ਕੁਝ ਦਿਨਾਂ ਬਾਅਦ ਜਾਣਾ ਸੀ ਵਿਦੇਸ਼ | Murder
ਅੱਪਰਾ (ਸੱਚ ਕਹੂੰ ਨਿਊਜ਼)। ਕਸਬਾ ਅੱਪਰਾ ਦੇ ਨੇੜਲੇ ਪਿੰਡ ਸਮਰਾੜੀ ਵਿਖੇ ਬੀਤੀ ਰਾਤ ਬਾਬਾ ਨੂਰ ਸ਼ਾਹ ਜੀ ਦੇ ਅਸਥਾਨ ’ਤੇ ਚੱਲ ਰਹੇ ਸਲਾਨਾ ਜੋੜ ਮੇਲੇ ਦੇ ਆਖਰੀ ਦਿਨ ਰਾਤ ਕਰੀਬ 1:30 ਵਜੇ ਕੁੱਝ ਨੌਜਵਾਨਾਂ ਵੱਲੋਂ 23 ਸਾਲਾ ਨੌਜਵਾਨ ਦਾ ਤੇਜਧਾਰ ਹਥਿਆਰਾਂ ਨਾਲ ਬੜੀ ਬੇਰਹਿਮੀ ਕਤਲ (Murder) ਕਰ ਦਿੱਤਾ ਗਿਆ। ਇਸ ਘਟਨਾ ਕਾਰਨ ਇਲਾਕੇ ’ਚ ਦਹਿਸ਼ਤ ਦਾ ਮਾਹੌਲ ਬਣ ਗਿਆ। ਇਸ ਦਰਦਨਾਕ ਘਟਨਾ ਸੰਬੰਧੀ ਜਾਣਕਾਰੀ ਦਿੰਦੇ ਹੋਏ ਉਕਤ ਪਿੰਡ ਸਮਰਾੜੀ ਦੇ ਮੋਹਤਬਰ ਵਿਅਕਤੀਆਂ ਨੇ ਦੱਸਿਆ ਕਿ ਇੱਕ 23 ਸਾਲਾਂ ਨੋਜਵਾਨ ਆਪਣੇ ਭੂਆ ਦੇ ਘਰ ਸਾਡੇ ਪਿੰਡ ਸਮਰਾੜੀ ਵਿਖੇ ਆਇਆ ਸੀ ਅਤੇ ਬੀਤੀ ਰਾਤ ਉਕਤ ਬਾਬਾ ਨੂਰ ਸ਼ਾਹ ਜੀ ਦੇ ਅਸਥਾਨ ਤੇ ਮੇਲਾ ਦੇਖਣ ਚਲਾ ਗਿਆ।
ਇਹ ਵੀ ਪੜ੍ਹੋ : Air Ticket Fraud Case : ਜਾਲੀ ਟਿਕਟਾਂ ਵੇਚ ਕੇ 42 ਲੱਖ ਦੀ ਠੱਗੀ ਮਾਰਨ ਵਾਲਾ ਜੋੜਾ ਕਾਬੂ
ਜਿੱਥੇ ਕਿ ਉਸ ਦੀ ਕੁੱਝ ਨੋਜਵਾਨਾਂ ਨਾਲ ਬਹਿਸ ਹੋ ਗਈ। ਬਹਿਸ ਦੌਰਾਨ ਉਨ੍ਹਾਂ ਨੋਜਵਾਨਾਂ ਵੱਲੋਂ ਕਰੀਬ ਰਾਤ 01:30 ਵਜੇ ਤੇਜਧਾਰ ਹਥਿਆਰਾਂ ਨਾਲ ਉਸ ਤੇ ਹਮਲਾ ਕਰ ਦਿੱਤਾ ਅਤੇ ਉਹ ਬੁਰੀ ਤਰਾਂ ਜਖਮੀ ਹੋ ਗਿਆ। ਬਾਬਾ ਨੂਰ ਸ਼ਾਹ ਜੀ ਅਸਥਾਨ ਦੇ ਸਮੂਹ ਪ੍ਰਬੰਧਕ ਮੈਂਬਰਾਂ ਵਲੋਂ ਜਖਮੀ ਨੌਜਵਾਨ ਨੂੰ ਸਿਵਲ ਹਸਪਤਾਲ ਫਿਲੌਰ ਵਿਖੇ ਦਾਖਲ ਕਰਵਾਇਆ ਗਿਆ ਜਿੱਥੇ ਕੇ ਡਾਕਟਰਾਂ ਵਲੋਂ ਉਸ ਦੀ ਹਾਲਤ ਗੰਭੀਰ ਦੱਸ ਕੇ ਉਸ ਨੂੰ ਸਿਵਲ ਹਸਪਤਾਲ ਜਲੰਧਰ ਵਿਖੇ ਰੈਫਰ ਕਰ ਦਿੱਤਾ ਗਿਆ। ਸਿਵਲ ਹਸਪਤਾਲ ਵਿਖੇ ਗੰਭੀਰ ਜਖਮੀ ਨੌਜਵਾਨ ਜਿੰਦਗੀ ਦੀ ਜੰਗ ਹਾਰ ਗਿਆ। ਮ੍ਰਿਤਕ ਦੀ ਪਛਾਣ ਗਗਨਦੀਪ ਉਰਫ ਗਗਨ ਪੁੱਤਰ ਤਿਲਕ ਰਾਜ (ਸਾਬਕਾ ਪੁਲਿਸ ਅਧਿਕਾਰੀ) ਵਾਸੀ ਪਿੰਡ ਬੰਡਾਲਾ ਮੰਜਕੀ ( ਜਿਲਾ ਜਲੰਧਰ) ਵਜੋਂ ਹੋਈ ਹੈ।
ਮ੍ਰਿਤਕ ਨੌਜਵਾਨ ਦੇ ਪਿਤਾ ਨੇ ਰੋਂਦੇ ਹੋਏ ਦੱਸਿਆ ਕੇ ਮੇਰੇ ਲੜਕੇ ਗਗਨਦੀਪ ਨੇ ਕੁੱਝ ਦਿਨਾਂ ਬਾਅਦ ਵਿਦੇਸ਼ ਜਾਣਾ ਸੀ, ਗਗਨਦੀਪ ਦੀ ਵੱਡੀ ਭੈਣ ਤੇ ਵੱਡਾ ਭਰਾ ਵੀ ਵਿਦੇਸ਼ ਹਨ। ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਫਿਲੌਰ ਦੇ ਐੱਸ ਐੱਚ ਓ ਹਰਜਿੰਦਰ ਸਿੰਘ ਬੈਂਸ ਅਤੇ ਪੁਲਸ ਚੌਂਕੀ ਅੱਪਰਾ ਦੇ ਇੰਚਾਰਜ ਏ ਐੱਸ ਆਈ ਸੁਖਵਿੰਦਰ ਪਾਲ ਸਿੰਘ ਮੁਲਤਾਨੀ ਪੁਲਿਸ ਪਾਰਟੀ ਸਮੇਤ ਮੌਕੇ ਤੇ ਪੁੱਜੇ ਅਤੇ ਉਨ੍ਹਾਂ ਦੱਸਿਆ ਕਿ ਮੁਲਜ਼ਮਾਂ ਦੀ ਸ਼ਨਾਖਤ ਕਰ ਲਈ ਗਈ ਹੈ ਅਤੇ ਸਾਰੇ ਮੁਲਜ਼ਮਾਂ ਨੂੰ ਛੇਤੀ ਹੀ ਗ੍ਰਿਫਤਾਰ ਕਰ ਲਿਆ ਜਾਵੇਗਾ। ਉਨ੍ਹਾਂ ਮਿ੍ਰਤਕ ਦੇਹ ਦਾ ਪੋਸਟਮਾਰਟਮ ਕਰਵਾਉਣ ਉਪਰੰਤ ਲਾਸ ਨੂੰ ਵਾਰਸਾਂ ਦੇ ਸਪੁਰਦ ਕਰਨ ਦੋਰਾਨ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।