ਸਾਡੇ ਨਾਲ ਸ਼ਾਮਲ

Follow us

22.3 C
Chandigarh
Wednesday, February 18, 2026
More
    Home Breaking News ਮਜ਼ਦੂਰ ਪਰਿਵਾਰ ...

    ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਔਰਤ ਗੰਭੀਰ ਜਖ਼ਮੀ

    House
    ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਔਰਤ ਗੰਭੀਰ ਜਖ਼ਮੀ

    ਪ੍ਰਸਾਸ਼ਨ ਤੇ ਸਮਾਜ ਸੇਵੀ ਸੰਸਥਾਵਾਂ ਨੂੰ ਮੱਦਦ ਦੀ ਗੁਹਾਰ

    (ਸੱਚ ਕਹੂੰ ਨਿਊਜ) ਸ੍ਰੀ ਮੁਕਤਸਰ ਸਾਹਿਬ। ਸ੍ਰੀ ਮੁਕਤਸਰ ਸਾਹਿਬ ਦੇ ਗੋਨੇਆਣਾ ਰੋਡ ’ਤੇ ਇੱਕ ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਜਿਥੇ ਘਰੇਲੂ ਸਮਾਨ ਨੁਕਸਾਨਿਆ ਗਿਆ ਉਥੇ ਹੀ ਘਰ ’ਚ ਮੌਜੂਦ ਇੱਕ ਔਰਤ ਗੰਭੀਰ ਰੂਪ ਨਾਲ ਜਖ਼ਮੀ ਹੋ ਗਈ, ਜਿਸ ਨੂੰ ਇਲਾਜ਼ ਲਈ ਸਿਵਲ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ। (House)

    ਇਹ ਵੀ ਪੜ੍ਹੋ : ਡਕੈਤੀ ਦੀ ਯੋਜਨਾ ਬਣਾਉਂਦੇ ਜਗਰਾਓਂ ਪੁਲਿਸ ਵੱਲੋਂ 5 ਵਿਅਕਤੀ ਕਾਬੂ

    ਜਾਣਕਾਰੀ ਅਨੁਸਾਰ ਬੱਗੂ ਸਿੰਘ ਵਾਸੀ ਗੋਨੇਆਣਾ ਰੋਡ ਗਲੀ ਨੰ: 20 ਜਿਸ ਦਾ ਮਕਾਨ ਖਸਤਾ ਹਾਲਤ ’ਚ ਸੀ, ਤੇ ਅੱਜ ਦੁਪਹਿਰ ਸਮੇਂ ਉਸ ਦੇ ਮਕਾਨ ਦੀ ਛੱਤ ਡਿੱਗ ਗਈ। ਸਾਡੀ ਨਿਊਜ਼ ਟੀਮ ਨਾਲ ਗੱਲਬਾਤ ਕਰਦੇ ਹੋਏ ਘਰ ਵਿੱਚ ਮੌਜੂਦ ਲੜਕੀ ਸੁਖਪ੍ਰੀਤ ਕੌਰ ਨੇ ਦੱਸਿਆ ਕਿ ਉਨਾਂ ਦੇ ਘਰ ਦੀ ਮਾਲੀ ਹਾਲਤ ਨਾਜੁਕ ਹੈ, ਤੇ ਉਸ ਦਾ ਪਿਤਾ ਦਿਮਾਗੀ ਤੌਰ ’ਤੇ ਪ੍ਰੇਸ਼ਾਨ ਹੈ, ਅਤੇ ਘਰ ਵਿੱਚ ਕਮਾਈ ਦਾ ਕੋਈ ਵੀ ਸਾਧਨ ਨਹੀਂ ਹੈ।

    House
    ਮਜ਼ਦੂਰ ਪਰਿਵਾਰ ਦੇ ਘਰ ਦੀ ਛੱਤ ਡਿੱਗਣ ਕਾਰਨ ਔਰਤ ਗੰਭੀਰ ਜਖ਼ਮੀ

    ਉਸ ਨੇ ਦੱਸਿਆ ਮਕਾਨ ਦੀ ਛੱਤ ਡਿੱਗਣ ਕਾਰਨ ਉਨਾਂ ਦਾ ਜਿਥੇ ਮਾਲੀ ਨੁਕਸਾਨ ਹੋਇਆ ਉਥੇ ਹੀ ਉਨਾਂ ਦੀ ਭੂਆ ਵੀ ਗੰਭੀਰ ਰੂਪ ਨਾਲ ਜ਼ਖ਼ਮੀ ਹੋ ਗਈ ਜਿਸ ਨੂੰ ਮੁਹੱਲਾ ਨਿਵਾਸੀਆਂ ਨੇ ਇਲਾਜ਼ ਲਈ ਸਿਵਲ ਹਸਪਤਾਲ ਪਹੰੁਚਾਇਆ। ਪੀੜਤ ਪਰਿਵਾਰ ਨੇ ਪ੍ਰਸਾਸ਼ਨ, ਪੰਜਾਬ ਸਰਕਾਰ ਅਤੇ ਸਮਾਜ ਸੇਵੀ ਸੰਸਥਾਵਾਂ ਨੂੰ ਗੁਹਾਰ ਲਗਾਈ ਹੈ ਕਿ ਉਨਾਂ ਦੀ ਆਰਥਿਤ ਮੱਦਦ ਕੀਤੀ ਜਾਵੇ ਤਾਂ ਜੋ ਦੁਬਾਰ ਤੋਂ ਮਕਾਨ ਬਣਾ ਕੇ ਮੁੜ ਵਸੇਬਾ ਕਰ ਸਕਣ।

    LEAVE A REPLY

    Please enter your comment!
    Please enter your name here