ਸਾਡੇ ਨਾਲ ਸ਼ਾਮਲ

Follow us

14.6 C
Chandigarh
Thursday, February 19, 2026
More
    Home Breaking News ਦੇਸ਼ ਵਿੱਚ ਕੁੱਲ...

    ਦੇਸ਼ ਵਿੱਚ ਕੁੱਲ 141.37 ਕਰੋੜ ਟੀਕੇ ਲਗਾਏ ਗਏ

    Covid Vaccination

    ਦੇਸ਼ ਵਿੱਚ ਕੁੱਲ 141.37 ਕਰੋੜ ਟੀਕੇ ਲਗਾਏ ਗਏ

    ਨਵੀਂ ਦਿੱਲੀ। ਦੇਸ਼ ਵਿੱਚ ਕੋਵਿਡ ਟੀਕਾਕਰਨ ਮੁਹਿੰਮ ’ਚ ਤੇਜ਼ੀ ਲਿਆਉਣ ਲਈ ਪਿਛਲੇ 24 ਘੰਟਿਆਂ ਵਿੱਚ 32 ਲੱਖ ਤੋਂ ਜ਼ਿਆਦਾ ਕੋਵਿਡ ਟੀਕੇ ਲਗਾਏ ਗਏ ਹਨ। ਇਸ ਨਾਲ ਕੁੱਲ ਟੀਕਾਕਾਰਨ 141.37 ਕਰੋੜ ਨੂੰ ਪਾਰ ਕਰ ਗਿਆ ਹੈ। ਕੇਦਰੀ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਨੇ ਐਂਤਵਾਰ ਨੂੰ ਇੱਥੇ ਦੱਸਿਆ ਕਿ ਦੇਸ਼ ਵਿੱਚ ਪਿਛਲੇ 24 ਘੰਟਿਆਂ ਵਿੱਚ 32 ਲੱਖ 90 ਹਜ਼ਾਰ 766 ਕੋਵਿਡ ਟੀਕੇ ਲਗਾਏ ਗਏ ਹਨ। ਇਸ ਦੇ ਨਾਲ ਹੀ ਅੱਜ ਸਵੇਰੇ 7 ਵਜੇ ਤੱਕ 141 ਕਰੋੜ 37 ਲੱਖ 72 ਹਜ਼ਾਰ 425 ਕੋਵਿਡ ਟੀਕੇ ਦਿੱਤੇ ਜਾ ਚੁੱਕੇ ਹਨ।

    ਮੰਤਰਾਲੇ ਨੇ ਕਿਹਾ ਕਿ ਦੇਸ਼ ਵਿੱਚ ਕੋਵਿਡ ਦੇ ਨਵੇਂ ਸੰਸਕਰਣ ਓਮੀਕ੍ਰੋਨ ਦੇ ਕੁੱਲ 422 ਮਾਮਲੇ 17 ਰਾਜਾਂ ਵਿੱਚ ਸਾਹਮਣੇ ਆਏ ਹਨ, ਜਿਨ੍ਹਾਂ ਵਿੱਚੋਂ 130 ਸੰਕਰਮਣ ਤੋਂ ਮੁਕਤ ਹੋ ਗਏ ਹਨ। ਮਹਾਰਾਸ਼ਟਰ ਵਿੱਚ ਓਮੀਕ੍ਰੋਨ ਦੇ ਸਭ ਤੋਂ ਵੱਧ 108 ਮਾਮਲੇ ਹਨ। ਪਿਛਲੇ 24 ਘੰਟਿਆਂ ਵਿੱਚ ਕੋਵਿਡ ਸੰਕਰਮਣ ਦੇ 6,987 ਨਵੇਂ ਮਾਮਲੇ ਸਾਹਮਣੇ ਆਏ ਹਨ। ਦੇਸ਼ ਵਿੱਚ ਹੁਣ 76 ਹਜ਼ਾਰ 766 ਕੋਵਿਡ ਦੇ ਮਰੀਜ਼ਾਂ ਦਾ ਇਲਾਜ਼ ਚੱਲ ਰਿਹਾ ਹੈ। ਇਹ ਸੰਕਰਮਿਤ ਮਾਮਲਿਆਂ ਦਾ 0.22 ਫ਼ੀਸਦੀ ਹੈ।

    ਇਸੇ ਮਿਆਦ ’ਚ 7,091 ਲੋਕ ਕੋਵਿਡ ਤੋਂ ਮੁਕਤ ਹੋ ਗਏ ਹਨ, ਜਿਸ ਨਾਲ ਹੁਣ ਤੱਕ ਕੁੱਲ 3 ਕਰੋੜ 42 ਲੱਖ 30 ਹਜ਼ਾਰ 354 ਲੋਕ ਕੋਵਿਡ ਤੋਂ ਠੀਕ ਹੋ ਚੁੱਕੇ ਹਨ। ਦੇਸ਼ ਵਿੱਚ ਰਿਕਵਰੀ ਦਰ 98.40 ਫ਼ੀਸਦੀ ਹੈ। ਭਾਰਤ ਵਿੱਚ ਪਿਛਲੇ 24 ਘੰਟਿਆਂ ਵਿੱਚ 9 ਲੱਖ 45 ਹਜ਼ਾਰ 455 ਕੋਵਿਡ ਟੈਸਟ ਕੀਤੇ ਗਏ ਹਨ, ਜਿਨ੍ਹਾਂ ਨੂੰ ਜੋਡ਼ ਕੇ ਦੇਸ਼ ਵਿੱਚ ਕੁੱਲ 67 ਕਰੋੜ 19 ਲੱਖ 97 ਹਜ਼ਾਰ 82 ਕੋਵਿਡ ਟੈਸਟ ਕੀਤੇ ਜਾ ਚੁੱਕੇ ਹਨ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ

     

    LEAVE A REPLY

    Please enter your comment!
    Please enter your name here