Road Accident: ਸੜਕ ਹਾਦਸੇ ’ਚ ਇਕ ਨੌਜਵਾਨ ਦੀ ਮੌਤ, ਤਿੰਨ ਗੰਭੀਰ ਜ਼ਖਮੀ

Road Accident
ਫਾਈਲ ਫੋਟੋ।

Road Accident: (ਰਾਮ ਸਰੂਪ ਪੰਜੋਲਾ) ਸਨੌਰ। ਪਟਿਆਲਾ ਤੋਂ ਚੀਕਾ ਰੋਡ ਪਿੰਡ ਪੰਜੋਲਾ ਨੇੜੇ ਲੰਘੀ ਰਾਤ ਸੜਕ ਦੁਰਘਟਨਾ ’ਚ ਕਾਰ ਸਵਾਰ ਇਕ ਨੌਜਵਾਨ ਦੀ ਮੌਤ ਅਤੇ ਤਿੰਨ ਦੇ ਗੰਭੀਰ ਜ਼ਖਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਜਾਣਕਾਰੀ ਅਨੁਸਾਰ ਕਸਬਾ ਬਲਬੇੜਾ ਦੇ ਚਾਰ ਨੌਜਵਾਨ ਵਰਦਾਨ ਸਿੰਘ, ਗੁਰਪ੍ਰੀਤ ਸਿੰਘ, ਗੁਰਬਿੰਦਰ ਸਿੰਘ ਅਤੇ ਬਿਕਰਮ ਸਿੰਘ ਆਪਣੀ ਗੱਡੀ ਵਿੱਚ ਸਵਾਰ ਹੋ ਕੇ ਸ਼ਹਿਰ ਪਟਿਆਲਾ ਸਰਸ ਮੇਲਾ ਵੇਖਣ ਜਾ ਰਹੇ ਸਨ, ਜਦੋਂ ਇਹ ਨੌਜਵਾਨ ਪਿੰਡ ਪੰਜੋਲਾ ਨੇੜੇ ਪਹੁੰਚੇ ਤਾਂ ਅੱਗੇ ਕਿਸੇ ਅਵਾਰਾ ਪਸ਼ੂ ਦੇ ਆਉਣ ਕਾਰਨ ਗੱਡੀ ਤੇਜ਼ ਰਫਤਾਰ ਹੋਣ ਕਰਕੇ ਡਰਾਈਵਰ ਆਪਣਾ ਸੰਤੁਲਨ ਗੁਆ ਬੈਠਾ ਅਤੇ ਗੱਡੀ ਸੜਕ ਤੋਂ ਥੱਲੇ ਉਤਰ ਕੇ ਦਰੱਖਤ ਨਾਲ ਜਾ ਟਕਰਾਈ।

ਇਹ ਵੀ ਪੜ੍ਹੋ: Punjab: ਪੰਜਾਬ ਦੇ ਇਹਨਾਂ ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤਾ ਜਾਵੇਗਾ! ਸਖ਼ਤ ਹੁਕਮ ਜਾਰੀ ਕੀਤੇ ਗਏ

ਜਿਸ ਕਾਰਨ ਗੱਡੀ ਚੂਰ-ਚੂਰ ਹੋ ਗਈ ਅਤੇ ਚਾਰੇ ਨੌਜਵਾਨ ਗੰਭੀਰ ਜ਼ਖਮੀ ਹੋ ਗਏ,ਜਿਹਨਾਂ ਨੂੰ ਇਲਾਜ ਲਈ ਹਸਪਤਾਲ ਪਹੁੰਚਾਇਆ ਗਿਆ। ਜਿਹਨਾਂ ’ਚੋ ਵਰਦਾਨ ਸਿੰਘ ਉਮਰ ਤਕਰੀਬਨ 19 ਸਾਲ ਨੌਜਵਾਨ ਜ਼ਖਮਾਂ ਦੀ ਤਾਬ ਨਾ ਸਹਾਰਦੇ ਹੋਏ ਦਮ ਤੋੜ ਗਿਆ। ਬਾਕੀ ਤਿੰਨ ਨੌਜਵਾਨ ਗੰਭੀਰ ਜ਼ਖਮੀ ਹਸਪਤਾਲ ’ਚ ਜੇਰੇ ਇਲਾਜ ਭਰਤੀ ਹਨ। ਬਲਬੇੜਾ ਚੌਕੀ ਪੁਲਿਸ ਮੁਲਾਜ਼ਮਾਂ ਨੇ ਦੱਸਿਆ ਕਿ 174 ਦੀ ਕਾਰਵਾਈ ਕਰਨ ਤੋਂ ਬਾਅਦ ਮ੍ਰਿਤਕ ਦੀ ਲਾਸ਼ ਵਾਰਸਾ ਹਵਾਲੇ ਕਰ ਦਿੱਤੀ ਗਈ ਹੈ। Road Accident