ਸਿੱਧੂ ਅਤੇ ਪ੍ਰਤਾਪ ਬਾਜਵਾ ‘ਚ ਸ਼ਬਦੀ ਜੰਗ ਭਖੀ, ਮਾਮਲਾ ਪੁੱਜਾ ਹਾਈ ਕਮਾਨ ਦੇ ਦਰਬਾਰ

Navjot Singh Sidhu

ਆਲ ਇੰਡੀਆ ਕਾਂਗਰਸ ਪ੍ਰਧਾਨ ਖੜਗੇ ਨੇ ਮੰਗੇ ਦੋਵਾਂ ਆਗੂਆਂ ਦੇ ਬਿਆਨਾਂ ਦੀ ਕਾਪੀ | Navjot Sidhu

  • ਨਵਜੋਤ ਸਿੱਧੂ ਖ਼ਿਲਾਫ਼ ਕਾਂਗਰਸ ਵੱਲੋਂ ਵੱਡੇ ਪੱਧਰ ’ਤੇ ਕਾਰਵਾਈ ਕਰਨ ਦੀ ਮੰਗ | Navjot Sidhu

ਚੰਡੀਗੜ੍ਹ (ਅਸ਼ਵਨੀ ਚਾਵਲਾ)। ਨਵਜੋਤ ਸਿੰਘ ਸਿੱਧੂ ਅਤੇ ਪ੍ਰਤਾਪ ਸਿੰਘ ਬਾਜਵਾ ਦੀ ਲੜਾਈ ਕਾਂਗਰਸ ਹਾਈ ਕਮਾਨ ਦੇ ਦਰਬਾਰ ਵਿੱਚ ਪੁੱਜ ਗਈ ਹੈ, ਜਿੱਥੇ ਕਿ ਜਲਦ ਹੀ ਦੋਵਾਂ ਵਿੱਚੋਂ ਇੱਕ ਦੇ ਖ਼ਿਲਾਫ਼ ਸਖਤ ਕਾਰਵਾਈ ਹੋਣ ਦੀ ਉਮੀਦ ਕੀਤੀ ਜਾ ਰਹੀ ਹੈ। ਆਲ ਇੰਡੀਆ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਵੱਲੋਂ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਕੀਤੀ ਗਈ ਬਿਆਨਬਾਜ਼ੀ ਨੂੰ ਦਿੱਲੀ ਮੰਗਵਾ ਲਿਆ ਗਿਆ ਹੈ ਤਾਂ ਕਿ ਦੋਵਾਂ ਵਿੱਚੋਂ ਦੇਖਿਆ ਜਾ ਸਕੇ ਕਿ ਕਿਹੜੇ ਆਗੂ ਦਾ ਜ਼ਿਆਦਾ ਦੋਸ਼ ਹੈ ਹਾਲਾਂਕਿ ਨਵਜੋਤ ਸਿੰਘ ਸਿੱਧੂ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਕਾਂਗਰਸੀ ਆਗੂਆਂ ਵੱਲੋਂ ਕਾਰਵਾਈ ਕਰਨ ਦੀ ਮੰਗ ਕੀਤੇ ਜਾਣ ਕਰਕੇ ਪ੍ਰਤਾਪ ਸਿੰਘ ਬਾਜਵਾ ਦਾ ਪੱਲੜਾ ਭਾਰੀ ਹੈ, ਜਿਸ ਕਾਰਨ ਨਵਜੋਤ ਸਿੱਧੂ ਖ਼ਿਲਾਫ਼ ਹੀ ਕਾਰਵਾਈ ਹੋਣ ਦੀ ਉਮੀਦ ਲਾਈ ਜਾ ਰਹੀ ਹੈ। (Navjot Sidhu)

ਇਹ ਵੀ ਪੜ੍ਹੋ : Breaking : ਰਾਜੌਰੀ ’ਚ ਫੌਜ ’ਤੇ ਅੱਤਵਾਦੀ ਹਮਲਾ, 4 ਜਵਾਨ ਸ਼ਹੀਦ, ਕਾਰਵਾਈ ਜਾਰੀ

ਜਾਣਕਾਰੀ ਅਨੁਸਾਰ ਪ੍ਰਤਾਪ ਸਿੰਘ ਬਾਜਵਾ ਅਤੇ ਨਵਜੋਤ ਸਿੰਘ ਸਿੱਧੂ ਵੱਲੋਂ ਬੀਤੇ ਦੋ ਦਿਨਾਂ ਤੋਂ ਇੱਕ-ਦੂਜੇ ਦੇ ਖ਼ਿਲਾਫ਼ ਵੱਡੇ ਪੱਧਰ ’ਤੇ ਬਿਆਨਬਾਜ਼ੀ ਕੀਤੀ ਜਾ ਰਹੀ ਹੈ। ਪ੍ਰਤਾਪ ਸਿੰਘ ਬਾਜਵਾ ਵੱਲੋਂ ਸਿੱਧੂ ਨੂੰ ਸਲਾਹ ਦਿੱਤੀ ਗਈ ਸੀ ਕਿ ਉਹ ਆਪਣਾ ਵੱਖਰਾ ਅਖਾੜਾ ਲਾਉਣ ਦੀ ਥਾਂ ’ਤੇ ਕਾਂਗਰਸ ਪਾਰਟੀ ਦੇ ਨਾਲ ਰਲ ਕੇ ਹੀ ਕੰਮ ਕਰਨ ਅਤੇ ਜੇਕਰ ਉਨ੍ਹਾਂ ਨੂੰ ਇਸ ਗੱਲ ਦਾ ਸ਼ਿਕਵਾ ਹੈ ਕਿ ਉਨ੍ਹਾਂ ਨੂੰ ਸੁਨੇਹਾ ਨਹੀਂ ਮਿਲਦਾ ਹੈ ਤਾਂ ਉਹ ਖ਼ੁਦ ਮੀਡੀਆ ਅੱਗੇ ਸੁਨੇਹਾ ਦੇ ਰਹੇ ਹਨ ਕਿ ਅਗਲੇ ਦੋ ਦਿਨ ਆਮ ਆਦਮੀ ਪਾਰਟੀ ਦੀ ਸਰਕਾਰ ਦੇ ਖ਼ਿਲਾਫ਼ ਦਿੱਤੇ ਜਾਣ ਵਾਲੇ ਧਰਨੇ ਪ੍ਰਦਰਸ਼ਨ ਵਿੱਚ ਨਵਜੋਤ ਸਿੱਧੂ ਆਪਣੇ ਸਾਥੀਆਂ ਨਾਲ ਸ਼ਾਮਲ ਹੋਣ। (Navjot Sidhu)

ਇਥੇ ਹੀ ਬਾਜਵਾ ਵੱਲੋਂ ਇਹ ਵੀ ਕਿਹਾ ਗਿਆ ਸੀ ਕਿ ਨਵਜੋਤ ਸਿੱਧੂ ਦੀ ਅਗਵਾਈ ਹੇਠ 78 ਵਿਧਾਇਕਾਂ ਵਾਲੀ ਕਾਂਗਰਸ ਚੋਣਾਂ ਦੌਰਾਨ ਪੰਜਾਬ ਵਿੱਚ 18 ਤੱਕ ਸੀਮਟ ਕੇ ਰਹਿ ਗਈ ਹੈ। ਇਸ ਮਗਰੋਂ ਨਵਜੋਤ ਸਿੱਧੂ ਨੇ ਆਪਣੇ ਸੋਸ਼ਲ ਮੀਡੀਆ ਅਕਾਊਂਟ ’ਤੇ ਪ੍ਰਤਾਪ ਸਿੰਘ ਬਾਜਵਾ ਖ਼ਿਲਾਫ਼ ਬਿਆਨਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ ਹਾਲਾਂਕਿ ਬਿਆਨਬਾਜ਼ੀ ਦੇ ਹੇਠਾਂ ਉਸ ਬਿਆਨ ਨੂੰ ਜਾਰੀ ਕਰਨ ਵਾਲੇ ਹੋਰ ਵਿਅਕਤੀਆਂ ਅਤੇ ਆਗੂਆਂ ਦੇ ਨਾਂਅ ਪਾਏ ਗਏ ਸਨ ਹੁਣ ਇਸ ਮਾਮਲੇ ਵਿੱਚ ਕਾਂਗਰਸ ਪ੍ਰਧਾਨ ਮੱਲਿਕਾਰਜੁਨ ਖੜਗੇ ਨੇ ਪੰਜਾਬ ਤੋਂ ਰਿਪੋਰਟ ਅਤੇ ਬਿਆਨਬਾਜ਼ੀ ਦੀ ਕਾਰਵਾਈ ਮੰਗ ਲਈ ਹੈ, ਜਿਸ ਤੋਂ ਬਾਅਦ ਹੁਣ ਕਾਰਵਾਈ ਕੀਤੀ ਜਾਵੇਗੀ। (Navjot Sidhu)