤਵਾਦੀ ਢੇਰ

Terrorist, Pile, Encounter, Kupwara

ਬੁੱਧਵਾਰ ਨੂੰ ਸੁਰੱਖਿਆ ਬਲਾਂ ਦੇ ਗਸ਼ਤੀ ਦਲ ‘ਤੇ  ਹੋਇਆ ਸੀ ਹਮਲਾ | Encounter

ਸ੍ਰੀਨਗਰ, (ਏਜੰਸੀ)। ਜੰਮੂ ਕਸ਼ਮੀਰ ‘ਚ ਸਰਹੱਦੀ ਕੁਪਵਾੜਾ ਜ਼ਿਲ੍ਹੇ ਦੇ ਜੰਗਲ ‘ਚ ਵੀਰਵਾਰ ਨੂੰ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦਾ ਮਾਰਿਆ ਗਿਆ। ਅੱਤਵਾਦੀਆਂ ਨੇ ਬੁੱਧਵਾਰ ਨੂੰ ਸੁਰੱਖਿਆ ਬਲਾਂ ਦੇ ਇੱਕ ਗਸ਼ਤੀ ਦਲ ‘ਤੇ ਹਮਲਾ ਕਰ ਦਿੱਤਾ ਜਿਸ ਵਿੱਚ ਇੱਕ ਜਵਾਨ ਸ਼ਹੀਦ ਹੋ ਗਿਆ ਅਤੇ ਇੱਕ ਹੋਰ ਜਵਾਨ ਜ਼ਖਮੀ ਹੋ ਗਿਆ। ਅਧਿਕਾਰਕ ਸੂਤਰਾਂ ਨੇ ਦੱਸਿਆ ਕਿ ਸੂਰਜ ਦੀ ਪਹਿਲੀ ਕਿਰਨ ਨਾਲ ਹੀ ਸੁਰੱਖਿਆ ਬਲਾਂ ਨੇ ਤਲਾਸ਼ੀ ਅਭਿਆਨ ਸ਼ੁਰੂ ਕਰ ਦਿੱਤਾ। ਸੁਰੱਖਿਆ ਬਲਾਂ ਦੀ ਅੱਤਵਾਦੀਆਂ ਨਾਲ ਮੁਕਾਬਲੇ ‘ਚ ਇੱਕ ਅੱਤਵਾਦੀ ਮਾਰਿਆ ਗਿਆ।

ਜੰਗਲ ‘ਚ ਹੁਣ ਵੀ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਰਿਪੋਰਟ | Encounter

ਮੰਨਿਆ ਜਾ ਰਿਹਾ ਹੈ ਕਿ ਉਹ ਵਿਦੇਸ਼ੀ ਅੱਤਵਾਦੀ ਹੈ। ਸੁਰੱਖਿਆ ਬਲ ਦੇ ਗਸ਼ਤੀ ਦਲ ‘ਤੇ ਕੱਲ੍ਹ ਅੱਤਵਾਦੀਆਂ ਦੇ ਹਮਲੇ ‘ਚ ਜ਼ਖਮੀ ਹੋਏ ਇੱਕ ਜਵਾਨ ਨੂੰ ਦ੍ਰਗਮੁੱਲਾ ਫੌਜੀ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਸੂਤਰਾਂ ਨੇ ਦੱਸਿਆ ਕਿ ਜੰਗਲ ‘ਚ ਹੁਣ ਵੀ ਦੋ ਤੋਂ ਤਿੰਨ ਅੱਤਵਾਦੀਆਂ ਦੇ ਲੁਕੇ ਹੋਣ ਦੀ ਰਿਪੋਰਟ ਹੈ ਜਿਹਨਾਂ ਨੂੰ ਫੜਨ ਲਈ ਵਿਆਪਕ ਤਲਾਸ਼ੀ ਅਭਿਆਨ ਚਲਾਇਆ ਜਾ ਰਿਹਾ ਹੈ। ਇਸ ਦਰਮਿਆਨ ਉਤਰੀ ਕਸ਼ਮੀਰ ਦੇ ਬਾਂਦੀਪੋਰਾ ਜਿਲ੍ਹੇ ਦੇ ਜੰਗਲ ‘ਚ ਵੀ ਅੱਤਵਾਦੀਆਂ ਅਤੇ ਉਹਨਾਂ ਦੇ ਟਿਕਾਣਿਆਂ ਦੀ ਭਾਲ ਅਤੇ ਉਹਨਾਂ ਨੂੰ ਤਬਾਹ ਕਰਨ ਲਈ ਪਿਛਲੇ ਕੁਝ ਦਿਨਾਂ ਤੋਂ ਵਿਆਪਕ ਅਭਿਆਨ ਚਲਾਇਆ ਜਾ ਰਿਹਾ ਹੈ। ਜੰਗਲ ‘ਚ ਅੱਤਵਾਦੀਆਂ ਦੇ ਲੁਕੇ ਹੋਏ ਦੀ ਖੁਫੀਆ ਰਿਪੋਰਟ ਦੇ ਆਧਾਰ ‘ਤੇ ਕੋਟੋਸਤਰੀ ਜੰਗਲ ‘ਚ ਇਹ ਅਭਿਆਨ ਚਲਾਇਆ ਜਾ ਰਿਹਾ ਹੈ। (Encounter)

LEAVE A REPLY

Please enter your comment!
Please enter your name here