ਅਮਰੀਕਾ ‘ਚ ਗੁਰਦਾਸਪੁਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

Road Accident In America
ਅਮਰੀਕਾ 'ਚ ਗੁਰਦਾਸਪੁਰ ਦੇ ਨੌਜਵਾਨ ਦੀ ਸੜਕ ਹਾਦਸੇ ’ਚ ਮੌਤ

ਗੁਰਦਾਸਪੁਰ। ਅਮਰੀਕਾ ’ਚ ਸੜਕ ਹਾਦਸੇ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ। ਮੈਕਸੀਕੋ ਹਾਈਵੇਅ ਨੇੜੇ ਬੱਸ ਡੂੰਘੀ ਖੱਡ ‘ਚ ਜਾ ਡਿੱਗੀ ਇਸ ’ਚ ਗੁਰਦਾਸਪੁਰ ਦੇ ਨੌਜਵਾਨ ਦੀ ਮੌਤ ਹੋ ਗਈ ਅਤੇ ਕਈ ਜਣੇ ਜਖਮੀ ਹੋ ਗਏ। (Road Accident In America) ਇਨ੍ਹਾਂ ਨੌਜਵਾਨਾਂ ਵਿੱਚ ਗੁਰਦਾਸਪੁਰ ਜ਼ਿਲ੍ਹੇ ਦੇ ਕਾਹਨੂੰਵਾਨ ਬਲਾਕ ਦੇ ਪਿੰਡ ਬਾਗੜੀ ਦਾ ਗੁਰਪਾਲ ਸਿੰਘ ਪੁੱਤਰ ਬਲਵਿੰਦਰ ਸਿੰਘ ਵੀ ਸ਼ਾਮਲ ਹੈ। ਗੁਰਪਾਲ ਸਿੰਘ ਆਪਣੇ ਮਾਪਿਆਂ ਦਾ ਇਕਲੌਤਾ ਪੁੱਤਰ ਸੀ, ਜੋ ਆਪਣੇ ਮਾਪਿਆਂ ਨੂੰ ਵਧੀਆ ਭਵਿੱਖ ਦੇਣ ਲਈ ਇੱਕ ਮਹੀਨਾ ਪਹਿਲਾਂ 7 ਜੁਲਾਈ ਨੂੰ ਘਰ ਛੱਡ ਕੇ ਅਮਰੀਕਾ ਚਲਾ ਗਿਆ ਸੀ। ਅੱਜ ਪੂਰੇ ਮਹੀਨੇ ਬਾਅਦ ਉਸ ਦੀ ਮੌਤ ਦੀ ਮੰਦਭਾਗੀ ਖ਼ਬਰ ਉਸ ਦੇ ਘਰ ਪੁੱਜੀ।

ਇਹ ਵੀ ਪੜ੍ਹੋ : ਭਰਤ ਇੰਦਰ ਚਾਹਲ ਵਿਰੁੱਧ ਲੁੱਕ ਆਊਟ ਨੋਟਿਸ ਜਾਰੀ 

ਆਪਣੇ ਪੁੱਤਰ ਦੀ ਮੌਤ ਦੀ ਖਬਰ ਸੁਣਦਿਆਂ ਹੀ ਪਰਿਵਾਰਕ ਮੈਂਬਰਾਂ ਦਾ ਰੋ-ਰੋ ਕੇ ਬੁਰਾ ਹਾਲ ਹੈ ਅਤੇ ਪੂਰੇ ਪਿੰਡ ‘ਚ ਸੋਗ ਦੀ ਲਹਿਰ ਫੈਲ ਗਈ। ਮ੍ਰਿਤਕ ਦੇ ਪਿਤਾ ਬਲਵਿੰਦਰ ਸਿੰਘ ਨੇ ਦੱਸਿਆ ਕਿ ਗੁਰਪਾਲ ਸਿੰਘ ਇੱਕ ਮਹੀਨਾ ਪਹਿਲਾਂ ਹੀ ਅਮਰੀਕਾ ਗਿਆ ਸੀ ਅਤੇ ਉਨਾਂ ਬੜੀ ਮੁਸ਼ਕਲ ਨਾਲ 40 ਲੱਖ ਰੁਪਏ ਦਾ ਇੰਤਜ਼ਾਮ ਕਰਕੇ ਉਸ ਨੂੰ ਵਿਦੇਸ਼ ਭੇਜਿਆ ਸੀ। ਪਰਿਵਾਰਕ ਮੈਂਬਰਾਂ ਨੇ ਭਾਰਤ ਸਰਕਾਰ ਤੋਂ ਮੰਗ ਕੀਤੀ ਹੈ ਕਿ ਉਨ੍ਹਾਂ ਦੇ ਪੁੱਤਰ ਗੁਰਪਾਲ ਸਿੰਘ ਦੀ ਮ੍ਰਿਤਕ ਦੇਹ ਨੂੰ ਜਲਦੀ ਤੋਂ ਜਲਦੀ ਭਾਰਤ ਲਿਆਂਦਾ ਜਾਵੇਤਾਂ ਜੋ ਉਸ ਦਾ ਅੰਤਿਮ ਸਸਕਾਰ ਉਨ੍ਹਾਂ ਦੇ ਪਿੰਡ ਵਿੱਚ ਹੀ ਕੀਤਾ ਜਾ ਸਕੇ। (Road Accident In America)

LEAVE A REPLY

Please enter your comment!
Please enter your name here