ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਨੌਜਵਾਨ ਦੀ ਮੌਤ, ਪਰਿਵਾਰ ਦਾ ਰੋ-ਰੋ ਬੁਰਾ ਹਾਲ

Canada News

(ਸੱਚ ਕਹੂੰ ਨਿਊਜ਼) ਪਠਾਨਕੋਟ। ਦੇਸ਼ ਦੇ ਨੌਜਵਾਨਾਂ ’ਚ ਵਿਦੇਸ਼ ਜਾਣ ਦੀ ਹੋੜ ਲੱਗੀ ਹੋਈ ਹੈ। ਹਰ ਨੌਜਵਾਨ ਵਿਦੇਸ਼ ਜਾ ਕੇ ਆਪਣਏ ਮਾਪਿਆਂ ਦੇ ਸੁਫਨੇ ਪੂਰੇ ਕਰਨ ਦੀ ਸੋਚਦਾ ਹੈ। ਇਸ ਦਰਮਿਆਆਨ ਜਦੋਂ ਵਿਦੇਸ਼ ਗਏ ਆਪਣੇ ਜਵਾਨ ਪੁੱਤਰ ਦੀ ਮੌਤ ਦੀ ਖ਼ਬਰ ਆਉਂਦੀ ਹੈ ਤਾਂ ਮਾਪੇ ਸਦਮਾ ਬਰਦਾਸ਼ਤ ਨਹੀਂ ਕਰ ਪਾਉਂਦੇ।। (Canada News) ਇੱਕ ਅਜਿਹਾ ਹੀ ਮਾਮਲਾ ਬਟਾਲਾ ਦੇ ਪਿੰਡ ਸਰਾਂਵਾਲੀ ਤੋਂ ਸਾਹਮਣੇ ਆਇਆ ਹੈ। ਪਿੰਡ ਸਰਾਂਵਾਲੀ ਦਾ ਨੌਜਵਾਨ ਸਰਦੂਲ ਸਿੰਘ ਜੋ ਕਰੀਬ 6 ਮਹੀਨੇ ਪਹਿਲਾਂ ਵਰਕ ਪਰਮਿਟ ‘ਤੇ ਕੈਨੇਡਾ ਗਿਆ ਸੀ, ਜਿਸ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ ਕੈਨੇਡਾ ’ਚ ਮੌਤ ਹੋ ਗਈ। ਇਸ ਦੀ ਸੂਚਨਾ ਪਰਿਵਾਰ ਨੂੰ ਦਿੱਤੀ ਗਈ। ਇਸ ਤੋਂ ਪੂਰੇ ਪਿੰਡ ’ਚ ਮਾਤਮ ਛਾ ਗਿਆ ।

ਇਹ ਵੀ ਪੜ੍ਹੋ :  ਦਾਤਰ ਲੈ ਕੇ ਬਦਮਾਸ਼ ਨੇ ਕੀਤੀ ਲੁੱਟਣ ਦੀ ਕੋਸ਼ਿਸ਼, ਦੁਕਾਨਦਾਰ ਨੇ ਕੱਢ ਲਈ ਤਲਵਾਰ

ਮ੍ਰਿਤਕ ਸਰਦੂਲ ਸਿੰਘ ਦੇ ਪਿਤਾ ਨੇ ਦੱਸਿਆ ਕਿ ਅਜੇ 6 ਮਹੀਨੇ ਪਹਿਲਾਂ ਹੀ ਉਨ੍ਹਾਂ ਨੇ ਆਪਣੇ ਲੜਕੇ ਸਰਦੂਲ ਸਿੰਘ ਨੂੰ ਕੈਨੇਡਾ (ਸਰੀ) ਵਿਖੇ ਬੜੇ ਚਾਅ ਨਾਲ ਸੁਫਨੇ ਪੂਰੇ ਕਰਨ ਲਈ ਭੇਜਿਆ ਸੀ। (Canada News) ਅੱਜ ਸਰਦੂਲ ਸਿੰਘ ਦੇ ਦੋਸਤਾਂ ਦਾ ਕੈਨੇਡਾ ਤੋਂ ਫ਼ੋਨ ਆਇਆ ਕਿ ਉਨ੍ਹਾਂ ਦਾ ਪੁੱਤਰ ਦਿਲ ਦਾ ਦੌਰਾ ਪੈਣ ਕਾਰਨ ਇਸ ਦੁਨੀਆਂ ਨੂੰ ਅਲਵਿਦਾ ਕਹਿ ਗਿਆ ਹੈ। ਮ੍ਰਿਤਕ ਮਜ਼ਦੂਰ ਦੇ ਪਿਤਾ ਨੋ ਰੋ ਰੋ ਕੇ ਦੱਸਿਆ ਕਿ ਜਿਵੇਂ ਸਾਡੀ ਤਾਂ ਦੁਨੀਆ ਹੀ ਉਜੜ ਗਈ ਹੈ। ਉਨਾਂ ਸਰਕਾਰ ਨੂੰ ਅਪੀਲ ਕੀਤੀ ਕਿ ਸਰਕਾਰ ਉਸ ਦੇ ਪੁੱਤਰ ਦੀ ਮ੍ਰਿਤਕ ਦੇਹ ਨੂੰ ਪੰਜਾਬ ਵਾਪਸ ਲਿਆਵੇ ਤਾਂ ਜੋ ਉਸ ਦੇ ਪਰਿਵਾਰਕ ਮੈਂਬਰ ਉਸ ਦਾ ਅੰਤਿਮ ਸੰਸਕਾਰ ਆਪਣੇ ਹੱਥਾਂ ਨਾਲ ਕਰ ਸਕਣ ਤੇ ਉਸ ਦੀ ਇੱਕ ਝਲਕ ਦੇਖ ਸਕਣ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ