ਦੋ ਗੁੱਟਾਂ ਦੀ ਲੜਾਈ ’ਚ ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ

Aam Aadmi Party

ਮੋਗਾ (ਵਿੱਕੀ ਕੁਮਾਰ)। ਮੋਗਾ ਦੇ ਰਤਨ ਸਿਨੇਮਾ ਨੇੜੇ ਮੰਗਲਵਾਰ ਦੇਰ ਰਾਤ ਦੋ ਗੁੱਟਾ ’ਚ ਗੋਲੀਬਾਰੀ ਹੋਈ। ਫਾਇਰਿੰਗ ਦੌਰਾਨ ਗੋਲੀ ਲੱਗਣ ਕਾਰਨ ਇੱਕ ਨੌਜਵਾਨ ਦੀ ਮੌਤ ਹੋ ਗਈ, ਜਦਕਿ ਇੱਕ ਨੌਜਵਾਨ ਜ਼ਖਮੀ ਹੋ ਗਿਆ, ਜਿਸ ਦਾ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਇਲਾਜ ਚੱਲ ਰਿਹਾ ਹੈ। ਦੱਸਿਆ ਜਾ ਰਿਹਾ ਹੈ ਦੋਵੇਂ ਗੁੱਟਾਂ ‘ਚ ਪੁਰਾਣੀ ਰੰਜਿਸ਼ ਸੀ। ਬੀਤੀ ਰਾਤ ਦੋਵਾਂ ’ਚ ਬਹਿਸ ਹੋਈ ਅਤੇ ਗੱਲ ਗੋਲੀਬਾਰੀ ਤੱਕ ਵੱਧ ਗਈ। ਜਾਣਕਾਰੀ ਅਨੁਸਾਰ ਦੋਵਾਂ ਪਾਸਿਓਂ 15 ਤੋਂ 20 ਰਾਊਂਡ ਫਾਇਰਿੰਗ ਹੋਈ। ਫਾਇਰਿੰਗ ’ਚ ਦੋਵੇਂ ਗੁੱਟਾਂ ਦੇ ਇੱਕ ਇੱਕ ਵਿਅਕਤੀ ਜ਼ਖਮੀ ਹੋਏ। ਜ਼ਖਮੀਆਂ ’ਚੋਂ ਇੱਕ ਦੇ ਪੇਟ ’ਚ ਅਤੇ ਦੂਜੇ ਦੀਆਂ ਦੋਵੇਂ ਲੱਤਾਂ ’ਤੇ ਗੋਲੀਆਂ ਲੱਗੀਆਂ ਹਨ। (Murder)

ਇਹ ਵੀ ਪੜ੍ਹੋ : ਮੁਹੰਮਦ ਸ਼ਮੀ ਦਾ ਕਹਿਰ, ਭਾਰਤ ਅੱਪੜਿਆ ਫਾਈਨਲ ‘ਚ

ਜਿਨ੍ਹਾਂ ’ਚੋਂ ਇੱਕ ਵਿਅਕਤੀ ਦੀ ਮੌਤ ਹੋ ਗਈ। ਮ੍ਰਿਤਕ ਨੌਜਵਾਨ ਦੀ ਪਛਾਣ ਵਿਕਾਸ ਜਿੰਦਲ ਵਜੋਂ ਹੋਈ ਹੈ। ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਿਸ ਦੀ ਟੀਮ ਮੌਕੇ ’ਤੇ ਪਹੁੰਚੀ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਲੀਬਾਰੀ ’ਚ ਵਿਕਾਸ ਜਿੰਦਲ ਦੀ ਮੌਤ ਹੋ ਗਈ ਹੈ ਅਤੇ ਉਸ ਦੀ ਲਾਸ਼ ਨੂੰ ਪੋਸਟਮਾਰਟਮ ਲਈ ਘਰ ’ਚ ਰਖਵਾਇਆ ਗਿਆ ਹੈ। ਇਸ ਸਮੇਂ ਦੂਜੀ ਧਿਰ ਦਾ ਇੱਕ ਵਿਅਕਤੀ ਮੋਗਾ ਦੇ ਸਰਕਾਰੀ ਹਸਪਤਾਲ ਵਿੱਚ ਜ਼ੇਰੇ ਇਲਾਜ ਹੈ। ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਜੋ ਵੀ ਬਣਦੀ ਕਾਰਵਾਈ ਹੋਵੇਗੀ ਉਹ ਕੀਤੀ ਜਾਵੇਗੀ। (Murder)

LEAVE A REPLY

Please enter your comment!
Please enter your name here