ਵਿਦਿਆਰਥੀਆਂ ਦੀ ਸਫ਼ਲਤਾ ਲਈ ਪੰਜਾਬ ਸਰਕਾਰ ਦੀ ਅਨੋਖੀ ਪਹਿਲ, ਦੇਖੋ ਵੀਡੀਓ

Punjab Government
ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ।

ਸਿੱਖੋ ਅਤੇ ਵਧੋ : ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਹੈ ਅਸਲੀ ਮੰਤਰ : ਡਾ. ਮਨਦੀਪ ਕੌਰ | Punjab government

ਫਾਜਿ਼ਲਕਾ (ਰਜਨੀਸ਼ ਰਵੀ)। ਪੰਜਾਬ ਸਰਕਾਰ (Punjab government) ਵੱਲੋਂ ਸਿੱਖਿਆ ਦੇ ਪਸਾਰ ਦੇ ਉਪਰਾਲਿਆਂ ਤੋਂ ਪ੍ਰੇਰਿਤ ਹੋ ਕੇ ਜਿ਼ਲ੍ਹਾ ਪ੍ਰਸ਼ਾਸਨ ਫਾਜਿ਼ਲਕਾ ਵੱਲੋਂ ਡਿਪਟੀ ਕਮਿਸ਼ਨਰ ਡਾ. ਸੇਨੂ ਦੁੱਗਲ ਦੀ ਅਗਵਾਈ ਵਿੱਚ ਸ਼ੁਰੂ ਕੀਤੇ “ਸਿੱਖੋ ਅਤੇ ਵਧੋ” ਪ੍ਰੋਗਰਾਮ ਤਹਿਤ ਜਿ਼ਲ੍ਹੇ ਦੇ ਵਧੀਕ ਡਿਪਟੀ ਕਮਿਸ਼ਨਰ ਜਨਰਲ ਡਾ. ਮਨਦੀਪ ਕੌਰ ਨੇ ਸਰਕਾਰੀ ਸੀਨਿਅਰ ਸੈਕੰਡਰੀ ਸਕੂਲ ਹਸਤਾਂ ਕਲਾਂ ਦੇ ਵਿਦਿਆਰਥੀਆਂ ਨੂੰ ਪ੍ਰੇਰਕ ਲੈਕਚਰ ਦਿੱਤਾ।

ਇਸ ਮੌਕੇ ਵਧੀਕ ਡਿਪਟੀ ਕਮਿਸ਼ਨਰ ਡਾ: ਮਨਦੀਪ ਕੌਰ ਨੇ ਕਿਹਾ ਕਿ ਜਿੰਦਗੀ ਵਿਚ ਉੱਚ ਮੁਕਾਮ ਹਾਸਲ ਕਰਨ ਲਈ ਮਿਹਨਤ ਹੀ ਅਸਲੀ ਮੰਤਰ ਹੈ। ਉਨ੍ਹਾਂ ਨੇ ਵਿਦਿਆਰਥੀਆਂ ਨੂੰ ਜਿੰਦਗੀ ਵਿਚ ਆਪਣਾ ਟੀਚਾ ਨਿਰਧਾਰਤ ਕਰਕੇ ਉਸਤੀ ਪ੍ਰਾਪਤੀ ਲਈ ਪੂਰੀ ਸਿੱਦਤ ਨਾਲ ਸੁਹਿਰਦ ਯਤਨ ਆਰੰਭ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਜ਼ੇਕਰ ਦਿਲ ਲਗਾ ਕੇ ਮਿਹਨਤ ਕੀਤੀ ਜਾਵੇ ਤਾਂ ਜਾਗਦੀਆਂ ਅੱਖਾਂ ਨਾਲ ਵੇਖੇ ਗਏ ਸੁਪਨੇ ਜਰੂਰ ਪੂਰੇ ਹੁੰਦੇ ਹਨ। ਉਨ੍ਹਾਂ ਨੇ ਕਿਹਾ ਕਿ ਸਫਲਤਾ ਦੀ ਪੌੜੀ ਦੇ ਹੇਠਲੇ ਹਿੱਸੇ ਵਿਚ ਭੀੜ ਹੁੰਦੀ ਹੈ ਪਰ ਇਸਦੇ ਸਿਖ਼ਰ ਤੇ ਉੱਚ ਸਥਾਨ ਤੁਹਾਡੇ ਲਈ ਖਾਲੀ ਹੁੰਦੇ ਹਨ।

ਵਧੀਕ ਡਿਪਟੀ ਕਮਿਸ਼ਨਰ ਨੇ ਲਰਨ ਐਂਡ ਗਰੋਅ ਪ੍ਰੋਗਰਾਮ ਤਹਿਤ ਹਸਤਾਂਕਲਾਂ ਦੇ ਵਿਦਿਆਰਥੀਆਂ ਦਾ ਕੀਤਾ ਮਾਰਗਦਰਸ਼ਨ

ਵਧੀਕ ਡਿਪਟੀ ਕਮਿਸ਼ਨਰ ਨੇ ਇਸ ਮੌਕੇ ਬੱਚਿਆਂ ਦੀ ਕਿੱਤਾ ਅਗਵਾਈ ਕਰਦਿਆਂ ਉਨ੍ਹਾਂ ਲਈ 10ਵੀਂ ਅਤੇ 12ਵੀਂ ਤੋਂ ਬਾਅਦ ਵੱਖ ਵੱਖ ਵਿਸਿ਼ਆਂ ਦੀ ਚੋਣ ਕਰਨ ਅਤੇ ਵੱਖ ਵੱਖ ਖੇਤਰਾਂ ਵਿਚ ਸੰਭਾਵਨਾਵਾਂ ਬਾਰੇ ਵਿਸਥਾਰ ਨਾਲ ਬੱਚਿਆਂ ਨੂੰ ਜਾਣਕਾਰੀ ਦਿੱਤੀ। ਉਨ੍ਹਾਂ ਨੇ ਬੱਚਿਆਂ ਨਾਲ ਆਪਣੀ ਪੜਾਈ ਸਮੇਂ ਕੀਤੀ ਮਿਹਨਤ ਦਾ ਜਿਕਰ ਕਰਦਿਆਂ ਦੱਸਿਆ ਕਿ ਉਨ੍ਹਾਂ ਨੂੰ ਕਿਸ ਤਰਾਂ ਮਿਹਨਤ ਕਰਕੇ ਗੋਲਡ ਮੈਡਲ ਮਿਲਿਆ ਸੀ।

ਇਹ ਵੀ ਪੜ੍ਹੋ : ਗੈਸ ਲੀਕ ਹੋਣ ਕਾਰਨ ਸਕੂਲੀ ਬੱਚੇ ਤੇ ਅਧਿਆਪਕ ਹੋਏ ਬੇਹੋਸ਼

ਉਨ੍ਹਾਂ ਨੇ ਵਿਦਿਆਰਥੀਆਂ ਨੂੰ ਆਪਣੇ ਅੰਦਰ ਦ੍ਰਿੜ ਇੱਛਾ ਸ਼ਕਤੀ ਪੈਦਾ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਕਿਹਾ ਕਿ ਕਿਸਮਤ ਮਨੁੱਖ ਆਪਣੇ ਹੱਥੀ ਲਿਖਦਾ ਹੈ। ਉਨ੍ਹਾਂ ਨੂੰ ਵਿਦਿਆਰਥੀਆਂ ਨੂੰ ਸਮਾਜਿਕ ਕਦਰਾਂ ਕੀਮਤਾਂ ਬਾਰੇ ਵੀ ਜਾਗਰੂਕ ਕਰਦਿਆਂ ਉਨ੍ਹਾਂ ਨੂੰ ਆਪਣੇ ਮਾਪਿਆਂ ਅਤੇ ਅਧਿਆਪਕਾਂ ਦਾ ਸਤਿਕਾਰ ਕਰਨ ਲਈ ਪ੍ਰੇਰਿਤ ਕੀਤਾ। ਉਨ੍ਹਾਂ ਨੇ ਬੱਚਿਆਂ ਨੂੰ ਸਮਾਜਿਕ ਬੁਰਾਈਆਂ ਖਾਸ ਕਰਕੇ ਨਸਿ਼ਆਂ ਤੋਂ ਦੂਰ ਰਹਿਣ ਲਈ ਵੀ ਉਨ੍ਹਾਂ ਦਾ ਮਾਗਰਦਰਸ਼ਨ ਕੀਤਾ।

Punjab Government
ਸਕੂਲ ਵਿੱਚ ਪਹੁੰਚਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।

ਇਸ ਮੌਕੇ ਵਿਦਿਆਰਥੀ ਉਤਾਰ ਸਿੰਘ ਨੇ ਅਧਿਆਪਕ ਬਣਨ ਲਈ, ਜ਼ਸਕਰਨ ਸਿੰਘ ਨੇ ਆਈਏਐਸ ਅਫ਼ਸਰ ਬਣਨ ਲਈ, ਲਖਵਿੰਦਰ ਕੌਰ ਨੇ ਵਕੀਲ ਬਣਨ ਲਈ ਅਤੇ ਪਾਇਲ ਨੇ ਬੈਂਕ ਅਫ਼ਸਰ ਬਣਨ ਸਬੰਧੀ ਆਪਣੀ ਸਵਾਲ ਵਧੀਕ ਡਿਪਟੀ ਕਮਿਸ਼ਨਰ ਨੂੰ ਪੁੱਛੇ। ਇਸ ਤੋਂ ਪਹਿਲਾਂ ਸਕੂਲ ਦੇ ਪ੍ਰਿੰਸੀਪਲ ਸ੍ਰੀ ਪਰਵਿੰਦਰ ਸਿੰਘ ਨੇ ਉਨ੍ਹਾਂ ਨੂੰ ਜੀ ਆਇਆਂ ਨੂੰ ਕਿਹਾ। ਇਸ ਮੌਕੇ ਡੀਟੀਸੀ ਸ੍ਰੀ ਮਨੀਸ਼ ਠੁਕਰਾਲ ਵੀ ਹਾਜਰ ਸਨ।

Punjab Government
ਸਕੂਲ ਵਿੱਚ ਪਹੁੰਚਦੇ ਹੋਏ ਪ੍ਰਸ਼ਾਸਨਿਕ ਅਧਿਕਾਰੀ।
Punjab Government
ਸੰਬੋਧਨ ਕਰਦੇ ਹੋਏ ਵਧੀਕ ਡਿਪਟੀ ਕਮਿਸ਼ਨਰ।

ਇਹ ਵੀ ਪੜ੍ਹੋ : ਸ੍ਰੀ ਹਰਿਮੰਦਰ ਸਾਹਿਬ ਨੇੜੇ ਫਿਰ ਧਮਾਕਾ, ਪੰਜ ਗ੍ਰਿਫ਼ਤਾਰ