ਪਿੰਡ ਚੱਠਾ ਨਨਹੇੜਾ ਦੇ ਨੌਜਵਾਨ ਦੀ ਕੈਨੇਡਾ ‘ਚ ਦਿਲ ਦਾ ਦੌਰਾ ਪੈਣ ਨਾਲ ਮੌਤ

Heart Attack

4 ਸਾਲ ਪਹਿਲਾਂ ਪੜ੍ਹਾਈ ਕਰਨ ਲਈ ਗਿਆ ਸੀ ਕੈਨੇਡਾ

ਸੁਨਾਮ ਊਧਮ ਸਿੰਘ ਵਾਲਾ, (ਕਰਮ ਥਿੰਦ)। ਸੁਨਾਮ ਬਲਾਕ ‘ਚ ਪੈਂਦੇ ਪਿੰਡ ਚੱਠਾ ਨਨਹੇੜਾ ਦੇ ਇਕ ਨੌਜਵਾਨ ਦੀ ਕੈਨੇਡਾ ਵਿਚ ਦਿਲ ਦਾ ਦੌਰਾ ਪੈਣ ਨਾਲ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਪਿੰਡ ਚੱਠਾ ਨਨਹੇੜਾ ਦਾ 24 ਸਾਲਾਂ ਨੌਜਵਾਨ ਮਨਪ੍ਰੀਤ ਸਿੰਘ 4 ਸਾਲ ਪਹਿਲਾਂ ਕੈਨੇਡਾ ਵਿਖੇ ਪੜ੍ਹਾਈ ਕਰਨ ਗਿਆ ਸੀ, ਉਹ ਰਾਤ ਨੂੰ ਸੁੱਤਾ ਅਤੇ ਜਦੋਂ ਸਵੇਰੇ ਉਹ ਨਾ ਉਠਿਆ ਤਾ ਮਨਪ੍ਰੀਤ ਦੇ ਸਾਥੀਆਂ ਨੇ ਐਂਬੂਲੈਂਸ ਨੂੰ ਫੋਨ ਕੀਤਾ ਤਾਂ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਘੋਸ਼ਿਤ ਕਰ ਦਿੱਤਾ, ਜਿਉਂ ਹੀ ਇਹ ਖ਼ਬਰ ਪਿੰਡ ਚੱਠਾ ਨਨਹੇੜਾ ਵਿਖੇ ਪਹੁੰਚੀ ਤਾਂ ਪੂਰੇ ਪਿੰਡ ਵਿਚ ਸੋਗ ਦੀ ਲਹਿਰ ਫੈਲ ਗਈ। ਪਰਿਵਾਰ ਦਾ ਰੋ-ਰੋ ਬੁਰਾ ਹਾਲ ਹੈ।

ਪਿੰਡ ਦੇ ਲੋਕਾਂ ਸਮੇਤ ਪਰਿਵਾਰ ਵੱਲੋਂ ਸਰਕਾਰ ਨੂੰ ਉਨ੍ਹਾਂ ਦੇ ਪੁੱਤਰ ਦੀ ਮਿਰਤਕ ਦੇਹ ਪੰਜਾਬ (ਭਾਰਤ) ਉਨ੍ਹਾਂ ਦੇ ਪਿੰਡ ਲਿਆਉਣ ਦੀ ਪੁਰਜ਼ੋਰ ਮੰਗ ਕੀਤੀ ਜਾ ਰਹੀ ਹੈ। ਉਕਤ ਨੌਜਵਾਨ ਦੋ ਭਰਾ ਸਨ ਅਤੇ ਉਸਦਾ ਦੂਸਰਾ ਭਰਾ ਵੀ ਕੈਨੇਡਾ ਵਿਖੇ ਹੀ ਗਿਆ ਹੋਇਆ ਹੈ।

ਹੋਰ ਅਪਡੇਟ ਹਾਸਲ ਕਰਨ ਲਈ ਸਾਨੂੰ Facebook ਅਤੇ Twitter, InstagramLinkedin , YouTube‘ਤੇ ਫਾਲੋ ਕਰੋ।

LEAVE A REPLY

Please enter your comment!
Please enter your name here