ਸ੍ਰੀ ਮੁਕਤਸਰ ਸਾਹਿਬ ’ਚ ਨੌਜਵਾਨ ਦਾ ਗੋਲੀ ਮਾਰ ਕੇ ਕਤਲ, ਘਟਨਾ CCTV ’ਚ ਕੈਦ

Dhuri News

ਦੋ ਧਿਰਾਂ ’ਚ ਮਾਮੂਲੀ ਬਹਿਸ ਕਰਕੇ ਹੋਇਆ ਸੀ ਝਗੜਾ | Murder

  • ਇੱਕ ਦੋਸਤ ਹੋਰ ਹੋਇਆ ਹੈ ਜ਼ਖ਼ਮੀ | Murder

ਸ੍ਰੀ ਮੁਕਤਸਰ ਸਾਹਿਬ (ਸੱਚ ਕਹੂੰ ਨਿਊਜ਼)। ਪੰਜਾਬ ਦੇ ਜ਼ਿਲ੍ਹਾ ਮੁਕਤਸਰ ’ਚ ਇੱਕ ਪੁਰਾਣੀ ਰੰਜਿਸ ਕਾਰਨ ਝਗੜਾ ਹੋ ਗਿਆ ਅਤੇ ਇਸ ਝਗੜੇ ’ਚ ਸਕਾਰਪੀਓ ਸਵਾਰ ਨੌਜਵਾਨ ਨੇ ਆਪਣੇ ਦੋਸਤ ਅਤੇ ਦੋਸਤ ਨੂੰ ਛੁਡਾਉਣ ਆਏ ਨੌਜਵਾਨ ’ਤੇ ਗੋਲੀਆਂ ਚਲਾ ਦਿੱਤੀਆਂ। ਜਿਸ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਹੈ। ਜਦਕਿ ਦੂਜਾ ਦੋਸਤ ਗੰਭੀਰ ਰੂਪ ਨਾਲ ਜ਼ਖਮੀ ਹੋ ਗਿਆ ਹੈ। ਜਿਸ ਨੂੰ ਇਲਾਜ਼ ਲਈ ਨਿੱਜੀ ਹਸਪਤਾਲ ’ਚ ਦਾਖਲ ਕਰਵਾਇਆ ਗਿਆ ਹੈ। ਮ੍ਰਿਤਕ ਨੌਜਵਾਨ ਦੀ ਪਛਾਣ ਸੁਮੀਤ ਸਿੰਘ ਵਾਸੀ ਰੱਤੇਵਾਲਾ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਰੂਪ ’ਚ ਹੋਈ ਹੈ। ਇਸ ਮਾਮਲੇ ’ਚ ਪੁਲਿਸ ਨੇ ਦੋ ਨੌਜਵਾਨਾਂ ਨੂੰ ਨਾਮਜ਼ਦ ਕਰਕੇ ਅਣਪਛਾਤੇ ਵਿਅਕਤੀਆਂ ਖਿਲਾਫ ਕੇਸ ਦਰਜ ਕਰ ਲਿਆ ਹੈ। ਘਟਨਾ ਤੋਂ ਬਾਅਦ ਸਕਾਰਪੀਓ ਸਵਾਰ ਮੁਲਜ਼ਮ ਨੌਜਵਾਨ ਫਰਾਰ ਹੋ ਗਿਆ ਹੈ। (Murder)

ਇਹ ਵੀ ਪੜ੍ਹੋ : ਸਰਸਾ ’ਚ ਕੋਰੋਨਾ ਨੇ ਮਚਾਈ ਦਹਿਸ਼ਤ!

ਇਸ ਘਟਨਾ ਦੀ ਸਾਰੀ ਵੀਡੀਓ ਸੀਸੀਟੀਵੀ ਕੈਮਰਿਆਂ ’ਚ ਕੈਦ ਹੋ ਗਈ ਹੈ। ਜ਼ਿਕਰਯੋਗ ਹੈ ਕਿ ਸ੍ਰੀ ਮੁਕਤਸਰ ਸਾਹਿਬ ਦੇ ਕੋਟਕਪੂਰਾ ਰੋੜ ’ਤੇ ਦੇਰ ਰਾਤ ਦੋ ਧਿਰਾਂ ’ਚ ਮਾਮੂਲੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ, ਜਿਸ ਵਿੱਚ ਇੱਕ ਧਿਰ ਵੱਲੋਂ ਗੋਲੀ ਚਲਾ ਦਿੱਤੀ ਗਈ। ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ ਅਤੇ ਇੱਕ ਗੰਭੀਰ ਰੂਪ ਨਾਲ ਜ਼ਖਮੀ ਹੋਇਆ ਹੈ। ਗੋਲੀ ਚਲਾਉਣ ਵਾਲਾ ਨੌਜਵਾਨ 10 ਸਾਲਾਂ ਬਾਅਦ ਕੁਝ ਦਿਨ ਪਹਿਲਾਂ ਹੀ ਵਿਦੇਸ਼ ਤੋਂ ਵਾਪਸ ਪੰਜਾਬ ਆਇਆ ਹੈ। ਇਸ ਮਾਮਲੇ ’ਚ ਪੁਲਿਸ ਨੇ ਇਸ ਵਾਰਦਾਤ ’ਚ ਗੰਭੀਰਤਾ ਨਾਲ ਜਾਂਚ ਸ਼ੁਰੂ ਕਰ ਦਿੱਤੀ ਹੈ ਅਤੇ ਸੀਸੀਟੀਵੀ ਕੈਮਰੇ ਵੀ ਚੱੈਕ ਕੀਤੇ ਜਾ ਰਹੇ ਹਨ। (Murder)

LEAVE A REPLY

Please enter your comment!
Please enter your name here