Barnala News: ਬਰਨਾਲਾ (ਜਸਵੀਰ ਗਹਿਲ)। ਬਰਨਾਲਾ ਜ਼ਿਲ੍ਹੇ ਦੇ ਪਿੰਡ ਛੀਨੀਵਾਲ ਦੇ ਇੱਕ ਨੌਜਵਾਨ ਦੀ ਕੈਨੇਡਾ ਵਿੱਚ ਮੌਤ ਹੋ ਗਈ। ਇਸ ਖ਼ਬਰ ਨਾਲ ਪਿੰਡ ਅੰਦਰ ਸੋਗ ਦੀ ਲਹਿਰ ਹੈ। ਮ੍ਰਿਤਕ ਦੀ ਪਹਿਚਾਣ ਬਲਤੇਜ ਸਿੰਘ (24) ਪੁੱਤਰ ਜਗਤਾਰ ਸਿੰਘ ਵਾਸੀ ਪਿੰਡ ਛੀਨੀਵਾਲ ਵਜੋਂ ਹੋਈ ਹੈ ਜੋ ਕੈਨੇਡਾ ਦੇ ਸਰੀ ਵਿੱਚ ਰਹਿ ਰਿਹਾ ਹੈ, ਜਿੱਥੇ ਉਸਦੀ ਅਚਾਨਕ ਦਿਲ ਦਾ ਦੌਰਾ ਪੈ ਜਾਣ ਕਾਰਨ ਮੌਤ ਹੋ ਗਈ। ਬਲਤੇਜ ਉਸਦੇ ਮਾਪਿਆਂ ਦਾ ਇਕਲੌਤਾ ਸਹਾਰਾ ਸੀ।
ਜਿੰਨਾ ਮੁਤਾਬਕ ਹੁਣ ਉਹਨਾਂ ਅੱਗੇ ਸਭ ਤੋਂ ਵੱਡੀ ਚੁਣੌਤੀ ਬਲਤੇਜ ਦੀ ਲਾਸ਼ ਨੂੰ ਭਾਰਤ ਵਾਪਸ ਲਿਆਉਣਾ ਹੈ। ਕਿਉਂਕਿ ਲਾਸ਼ ਦੀ ਕਾਗਜ਼ੀ ਕਾਰਵਾਈ ਅਤੇ ਅੰਤਰਰਾਸ਼ਟਰੀ ਵਾਪਸੀ ‘ਤੇ ਲਗਭਗ 25- 27 ਲੱਖ ਰੁਪਏ ਖਰਚ ਆਉਣਗੇ। ਸੋਗਗ੍ਰਸਤ ਪਰਿਵਾਰ ਦੀ ਵਿੱਤੀ ਸਥਿਤੀ ਇੰਨੀ ਮਜ਼ਬੂਤ ਨਹੀਂ ਹੈ ਕਿ ਇਕੱਲੇ ਇੰਨੀ ਵੱਡੀ ਰਕਮ ਇਕੱਠੀ ਕੀਤੀ ਜਾ ਸਕੇ। Barnala News
Read Also : 8ਵੀਂ ਜਮਾਤ ਤੱਕ ਦੇ ਸਾਰੇ ਸਕੂਲ 1 ਜਨਵਰੀ ਤੱਕ ਰਹਿਣਗੇ ਬੰਦ, ਡੀਐਮ ਨੇ ਜਾਰੀ ਕੀਤੇ ਹੁਕਮ
ਇੱਕ ਪਾਸੇ ਆਪਣੇ ਇਕਲੌਤੇ ਪੁੱਤਰ ਨੂੰ ਗੁਆਉਣ ਦਾ ਦੁੱਖ ਹੈ, ਅਤੇ ਦੂਜੇ ਪਾਸੇ ਆਰਥਿਕ ਤੰਗੀਆਂ ਨੇ ਉਨ੍ਹਾਂ ਦੇ ਹੱਥ ਬੰਨ੍ਹ ਦਿੱਤੇ ਹਨ। ਮਾਪਿਆਂ ਨੇ ਜ਼ਿਲ੍ਹੇ ਭਰ ਦੀਆਂ ਧਾਰਮਿਕ ਅਤੇ ਸਮਾਜਿਕ ਸੰਗਠਨਾਂ ਨੇ ਮਦਦ ਦੀ ਪੁਰਜ਼ੋਰ ਅਪੀਲ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਨੂੰ ਭਾਰਤ ਲਿਆਉਣ ਲਈ ਉਹਨਾਂ ਦੀ ਆਰਥਿਕ ਮਦਦ ਕੀਤੀ ਜਾਵੇ।














