(ਜਸਵੀਰ ਸਿੰਘ ਗਹਿਲ) ਲੁਧਿਆਣਾ। ਬੀਤੀ ਰਾਤ ਲੁਧਿਆਣਾ ਜ਼ਿਲ੍ਹੇ ਦੇ ਵਿਧਾਨ ਸਭਾ ਹਲਕਾ ਰਾਏਕੋਟ ਵਿਖੇ ਇੱਕ ਨੌਜਵਾਨ ਦੀ ਗੋਲੀ ਮਾਰ ਦਿੱਤੀ ਗਈ। ਮ੍ਰਿਤਕ ਦੀ ਪਛਾਣ ਅਮਨਦੀਪ ਸਿੰਘ ਉਰਫ਼ ਅਮਨਾ ਵਾਸੀ ਪੰਡੋਰੀ (ਬਰਨਾਲਾ) ਵਜੋਂ ਹੋਈ ਹੈ। ਮਾਮਲੇ ‘ਚ ਥਾਣਾ ਰਾਏਕੋਟ ਦੀ ਪੁਲਿਸ ਨੇ ਦੋਆਬਾ ਵਿੱਚ ਭਾਰਤੀ ਕਿਸਾਨ ਯੂਨੀਅਨ (ਬੀ.ਕੇ.ਯੂ.) ਜਥੇਬੰਦੀ ਦੇ ਜ਼ਿਲ੍ਹਾ ਪ੍ਰਧਾਨ ਜੱਸੀ ਢੱਟ ਅਤੇ ਦਲਵੀਰ ਸਿੰਘ ਛੀਨਾ ਉਰਫ ਡੀਸੀ ਨੂਰਪੁਰਾ ਸਮੇਤ ਦਰਜਨਾਂ ਲੋਕਾਂ ਦੇ ਖਿਲਾਫ ਕਤਲ ਦਾ ਮਾਮਲਾ ਦਰਜ ਕੀਤਾ ਗਿਆ ਹੈ। Crime News
ਇਹ ਵੀ ਪੜ੍ਹੋ: Jammu Kashmir Encounter: ਅਨੰਤਨਾਗ ‘ਚ ਸੁਰੱਖਿਆ ਬਲਾਂ ਨਾਲ ਮੁਕਾਬਲਾ, ਦੋ ਸ਼ੱਕੀ ਅੱਤਵਾਦੀ ਕੀਤੇ ਢੇਰ
ਘਟਨਾ ਸ਼ੁੱਕਰਵਾਰ ਰਾਤ ਕਰੀਬ 11.30 ਵਜੇ ਰਾਏਕੋਟ ਦੇ ਇਤਿਹਾਸਕ ਗੁਰਦੁਆਰਾ ਸ੍ਰੀ ਟਾਹਲੀਆਣਾ ਸਾਹਿਬ ਨੇੜੇ ਸਥਿਤ ਬੀਕੇਯੂ ਦਫ਼ਤਰ ਵਿੱਚ ਵਾਪਰੀ। ਦੋਸ਼ ਹੈ ਕਿ ਉਕਤ ਆਗੂਆਂ ਨੇ ਆਪਣੇ ਸਾਥੀਆਂ ਨਾਲ ਮਿਲ ਕੇ ਅਮਨਾ ਪੰਡੋਰੀ ਦਾ ਕਤਲ ਕੀਤਾ ਹੈ। ਇਹ ਦੱਸਿਆ ਜਾ ਰਿਹਾ ਹੈ ਕਿ ਪਰਿਵਾਰਕ ਮੁੱਦੇ ਨੂੰ ਲੈ ਕੇ ਚੱਲ ਰਹੀ ਤਕਰਾਰ ਦੌਰਾਨ ਡੀਸੀ ਨੂਰਪੁਰਾ ਨੇ ਆਪਣੇ ਰਿਵਾਲਵਰ ਨਾਲ ਅਮਨਾ ਪੰਡੋਰੀ ਨੂੰ ਗੋਲੀ ਮਾਰ ਦਿੱਤੀ। Crime News