ਸਾਡੇ ਨਾਲ ਸ਼ਾਮਲ

Follow us

13.3 C
Chandigarh
Thursday, February 19, 2026
More
    Home Breaking News ਪਿੰਡ ਰਾਏਸਰ ਦੇ...

    ਪਿੰਡ ਰਾਏਸਰ ਦੇ ਇੱਕ ਨੌਜਵਾਨ ਦੀ ਕੈਨੇਡਾ ’ਚ ਮੌਤ

    Canada

    (ਜਸਵੰਤ ਸਿੰਘ ਲਾਲੀ) ਮਹਿਲ ਕਲਾਂ। ਜ਼ਿਲ੍ਹਾ ਬਰਨਾਲਾ ਦੇ ਪਿੰਡ ਰਾਏਸਰ (ਪਟਿਆਲਾ) ਦੇ ਇੱਕ ਮਜ਼ਦੂਰ ਪਰਿਵਾਰ ਨਾਲ ਸਬੰਧਿਤ ਇੱਕ ਨੌਜਵਾਨ ਗੁਰਪ੍ਰੀਤ ਸਿੰਘ ਉਰਫ ਡਿੰਪਲ (32 ਸਾਲ) ਪੁੱਤਰ ਸਰਬਜੀਤ ਸਿੰਘ ਦੀ ਬਰੈਂਪਟਨ (ਕੈਨੇਡਾ) ’ਚ ਮੌਤ ਹੋ ਜਾਣ ਦੀ ਦੁਖਦਾਈ ਖ਼ਬਰ ਹੈ। ਮ੍ਰਿਤਕ ਦੇ ਪਿਤਾ ਸਰਬਜੀਤ ਸਿੰਘ ਨੇ ਦੱਸਿਆ ਕਰੀਬ ਤਿੰਨ ਸਾਲ ਪਹਿਲਾਂ ਗੁਰਪ੍ਰੀਤ ਸਿੰਘ ਨੂੰ ਰੋਜੀ ਰੋਟੀ ਲਈ ਆਪਣੀ ਡੇਢ ਏਕੜ ਜ਼ਮੀਨ ਵੇਚ ਕੇ ਕੈਨੇਡਾ ਵਿਖੇ ਭੇਜਿਆ ਸੀ। ਲੰਘੀ 11 ਮਾਰਚ ਨੂੰ ਅਚਾਨਕ ਬਿਮਾਰ ਹੋਣ ’ਤੇ ਇੱਕ ਹਸਪਤਾਲ ’ਚ ਭਰਤੀ ਕਰਵਾਇਆ ਗਿਆ ਸੀ। 14 ਮਾਰਚ ਨੂੰ ਉਸ ਦੇ ਦੋਸਤਾਂ ਨੇ ਉਸ ਦੀ ਮੌਤ ਦੀ ਖ਼ਬਰ ਫੋਨ ’ਤੇ ਦਿੱਤੀ।

    ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਘਰ ਦਾ ਗੁਜਾਰਾ ਗੁਰਪ੍ਰੀਤ ਸਿੰਘ ਦੇ ਸਿਰ ’ਤੇ ਹੀ ਚਲਦਾ ਸੀ, ਉਸ ਦੀ ਮੌਤ ਨਾਲ ਪਰਿਵਾਰ ’ਤੇ ਦੁੱਖਾਂ ਦਾ ਪਹਾੜ ਟੁੱਟ ਗਿਆ ਹੈ ਜਿਸ ਕਰਕੇ ਅਸੀਂ ਉਸ ਦੀ ਮ੍ਰਿਤਕ ਦੇਹ ਵੀ ਭਾਰਤ ਲਿਆਉਣ ਤੋਂ ਅਸਮਰਥ ਹਾਂ। ਉਨ੍ਹਾਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਉਨ੍ਹਾਂ ਦੇ ਪੁੱਤਰ ਦੀ ਲਾਸ਼ ਭਾਰਤ ਲਿਆਉਣ ’ਚ ਮੱਦਦ ਕੀਤੀ ਜਾਵੇ। ਇਸ ਮੌਕੇ ਸਤਨਾਮ ਸਿੰਘ ਰਾਏਸਰ, ਸਰਪੰਚ ਗੁਰਪ੍ਰੀਤ ਸਿੰਘ, ਸਾਬਕਾ ਸਰਪੰਚ ਜਸਵਿੰਦਰ ਸਿੰਘ ਕੈਨੇਡੀਅਨ, ਨੰਬਰਦਾਰ ਅਮਰਜੀਤ ਸਿੰਘ ਆਦਿ ਨੇ ਪਰਿਵਾਰ ਨਾਲ ਦੁੱਖ ਸਾਂਝਾ ਕਰਦਿਆਂ ਕੇਂਦਰ ਤੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਮਿ੍ਰਤਕ ਨੌਜਵਾਨ ਦੀ ਲਾਸ਼ ਭਾਰਤ ਲਿਆਉਣ ਲਈ ਢੁਕਵੇਂ ਕਦਮ ਚੁੱਕੇ।

    ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter,InstagramLinkedin , YouTube‘ਤੇ ਫਾਲੋ ਕਰੋ।

    LEAVE A REPLY

    Please enter your comment!
    Please enter your name here