ਕਾਂਸੀ ਤਮਗਾ ਜਿੱਤ ਕੇ ਪਰਤੀ ਭਾਰਤੀ ਟੀਮ ਦਾ ਪਹਿਲਾਂ ਹਵਾਈ ਅੱਡੇ ’ਤੇ ਸਵਾਗਤ
(ਰਾਜਨ ਮਾਨ) ਅੰਮ੍ਰਿਤਸਰ। ਭਾਰਤੀ ਹਾਕੀ ਟੀਮ ਦਾ ਅੱਜ ਅੰਮ੍ਰਿਤਸਰ ਪੁੱਜਣ ’ਤੇ ਨਿੱਘਾ ਸਵਾਗਤ ਕੀਤਾ ਗਿਆ ਅਤੇ ਸ਼੍ਰੋਮਣੀ ਕਮੇਟੀ ਵੱਲੋਂ ਹਾਕੀ ਟੀਮ ਨੂੰ ਇਕ ਕਰੋੜ ਰੁਪਏ ਦੀ ਇਨਾਮੀ ਰਕਮ ਦਿੱਤੀ ਗਈ ਹੈ। ਕਾਂਸੀ ਦਾ ਤਗ਼ਮਾ ਜਿੱਤ ਕੇ ਪਰਤੀ ਭਾਰਤੀ ਟੀਮ ਦੇ ਮੈਂਬਰਾਂ ਦਾ ਪਹਿਲਾਂ ਹਵਾਈ ਅੱਡੇ ਵਿਖੇ ਨਿੱਘਾ ਸਵਾਗਤ ਕੀਤਾ ਗਿਆ ਭੰਗੜਾ ਟੀਮਾਂ ਅਤੇ ਢੋਲ ਦੀ ਥਾਪ ਤੇ ਨੱਚਦੇ ਹੋਏ ਇਨ੍ਹਾਂ ਨੁੰ ਜੀ ਆਇਆ ਆਖਿਆ। ਇਨ੍ਹਾਂ ਨੂੰ ਜੀ ਆਇਆਂ ਕਹਿਣ ਲਈ ਭਾਰਤੀ ਹਾਕੀ ਟੀਮ ਦੇ ਸਾਬਕਾ ਖਿਡਾਰੀ ਅਤੇ ਵਿਧਾਇਕ ਪਰਗਟ ਸਿੰਘ ਤੋਂ ਇਲਾਵਾ ਹੋਰ ਵਿਧਾਇਕ ਅਤੇ ਅਧਿਕਾਰੀ ਪੁੱਜੇ ਹੋਏ ਸਨ।
ਉਪਰੰਤ ਇਹ ਸਾਰੇ ਖਿਡਾਰੀ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਣ ਲਈ ਪੁੱਜੇ ਜਿੱਥੇ ਉਨ੍ਹਾਂ ਜਿੱਤ ਲਈ ਸ਼ੁਕਰਾਨੇ ਦੀ ਅਰਦਾਸ ਕੀਤੀ .
ਇਸ ਮੌਕੇ ਭਾਰਤੀ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਵੀ ਹਾਜ਼ਰ ਸੀ।ਭਾਰਤੀ ਟੀਮ ਦੇ ਇੱਥੇ ਪੁੱਜੇ ਹਾਕੀ ਖਿਡਾਰੀਆਂ ਵਿੱਚ ਹਰਮਨਪ੍ਰੀਤ ਸਿੰਘ, ਦਿਲਪ੍ਰੀਤ ਸਿੰਘ, ਗੁਰਜੰਟ ਸਿੰਘ, ਸ਼ਮਸ਼ੇਰ ਸਿੰਘ, ਸਿਮਰਨਜੀਤ ਸਿੰਘ, ਹਾਰਦਿਕ ਸਿੰਘ, ਮਨਪ੍ਰੀਤ ਸਿੰਘ, ਮਨਦੀਪ ਸਿੰਘ, ਵਰੁਣ ਕੁਮਾਰ, ਰੁਪਿੰਦਰਪਾਲ ਸਿੰਘ ਅਤੇ ਮਹਿਲਾ ਹਾਕੀ ਟੀਮ ਦੀ ਖਿਡਾਰਨ ਗੁਰਜੀਤ ਕੌਰ ਸ਼ਾਮਲ ਸਨ। ਇਨ੍ਹਾਂ ਦੇ ਨਾਲ ਹਾਕੀ ਟੀਮ ਦੇ ਕੋਚ ਤੇ ਹੋਰ ਪ੍ਰਬੰਧਕ ਅਧਿਕਾਰੀਆਂ ਤੋਂ ਇਲਾਵਾ ਸਾਬਕਾ ਖਿਡਾਰੀ ਹੀ ਸ਼ਾਮਲ ਸਨ।
ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,Instagram, Linkedin , YouTube‘ਤੇ ਫਾਲੋ ਕਰੋ