ਸੀਸੀਟੀਵੀ ਕੈਮਰੇ ’ਚ ਕੈਦ ਹੋਈ ਵਾਰਦਾਤ, ਪੁਲਿਸ ਵੱਲੋਂ ਮੁਲਜ਼ਮਾਂ ਦੀ ਭਾਲ ਜਾਰੀ
(ਖੁਸ਼ਵੀਰ ਸਿੰਘ ਤੂਰ) ਪਟਿਆਲਾ। Punjab News: ਪਟਿਆਲਾ ਦੀ ਬਾਬੂ ਸਿੰਘ ਕਲੌਨੀ ਸਰੇ ਬਜ਼ਾਰ ਵਿੱਚ ਕੁਝ ਨੌਜਵਾਨਾਂ ਵੱਲੋਂ ਇੱਕ ਨੌਜਵਾਨ ਦਾ ਚਾਕੂ ਮਾਰ ਕੇ ਕਤਲ ਕਰ ਦਿੱਤਾ ਗਿਆ। ਇਸ ਮਾਮਲੇ ਵਿੱਚ ਪੁਲਿਸ ਵੱਲੋਂ ਪੰਜ ਨੌਜਵਾਨਾਂ ਖਿਲਾਫ਼ ਮਾਮਲਾ ਦਰਜ ਕਰਕੇ ਉਨ੍ਹਾਂ ਦੀ ਭਾਲ ਸ਼ੁਰੂ ਕਰ ਦਿੱਤੀ ਹੈ। ਇੱਧਰ ਆਪਣੇ ਨੌਜਵਾਨ ਬੇਟੇ ਦੀ ਮੌਤ ਤੋਂ ਬਾਅਦ ਮ੍ਰਿਤਕ ਦੀ ਮਾਂ ਦਾ ਰੋ-ਰੋ ਕੇ ਬੁਰਾ ਹਾਲ ਹੈ।
ਜਾਣਕਾਰੀ ਅਨੁਸਾਰ ਜਦੋਂ ਨੌਜਵਾਨ ਕਰਨ ਆਪਣੇ ਸਾਥੀ ਵਿਸ਼ਾਲ ਨਾਲ ਮੋਟਰਸਾਇਕਲ ’ਤੇ ਜਾ ਰਿਹਾ ਸੀ ਤਾ ਰਸਤੇ ਵਿੱਚ ਮੋਟਰਸਾਇਕਲ ਸਵਾਰ ਨੌਜਵਾਨਾਂ ਵੱਲੋਂ ਉਸ ਨੂੰ ਘੇਰ ਲਿਆ ਗਿਆ ਅਤੇ ਉਸ ’ਤੇ ਚਾਕੂ ਨਾਲ ਹਮਲਾ ਕਰ ਦਿੱਤਾ ਗਿਆ। ਇਸ ਦੌਰਾਨ ਉਹ ਬੂਰੀ ਤਰ੍ਹਾਂ ਜ਼ਖ਼ਮੀ ਹੋ ਗਿਆ ਅਤੇ ਉਸ ਦੀ ਮੌਤ ਹੋ ਗਈ। ਇਸ ਸਾਰੀ ਘਟਨਾ ਸੀਸੀਟੀਵੀ ਕੈਮਰੇ ਵਿੱਚ ਕੈਦ ਹੋ ਗਈ ਅਤੇ ਇਸ ਦੀ ਵੀਡੀਓ ਵਾਇਰਲ ਹੋ ਗਈ। Punjab News
ਇਸ ਵਿੱਚ ਕੁਝ ਨੌਜਵਾਨਾਂ ਵੱਲੋਂ ਭੀੜ-ਭਾੜ ਇਲਾਕੇ ਵਿੱਚ ਉਸ ਨੂੰ ਫੜ੍ਹ ਕੇ ਚਾਕੂ ਨਾਲ ਹਮਲਾ ਕਰਨ ਸਮੇਤ ਕੁੱਟਮਾਰ ਕੀਤੀ ਜਾ ਰਹੀ ਹੈ। ਮ੍ਰਿਤਕ ਦੇ ਪਰਿਵਾਰ ਨੇ ਦੱਸਿਆ ਕਿ ਕਰਨ ਆਪਣੇ ਦੋਸਤ ਨਾਲ ਚਲਾ ਗਿਆ ਤੇ ਉਸ ਤੋਂ ਬਾਅਦ ਕਿਸੇ ਨੇ ਦੱਸਿਆ ਕਿ ਉਸਦੇ ਕਿਸੇ ਨੇ ਚਾਕੂ ਮਾਰ ਦਿੱਤਾ ਹੈ ਪਰ ਜਦੋਂ ਤੱਕ ਅਸੀਂ ਪਹੁੰਚੇ ਕਰਨ ਦੀ ਮੌਤ ਹੋ ਚੁੱਕੀ ਸੀ। ਮ੍ਰਿਤਕ ਦੀ ਮਾਂ ਨੇ ਮੰਗ ਕੀਤੀ ਹੈ ਕਿ ਉਸਦੇ ਬੇਟੇ ਦਾ ਕਤਲ ਕਰਨ ਵਾਲੇ ਵਿਅਕਤੀਆਂ ਦੇ ਖਿਲਾਫ ਸਖਤ ਤੋਂ ਸਖਤ ਕਾਰਵਾਈ ਹੋਵੇ। Punjab News
ਇਹ ਵੀ ਪੜ੍ਹੋ: ਜਾਅਲੀ ਸਰਟੀਫਿਕੇਟ ਮਾਮਲਾ: ਕੇਂਦਰ ਸਰਕਾਰ ਨੇ ਪੂਜਾ ਖੇਡਕਰ ਦੀ ਸੇਵਾ ਸਮਾਪਤ ਕੀਤੀ
ਦੂਜੇ ਪਾਸੇ ਇਸ ਮਾਮਲੇ ਬਾਰੇ ਜਾਣਕਾਰੀ ਦਿੰਦਿਆਂ ਏਐਸਪੀ ਵੈਭਵ ਚੌਧਰੀ ਨੇ ਦੱਸਿਆ ਕਿ ਅਸੀਂ ਇਸ ਮਾਮਲੇ ’ਚ ਅਮਨਮੀਤ ਅੰਸ਼, ਯੁਵਰਾਜ ਦੇ ਖਿਲਾਫ ਸਮੇਤ ਪੰਜ ਜਣਿਆਂ ’ਤੇ ਮਾਮਲਾ ਦਰਜ਼ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਕਰਨ ਦਾ ਦੋਸਤ ਵਿਸ਼ਾਲ ਜਿਹੜਾ ਕਿ ਉਸ ਸਮੇਂ ਕਰਨ ਨੂੰ ਮੋਟਰਸਾਈਕਲ ’ਤੇ ਲੈ ਕੇ ਆ ਰਿਹਾ ਸੀ ਦੀ ਵੀ ਅਸੀਂ ਜਾਂਚ ਕਰ ਰਹੇ ਹਾਂ ਕਿ ਉਸ ਨੇ ਕਰਨ ਨੂੰ ਬਚਾਉਣ ਦੀ ਕੋਸ਼ਿਸ਼ ਕਿਉਂ ਨਹੀਂ ਕੀਤੀ। ਦੱਸਣਯੋਗ ਹੈ ਕਿ ਜਦੋਂ ਕਰਨ ਦੇ ਉੱਪਰ ਹਮਲਾ ਹੋਇਆ ਤਾਂ ਵਿਸ਼ਾਲ ਆਪਣਾ ਮੋਟਰਸਾਈਕਲ ਲੈ ਕੇ ਉਥੋਂ ਭੱਜ ਗਿਆ ।