(ਖੁਸ਼ਵੀਰ ਸਿੰਘ ਤੂਰ) ਪਟਿਆਲਾ। ਵਿਸ਼ਵ ਚੈਂਪੀਅਨ ਬਣੀ ਉੱਘੀ ਤੀਰਅੰਦਾਜ਼ ਪਰਨੀਤ ਕੌਰ ਅਤੇ ਉਸ ਦੇ ਕੋਚ ਸੁਰਿੰਦਰ ਸਿੰਘ ਰੰਧਾਵਾ ਦਾ ਪੰਜਾਬੀ ਯੂਨੀਵਰਸਿਟੀ (Punjabi University) ਵਿਖੇ ਪੁੱਜਣ ਉੱਤੇ ਉਪ ਕੁਲਪਤੀ ਪ੍ਰੋ. ਅਰਵਿੰਦ, ਖੇਡ ਨਿਰਦੇਸ਼ਕ ਡਾ. ਅਜੀਤਾ ਅਤੇ ਸਮੂਹ ਖੇਡ ਵਿਭਾਗ ਵੱਲੋਂ ਨਿੱਘਾ ਸਵਾਗਤ ਕੀਤਾ ਗਿਆ ਜ਼ਿਕਰਯੋਗ ਹੈ ਕਿ ਹਾਲ ਹੀ ’ਚ ਫ਼ਰਾਂਸ ਦੇ ਪੈਰਿਸ ਵਿਖੇ ਹੋਏ ‘ਪੈਰਿਸ ਵਿਸ਼ਵ ਕੱਪ ਸਟੇਜ-4’ ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਸੀ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਖਿਡਾਰੀ ਪਰਨੀਤ ਕੌਰ ਨੇ ਸਭ ਤੋਂ ਵਧੇਰੇ 80/79 ਦਾ ਸਕੋਰ ਕੀਤਾ ਸੀ।
ਇਹ ਵੀ ਪੜ੍ਹੋ : ਲੋਕਾਂ ਨੂੰ ਡੇਂਗੂ ਤੋਂ ਬਚਾਉਣ ਲਈ ਡਿਪਟੀ ਕਮਿਸ਼ਨਰ ਖੁਦ ਮੈਦਾਨ ’ਚ

ਇਸ ਤੋਂ ਕੁਝ ਦਿਨ ਪਹਿਲਾਂ ਜਰਮਨ ਦੇ ਬਰਲਿਨ ਵਿਖੇ ਹੋਈ ‘ਵਿਸ਼ਵ ਤੀਰਅੰਦਾਜ਼ੀ ਚੈਂਪੀਅਨਸ਼ਿਪ’ ’ਚ ਵੀ ਪਰਨੀਤ ਕੌਰ ਦੀ ਸ਼ਮੂਲੀਅਤ ਵਾਲੀ ਭਾਰਤ ਦੀਆਂ ਲੜਕੀਆਂ ਦੀ ਮੁਕਾਬਲਿਆਂ ਵਿਚ ਕ੍ਰਮਵਾਰ ਕਾਂਸੀ ਅਤੇ ਸੋਨ ਤਗ਼ਮਾ ਜਿੱਤ ਕੇ ਆਪਣੇ ਦੇਸ ਅਤੇ ਰਾਜ ਦਾ ਨਾਮ ਪੂਰੀ ਦੁਨੀਆਂ ਵਿਚ ਚਮਕਾਇਆ ਹੈ। Punjabi University