Civil Hospital ਦੇ ਡਾਕਟਰ ਵੱਲੋਂ ਮਹਿਲਾ ਮਰੀਜ਼ ਨਾਲ ਕੁੱਟਮਾਰ ਦਾ ਵੀਡੀਓ ਵਾਇਰਲ

ਡਾਕਟਰ ਖਿਲਾਫ਼ ਮਾਮਲਾ ਦਰਜ | Civil Hospital

  • ਡਾਕਟਰ ਨੇ ਮਹਿਲਾ ਵੱਲੋਂ ਤੰਗ ਪ੍ਰੇਸ਼ਾਨ ਕਰਨ ਦੇ ਲਾਏ ਦੋਸ਼ | Civil Hospital

ਫਿਰੋਜ਼ਪੁਰ (ਸਤਪਾਲ ਥਿੰਦ)। ਸਿਵਲ (Civil Hospital) ਹਸਪਤਾਲ ਫਿਰੋਜ਼ਪੁਰ ਦੇ ਇੱਕ ਡਾਕਟਰ ਵੱਲੋਂ ਇੱਕ ਮਹਿਲਾ ਮਰੀਜ਼ ਦੀ ਕੁੱਟਮਾਰ ਕਰਨ ਤੋਂ ਬਾਅਦ ਵਾਇਰਲ ਹੋਈ ਵੀਡਿਓ ਨੇ ਡਾਕਟਰ ਦੀਆਂ ਮੁਸੀਬਤਾਂ ਨੂੰ ਵਧਾ ਦਿੱਤਾ ਹੈ। ਵੀਡਿਓ ਵਾਇਰਲ ਹੋਣ ਤੋਂ ਬਾਅਦ ਫਿਰੋਜ਼ਪੁਰ ਪੁਲਿਸ ਵੱਲੋਂ ਉਕਤ ਡਾਕਟਰ ਖਿਲਾਫ਼ ਮਾਮਲਾ ਦਰਜ ਕਰ ਲਿਆ ਹੈ ਪਰ ਜਦੋਂ ਡਾਕਟਰ ਵੱਲੋਂ ਮਹਿਲਾ ਦੀ ਕੁੱਟਮਾਰ ਕੀਤੀ ਜਾ ਰਹੀ ਸੀ। (Civil Hospital)

ਉਸ ਵਕਤ ਪੁਲਿਸ ਕੋਲ ਖੜ੍ਹ ਕੇ ਤਮਾਸ਼ਾ ਦੇਖ ਰਹੀ ਸੀ। ਵੀਡੀਓ ਵਿੱਚ ਫਿਰੋਜ਼ਪੁਰ ਦਾ ਡਾ. ਕੁਸ਼ਲਦੀਪ ਸਿੰਘ ਸ਼ਰੇਆਮ ਇੱਕ ਮਹਿਲਾ ਮਰੀਜ਼ ਦੀ ਕੁੱਟਮਾਰ ਕਰਦਾ ਵਿਖਾਈ ਦੇ ਰਿਹਾ ਤੇ ਡਾਕਟਰ ਵੱਲੋਂ ਵਾਲਾਂ ਤੋਂ ਫੜ ਕੇ ਔਰਤ ਨੂੰ ਘਸੀਟਿਆ ਅਤੇ ਉਸਦੇ ਲੱਤਾਂ ਵੀ ਮਾਰੀਆਂ ਜਾ ਰਹੀਆਂ ਹਨ ਪਰ ਪੁਲਿਸ ਕੋਲ ਖੜ੍ਹ ਕੇ ਸਭ ਦੇਖ ਰਹੀ ਸੀ। (Civil Hospital)

(Civil Hospital) ਇਸ ਸਬੰਧੀ ਐਸਐਸਪੀ ਪ੍ਰੀਤਮ ਸਿੰਘ ਨੇ ਦੱਸਿਆ ਕਿ ਜਿਵੇਂ ਹੀ ਉਨ੍ਹਾਂ ਕੋਲ ਵਾਇਰਲ ਹੋਈ ਵੀਡੀਓ ਦੀ ਜਾਣਕਾਰੀ ਮਿਲੀ ਹੈ ਇਸ ਸਬੰਧੀ ਥਾਣਾ ਫਿਰੋਜ਼ਪੁਰ ਸਿਟੀ ਪੁਲਿਸ ਵੱਲੋਂ ਉਕਤ ਡਾਕਟਰ ਖਿਲਾਫ਼ ਆਈ.ਪੀ.ਸੀ ਦੀਆਂ ਵੱਖ-ਵੱਖ ਧਾਰਾਵਾਂ ਤਹਿਤ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਜਲਦ ਡਾਕਟਰ ਨੂੰ ਗ੍ਰਿਫਤਾਰ ਵੀ ਕਰ ਲਿਆ ਜਾਵੇਗਾ। ਦੂਜੇ ਪਾਸੇ ਆਪਣਾ ਪੱਖ ਰੱਖਦੇ ਹੋਏ ਡਾ. ਕੁਸ਼ਲਦੀਪ ਸਿੰਘ ਨੇ ਦੱਸਿਆ ਕਿ ਇਹ ਔਰਤ ਕਥਿਤ ਤੌਰ ‘ਤੇ ਮਾਨਸਿਕ ਤੌਰ ‘ਤੇ ਪ੍ਰੇਸ਼ਾਨ ਸੀ ਜੋ ਪਿਛਲੇ ਦਿਨਾਂ ਤੋਂ ਉਸ ਨੂੰ ਤੰਗ ਪ੍ਰੇਸ਼ਾਨ ਕਰਦੀ ਸੀ। (Civil Hospital)

ਵਾਰਦਾਤ ਵਾਲੇ ਦਿਨ ਵੀ ਉਸ ਦੇ ਦਫਤਰ ਆ ਕੇ ਤੰਗ ਪ੍ਰੇਸ਼ਾਨ ਕਰਨ ਲੱਗੀ ਅਤੇ ਗਲਤ ਸ਼ਬਦਾਵਲੀ ਵਰਤਦੇ ਹੋਏ ਉਸ ਨਾਲ ਹੱਥੋ-ਪਾਈ ਕੀਤੀ, ਜਿਸ ਤੋਂ ਮਗਰੋਂ ਉਸਨੇ 100 ਨੰਬਰ ‘ਤੇ ਕਾਲ ਕਰਕੇ ਪੁਲਿਸ ਬੁਲਾਈ ਤਾਂ ਜਦੋ ਉਕਤ ਔਰਤ ਪੁਲਿਸ ਨੂੰ ਦੇਖ ਕੇ ਭੱਜਣ ਲੱਗੀ ਤਾਂ ਉਸ ਵੱਲੋਂ ਔਰਤ ਨੂੰ ਫੜਿਆ ਗਿਆ ਤਾਂ ਔਰਤ ਪੁਲਿਸ ਸਾਹਮਣੇ ਵੀ ਭੱਦੀ ਸ਼ਬਦਾਵਲੀ ਦੀ ਵਰਤੋਂ ਕਰਨ ਲੱਗੀ, ਜਿਸਤੋਂ ਖਫਾ ਹੋਕੇ ਉਸਨੂੰ ਮਜ਼ਬੂਰਨ ਅਜਿਹਾ ਕਰਨਾ ਪਿਆ। (Civil Hospital)