ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਦੀ 60ਵੀਂ ਬਰਸੀ ਮੌਕੇ ਕੀਤੇ ਸ਼ਰਧਾ ਦੇ ਫੁੱਲ ਭੇਂਟ

Batukeshwar Dutt
ਫਿਰੋਜ਼ਪੁਰ : ਕ੍ਰਾਂਤੀਕਾਰੀ ਬਟੁਕੇਸ਼ਵਰ ਦੱਤ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਦੇ ਹੋਏ ਪਰਿਵਾਰਕ ਮੈਂਬਰ।

ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜ਼ਿੰਮੇਵਾਰੀ: ਭਾਰਤੀ ਦੱਤ ਬਾਗਚੀ (Batukeshwar Dutt)

(ਸਤਪਾਲ ਥਿੰਦ) ਫਿਰੋਜ਼ਪੁਰ। ਦੇਸ਼ ਨੂੰ ਗੁਲਾਮੀ ਦੀਆਂ ਜੰਜ਼ੀਰਾਂ ਵਿੱਚੋਂ ਕੱਢਣ ਲਈ ਆਪਣੀ ਜਾਨ ਕੁਰਬਾਨ ਕਰਨ ਵਾਲੇ ਕ੍ਰਾਂਤੀਕਾਰੀ ਸ੍ਰੀ ਬੀ.ਕੇ. ਦੱਤ ਨੂੰ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਸ੍ਰੀ ਬੀ.ਕੇ.ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ, ਸ਼ਹੀਦ ਭਗਤ ਸਿੰਘ, ਰਾਜਗੁਰੂ ਤੇ ਸੁਖਦੇਵ ਦੇ ਪਰਿਵਾਰਕ ਮੈਂਬਰਾਂ ਅਤੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਹੁਸੈਨੀਵਾਲਾ ਵਿਖੇ ਸ਼ਹੀਦੀ ਸਮਾਰਕ ’ਤੇ ਪਹੁੰਚ ਕੇ ਸ਼ਰਧਾ ਦੇ ਫੁੱਲ ਭੇਂਟ ਕੀਤੇ। (Batukeshwar Dutt)

ਇਹ ਵੀ  ਪੜ੍ਹੋ: ਹਰਿਆਣਾ ’ਚ ਕੇਜਰੀਵਾਲ ਦੀਆਂ ਪੰਜ ਗਾਰੰਟੀਆਂ, ਸੁਨੀਤਾ ਕੇਜਰੀਵਾਲ ਤੇ ਮੁੱਖ ਮੰਤਰੀ ਮਾਨ ਨੇ ਕੀਤਾ ਐਲਾਨ

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਸ੍ਰੀ ਬੀ.ਕੇ. ਦੱਤ ਦੀ ਬੇਟੀ ਡਾ. ਭਾਰਤੀ ਦੱਤ ਬਾਗਚੀ ਨੇ ਕਿਹਾ ਕਿ ਉਨ੍ਹਾਂ ਦੇ ਪਿਤਾ ਦੀ ਦੇਸ਼ ਲਈ ਦਿੱਤੀ ਗਈ ਕੁਰਬਾਨੀ ਆਜ਼ਾਈ ਨਹੀਂ ਗਈ, ਦੇਸ਼ ਵਾਸੀਆਂ ਵੱਲੋਂ ਉਨ੍ਹਾਂ ਨੂੰ ਅੱਜ ਵੀ ਯਾਦ ਕੀਤਾ ਜਾਂਦਾ ਹੈ ਅਤੇ ਅੱਜ ਉਨ੍ਹਾਂ ਦੀ 60ਵੀਂ ਬਰਸੀ ਮੌਕੇ ਉਨ੍ਹਾਂ ਨਾਲ ਹੋਰਨਾਂ ਸ਼ਹੀਦਾਂ ਦੇ ਪਰਿਵਾਰ ਵੀ ਸ਼ਰਧਾ ਦੇ ਫੁੱਲ ਭੇਂਟ ਕਰਨ ਲਈ ਹੁਸੈਨੀਵਾਲਾ ਵਿਖੇ ਆਏ ਹਨ।

ਸ਼ਹੀਦ ਹੋਏ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ

ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਪਿਤਾ ਸ੍ਰੀ ਬੀ.ਕੇ.ਦੱਤ ਦੀ ਇੱਛਾ ਸੀ ਕਿ ਉਨ੍ਹਾਂ ਦਾ ਅੰਤਿਮ ਸਸਕਾਰ ਹੁਸੈਨੀਵਾਲਾ ਵਿਖੇ ਕੀਤਾ ਜਾਵੇ ਅਤੇ ਸਮਾਧੀ ਬਣਾਈ ਜਾਵੇ, ਜੋ ਕਿ ਸਰਕਾਰ ਨੇ ਉਨ੍ਹਾਂ ਦੀ ਇੱਛਾ ਪੂਰੀ ਕੀਤੀ ਹੈ ਅਤੇ ਉਨ੍ਹਾਂ ਦੀ ਸਮਾਧੀ ਵੀ ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਬਣਾਈ ਗਈ ਹੈ। ਉਨ੍ਹਾਂ ਕਿਹਾ ਕਿ ਆਜ਼ਾਦੀ ਦੀ ਲੜਾਈ ਵਿੱਚ ਸ਼ਹੀਦ ਹੋਏ ਸ਼ਹੀਦਾਂ ਦੇ ਸੁਪਨਿਆਂ ਨੂੰ ਸਾਕਾਰ ਕਰਨਾ ਸਾਡੇ ਸਾਰਿਆਂ ਦੀ ਜਿੰਮੇਵਾਰੀ। (Batukeshwar Dutt)

ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ ਮੌਕੇ ਵਿਧਾਇਕ ਫਿਰੋਜ਼ਪੁਰ ਸ਼ਹਿਰੀ ਰਣਬੀਰ ਸਿੰਘ ਭੁੱਲਰ ਨੇ ਕਿਹਾ ਕਿ ਬੀ.ਕੇ. ਦੱਤ ਵੱਲੋਂ ਆਜ਼ਾਦੀ ਸੰਗਰਾਮ ਵਿੱਚ ਪਾਏ ਗਏ ਯੋਗਦਾਨ ਨੂੰ ਕਦੇ ਭੁਲਾਇਆ ਨਹੀਂ ਜਾ ਸਕਦਾ। ਉਨ੍ਹਾਂ ਸ਼ਹੀਦਾਂ ਦੇ ਪਰਿਵਾਰਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਅੱਗੇ ਤੋਂ ਵੀ ਹਰ ਸਾਲ ਇੱਥੇ ਆਉਣ ਅਤੇ ਸ਼ਹੀਦਾਂ ਨੂੰ ਸ਼ਰਧਾ ਦੇ ਫੁੱਲ ਭੇਂਟ ਕਰਨ। ਉਪਰੰਤ ਸ਼ਹੀਦਾਂ ਦੇ ਪਰਿਵਾਰਾਂ ਨੇ ਤੂੜੀ ਬਜ਼ਾਰ ਫਿਰੋਜ਼ਪੁਰ ਸ਼ਹਿਰ ਵਿਖੇ ਸ਼ਹੀਦਾਂ ਨਾਲ ਜੁੜੀ ਯਾਦਗਾਰ ਇਮਾਰਤ ਨੂੰ ਵੀ ਦੇਖਿਆ ਜਿੱਥੇ ਕੌਮ ਦੇ ਸ਼ਹੀਦ ਉਸ ਸਮੇਂ ਰਿਹਾ ਕਰਦੇ ਸਨ ਅਤੇ ਆਪਣੇ ਸਾਥੀਆਂ ਨਾਲ ਮੀਟਿੰਗਾਂ ਕਰਦੇ ਸਨ। ਸ਼ਹੀਦੀ ਸਮਾਰਕ ਹੁਸੈਨੀਵਾਲਾ ਵਿਖੇ ਸ੍ਰੀ ਬੀ.ਕੇ. ਦੱਤ ਦੀ ਬਰਸੀ ਮੌਕੇ 125 ਪੌਦੇ ਸ੍ਰੀ ਇੰਦਰ ਚਾਵਲਾ ਵੱਲੋਂ ਵੰਡੇ ਗਏ ਜੋ ਕੇ ਹੁਸੈਨੀਵਾਲਾ ਵਿਖੇ ਲਗਾਏ ਜਾਣਗੇ।

ਇਸ ਮੌਕੇ ਚਰਨਜੀਤ ਸਿੰਘ ਭਤੀਜਾ ਸ਼ਹੀਦ ਭਗਤ ਸਿੰਘ, ਭਾਸਕਰ ਦੱਤ ਬਾਗਚੀ ਬੇਟਾ ਭਾਰਤੀ ਦੱਤ, ਨਿਲਾਂਜਨ ਦੱਤ ਬਾਗਚੀ ਬੇਟਾ ਭਾਰਤੀ ਦੱਤ, ਦੇਵੋਲੀਨਾ ਪੁੱਤਰ ਨੂੰਹ ਭਾਰਤੀ ਦੱਤ, ਰਾਜਗੁਰੂ ਦੇ ਪੋਤੇ ਸਤਿਆਸ਼ੀਲ, ਅਨੂਜ ਥਾਪਰ ਸੁਖਦੇਵ ਜੀ ਦੇ ਪੋਤੇ, ਡਾਕਟਰ ਗਇਆ ਪ੍ਰਸ਼ਾਦ ਦਾ ਬੇਟਾ ਕ੍ਰਾਂਤੀ ਕੁਮਾਰ ਅਤੇ ਪੋਤਾ ਕੁਮਾਰ ਆਜ਼ਾਦ, ਨੈਸ਼ਨਲ ਐਵਾਰਡੀ ਪ੍ਰਿੰਸੀਪਲ ਡਾ. ਸਤਿੰਦਰ ਸਿੰਘ ਆਦਿ ਹਾਜ਼ਰ ਸਨ।

LEAVE A REPLY

Please enter your comment!
Please enter your name here