AAP Ticket 2027: ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਟਿਕਟ ਮਿਲਣ ’ਤੇ ਫਾਜ਼ਿਲਕਾ ਹਲਕੇ ’ਚ ਖੁਸ਼ੀ ਦੀ ਲਹਿਰ

ਪਿੰਡਾਂ ਦੇ ਲੋਕਾਂ ਵੱਲੋਂ ਵਿਧਾਇਕ ਨੂੰ ਸੱਦ ਕੇ ਕੀਤਾ ਜਾ ਰਿਹਾ ਹੈ ਸਵਾਗਤ

Satinder Mathur  Picture
Published On

AAP Ticket 2027: ਫਾਜ਼ਿਲਕਾ, (ਸੱਚ ਕਹੂੰ ਨਿਊਜ਼/ਹਿੰ.ਸ.)। ਆਮ ਆਦਮੀ ਪਾਰਟੀ ਵੱਲੋਂ ਫਾਜ਼ਿਲਕਾ ਦੇ ਮੌਜ਼ੂਦਾ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੂੰ ਮੁੜ ਹਲਕੇ ਤੋਂ ਚੋਣ ਲੜਨ ਲਈ ਟਿਕਟ ਦਿੱਤੇ ਜਾਣ ’ਤੇ ਇਲਾਕੇ ਦੇ ਲੋਕਾਂ ਵਿੱਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਵੱਲੋਂ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਰਹਿਨੁਮਾਈ ਹੇਠ ਲਏ ਗਏ ਇਸ ਫੈਸਲੇ ਤੋਂ ਬਾਅਦ ਪਿੰਡਾਂ ਦੇ ਲੋਕ ਵਿਧਾਇਕ ਸਵਨਾ ਨੂੰ ਆਪਣੇ ਪਿੰਡਾਂ ਵਿੱਚ ਸੱਦ ਕੇ ਉਨ੍ਹਾਂ ਦਾ ਨਿੱਘਾ ਅਤੇ ਜ਼ੋਰਦਾਰ ਸਵਾਗਤ ਕਰ ਰਹੇ ਹਨ।

ਵੱਖ-ਵੱਖ ਪਿੰਡਾਂ ਵਿੱਚ ਮਿਲ ਰਹੇ ਪਿਆਰ ਅਤੇ ਸਮਰਥਨ ’ਤੇ ਧੰਨਵਾਦ ਪ੍ਰਗਟ ਕਰਦਿਆਂ ਵਿਧਾਇਕ ਨਰਿੰਦਰਪਾਲ ਸਿੰਘ ਸਵਨਾ ਨੇ ਕਿਹਾ ਕਿ ਹਲਕੇ ਦੇ ਲੋਕ ਉਨ੍ਹਾਂ ਲਈ ਸਿਰਫ਼ ਵੋਟਰ ਨਹੀਂ, ਸਗੋਂ ਉਨ੍ਹਾਂ ਦਾ ਆਪਣਾ ਪਰਿਵਾਰ ਹਨ। ਉਨ੍ਹਾਂ ਕਿਹਾ ਕਿ ਲੋਕਾਂ ਨੇ ਪਹਿਲਾਂ ਵੀ ਉਨ੍ਹਾਂ ਨੂੰ ਜਿੱਤ ਦਿਵਾ ਕੇ ਸੇਵਾ ਕਰਨ ਦਾ ਮੌਕਾ ਦਿੱਤਾ ਸੀ ਅਤੇ ਉਹ ਆਪਣੇ-ਆਪ ਨੂੰ ਲੋਕਾਂ ਦਾ ਸੇਵਾਦਾਰ ਹੀ ਸਮਝਦੇ ਹਨ।

ਇਹ ਵੀ ਪੜ੍ਹੋ: APEC Summit 2026: ਚੀਨ ਦੇ ਸ਼ੇਨਜ਼ੇਨ ’ਚ ਅੱਜ ਹੋਣ ਵਾਲੀ ਟਰੰਪ ਤੇ ਪੁਤਿਨ ਦੀ ਮੀਟਿੰਗ ’ਤੇ ਦੁਨੀਆ ਦੀ ਨਜ਼ਰ

ਉਨ੍ਹਾਂ ਕਿਹਾ ਕਿ ਹਲਕੇ ਦੇ ਲੋਕਾਂ ਦੀਆਂ ਮੁਸ਼ਕਲਾਂ ਦਾ ਹੱਲ ਕਰਵਾਉਣ ਲਈ ਉਹ ਦਿਨ-ਰਾਤ ਯਤਨਸ਼ੀਲ ਹਨ। ਪਿੰਡਾਂ ਦੇ ਵਿਕਾਸ ਕਾਰਜਾਂ ਅਤੇ ਲੋਕਾਂ ਦੀਆਂ ਲੋੜਾਂ ਸਬੰਧੀ ਉਹ ਸਮੇਂ-ਸਮੇਂ ’ਤੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨਾਲ ਮੁਲਾਕਾਤ ਕਰਕੇ ਮਸਲੇ ਉਠਾਉਂਦੇ ਰਹਿੰਦੇ ਹਨ। ਉਨ੍ਹਾਂ ਦਾ ਸੁਪਨਾ ਹੈ ਕਿ ਫਾਜ਼ਿਲਕਾ ਹਲਕਾ ਵਿਕਾਸ ਦੇ ਕਿਸੇ ਵੀ ਪੱਖੋਂ ਪਿੱਛੇ ਨਾ ਰਹੇ ਅਤੇ ਪਿੰਡਾਂ ਨੂੰ ਵੀ ਸ਼ਹਿਰਾਂ ਵਰਗੀਆਂ ਬੁਨਿਆਦੀ ਸਹੂਲਤਾਂ ਤੇ ਦਿੱਖ ਮਿਲੇ।

ਵਿਧਾਇਕ ਨੇ ਕਿਹਾ ਕਿ ਆਮ ਆਦਮੀ ਪਾਰਟੀ ਵਿੱਚ ਹਰ ਵਿਅਕਤੀ ਦਾ ਦਿਲੋਂ ਸਵਾਗਤ ਹੈ ਅਤੇ ਵਿਕਾਸ ਦੇ ਕੰਮ ਸਾਰਿਆਂ ਨੂੰ ਨਾਲ ਲੈ ਕੇ ਕੀਤੇ ਜਾਣਗੇ। ਹਲਕੇ ਦਾ ਕੋਈ ਵੀ ਵਸਨੀਕ ਬਿਨਾਂ ਝਿਜਕ ਉਨ੍ਹਾਂ ਨਾਲ ਸੰਪਰਕ ਕਰ ਸਕਦਾ ਹੈ। ਉਨ੍ਹਾਂ ਭਰੋਸਾ ਦਿੱਤਾ ਕਿ ਲੋਕਾਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ ਅਤੇ ਆਉਣ ਵਾਲੇ ਦਿਨਾਂ ਵਿੱਚ ਹਲਕੇ ਵਿੱਚ ਹੋਰ ਵਿਕਾਸ ਕਾਰਜ ਕਰਵਾਏ ਜਾਣਗੇ।

Comments

Post Your Comment

About The Author

Related Posts