ਦਿੱਲੀ ਵਿੱਚ ਤਿੰਨ ਮੰਜ਼ਿਲਾ ਇਮਾਰਤ ਡਿੱਗੀ

delhi

ਮਲਬੇ ਹੇਠ ਦੱਬੇ 5 ਮਜ਼ਦੂਰ, 2 ਨੂੰ ਕੱਢਿੱਆ ਸੁਰੱਖਿਅਤ ਬਾਹਰ

(ਸੱਚ ਕਹੂੰ ਨਿਊਜ਼) ਨਵੀਂ ਦਿੱਲੀ। ਰਾਜਧਾਨੀ ’ਚ ਇੱਕ ਵੱਡਾ ਹਾਦਸਾ ਵਾਪਰ ਗਿਆ। ਦਿੱਲੀ ਦੇ ਸਤਿਆ ਨਿਕੇਤਨ ਇਲਾਕੇ ’ਚ ਇੱਕ ਤਿੰਨ ਮੰਜਿਲਾ ਨਿਰਮਾਣ ਅਧੀਨ ਬਿਲਡਿੰਗ ਡਿੱਗ ਗਈ। ਇਸ ਹਾਦਸੇ ’ਚ ਪੰਜ ਮਜ਼ਦੂਰ ਮਲਬੇ ਹੇਠਾਂ ਦੱਬ ਗਏ ਹਨ ਜਿਨ੍ਹਾਂ ’ਚੋਂ 2 ਮਜ਼ਦੂਰਾਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਹਾਲੇ ਵੀ ਤਿੰਨ ਮਜ਼ਦੂਰ ਮਲਬੇ ਹੇਠਾਂ ਦੱਬੇ ਹੋਏ ਹਨ। ਪੁਲਿਸ, ਫਾਇਰ ਬ੍ਰਿਗੇਡ ਅਤੇ ਹੋਰ ਬਚਾਅ ਦਲ ਰਾਹਤ ਕਾਰਜਾਂ ਵਿੱਚ ਜੁਟੇ ਹੋਏ ਹਨ। ਮਲਬਾ ਹਟਾਉਣ ਲਈ ਜੇਸੀਬੀ ਮਸ਼ੀਨ ਦੀ ਵਰਤੋਂ ਕੀਤੀ ਜਾ ਰਹੀ ਹੈ। ਐਨਡੀਆਰਐਫ ਦੀ ਟੀਮ ਮੌਕੇ ‘ਤੇ ਪਹੁੰਚ ਗਈ ਹੈ। ਪੁਲਿਸ ਅਤੇ 6 ਫਾਇਰ ਬਿਗ੍ਰੇਡ ਦੀਆ ਟੀਮਾਂ ਵੀ ਰਾਹਤ ਅਤੇ ਬਚਾਅ ਕਾਰਜ ਵਿੱਚ ਜੁਟੀਆਂ ਹਨ। (Building Collapsed Delhi)

ਇਹ ਹਾਦਸਾ ਦੁਪਹਿਰ ਕਰੀਬ 1.25 ਵਜੇ ਦੇ ਆਸ-ਪਾਸ ਵਾਪਰਿਆ, ਜਦੋਂ ਇਮਾਰਤ ਵਿੱਚ ਕੰਮ ਚੱਲ ਰਿਹਾ ਸੀ। ਇਮਾਰਤ ਦੀ ਉਸਾਰੀ ਦਾ ਕੰਮ ਪਿਛਲੇ ਕੁਝ ਮਹੀਨਿਆਂ ਤੋਂ ਚੱਲ ਰਿਹਾ ਸੀ ਅਤੇ ਇਸ ਨੂੰ ਪੀਜੀ ਹੋਸਟਲ ਦਾ ਰੂਪ ਦਿੱਤਾ ਜਾ ਰਿਹਾ ਸੀ। ਅਚਾਨਕ ਬਿਲਡਿੰਗ ਡਿੱਗ ਗਈ। ਫਿਲਹਾਲ ਬਚਾਅ ਅਤੇ ਰਾਹਤ ਕਾਰਜ ਜਾਰੀ ਹੈ

ਦਿੱਲੀ ਦੇ ਮੁੱਖ ਮੰਤਰੀ ਨੇ ਹਾਦਸੇ ’ਤੇ ਪ੍ਰਗਟਾਇਆ ਦੁੱਖ

ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਹਾਦਸੇ ’ਤੇ ਦੁੱਖ ਪ੍ਰਗਟ ਕਰਦਿਆਂ ਕਿਹਾ ਇਹ ਹਾਦਸਾ ਬਹੁਤ ਦੁਖਦਾਈ ਹੈ। ਜ਼ਿਲ੍ਹਾ ਪ੍ਰਸ਼ਾਸਨ ਰਾਹਤ ਤੇ ਬਚਾਅ ਕਾਰਜ ’ਚ ਜੁਟਿਆ ਹੋਇਆ ਹੈ ਤੇ ਦਿੱਲੀ ਦੇ ਮੁੱਖ ਮੰਤਰੀ ਹਾਦਸੇ ਦੀ ਘਟਨਾ ਦੀ ਪਲ ਪਲ ਦੀ ਜਾਣਕਾਰੀ ਲੈ ਰਹੇ ਹਨ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ